Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਡਿਪਟੀ ਕਮਿਸ਼ਨਰ ਵੱਲੋਂ ਨਵੇਂ ਅਤਿ-ਆਧੁਨਿਕ ਬੱਸ ਅੱਡੇ ਦੇ ਉਸਾਰੀ ਕਾਰਜਾਂ ਦਾ ਜਾਇਜ਼ਾ

June 10, 2021 07:06 PM
Arvinder Singh

ਪਟਿਆਲਾ : ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ ਪਟਿਆਲਾ ਦੇ ਨਵੇਂ ਅਤਿ-ਆਧੁਨਿਕ ਬੱਸ ਅੱਡੇ ਦੀ ਉਸਾਰੀ ਕਾਰਜ ਮਿਥੇ ਸਮੇਂ ਦੇ ਅੰਦਰ ਮੁਕੰਮਲ ਕਰਵਾਇਆ ਜਾਵੇਗਾ। ਸ੍ਰੀ ਕੁਮਾਰ ਅਮਿਤ ਅੱਜ ਇੱਥੇ ਰਾਜਪੁਰਾ ਬਾਈਪਾਸ ਨੇੜੇ ਲੋਕ ਨਿਰਮਾਣ ਵਿਭਾਗ ਵੱਲੋਂ 8.51 ਏਕੜ ਰਕਬੇ 'ਚ 60.97 ਕਰੋੜ ਰੁਪਏ ਦੀ ਲਾਗਤ ਉਸਾਰੇ ਜਾ ਰਹੇ ਇਸ ਅਤਿ-ਆਧੁਨਿਕ ਨਵੇਂ ਬੱਸ ਅੱਡੇ ਦੇ ਉਸਾਰੀ ਦਾ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ। 


ਡਿਪਟੀ ਕਮਿਸ਼ਨਰ ਨੇ ਜੰਗੀ ਪੱਧਰ 'ਤੇ ਚੱਲ ਰਹੇ ਕੰਮ ਦੀ ਪ੍ਰਗਤੀ 'ਤੇ ਤਸੱਲੀ ਦਾ ਇਜ਼ਹਾਰ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਇਸ ਬੱਸ ਅੱਡੇ ਦੀ ਉਸਾਰੀ ਕਾਰਜਾਂ ਦੀ ਪ੍ਰਗਤੀ ਦਾ ਨੇੜਿਓਂ ਜਾਇਜ਼ਾ ਲੈ ਰਹੇ ਹਨ ਅਤੇ ਏਜੰਸੀ ਵੱਲੋਂ ਇਸ ਦੇ ਕੰਮ ਨੂੰ 30 ਨਵੰਬਰ 2021 ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।
ਆਪਣੇ ਦੌਰੇ ਮੌਕੇ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਐਸ.ਐਲ. ਗਰਗ, ਜਲ ਸਪਲਾਈ ਤੇ ਸੈਨੀਟੇਸ਼ਨ ਦੇ ਐਕਸੀਐਨ ਅਮਰੀਕ ਸਿੰਘ ਤੇ ਐਸ.ਡੀ.ਈ. ਇੰਜ. ਐਮ.ਕੇ. ਗਰਗ ਤੋਂ ਬੱਸ ਅੱਡੇ ਦੀ ਪ੍ਰਗਤੀ ਬਾਬਤ ਵਿਸਥਾਰ 'ਚ ਜਾਣਕਾਰੀ ਹਾਸਲ ਕੀਤੀ। ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਬੱਸ ਅੱਡੇ ਦੀ ਬੇਸਮੈਂਟ ਦੀ ਆਰ.ਸੀ.ਸੀ. ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਬੱਸ ਅੱਡੇ ਦੇ ਜਮੀਨੀ ਤਲ 'ਤੇ ਬੱਸ ਪੁਲ ਦੀ ਆਰ.ਸੀ.ਸੀ. ਸਲੈਬ ਅਤੇ ਹੋਰ ਸਲੈਬਾਂ ਵੀ ਇਸੇ ਮਹੀਨੇ ਪਾ ਦਿੱਤੀਆਂ ਜਾਣਗੀਆਂ। 

ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਬੱਸ ਅੱਡੇ ਦੀ ਜਮੀਨੀ ਤਲ ਦੀ ਇੱਕ ਪਾਸੇ ਦੀ ਸਲੈਬ ਪੈ ਗਈ ਹੈ ਅਤੇ ਇੱਕ ਹੋਰ ਸਲੈਬ ਦੀ ਸ਼ਟਰਿੰਗ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਰਾਜਪੁਰਾ ਰੋਡ 'ਤੇ ਆਮ ਲੋਕਾਂ ਦੀ ਆਵਾਜਾਈ ਨੂੰ ਬਿਨ੍ਹਾਂ ਪ੍ਰਭਾਵਤ ਕੀਤੇ ਨਵੇਂ ਬੱਸ ਅੱਡੇ 'ਚ ਬੱਸਾਂ ਦੀ ਬੇਰੋਕ ਆਵਾਜਾਈ ਲਈ ਲੋਕ ਨਿਰਮਾਣ ਵਿਭਾਗ ਵੱਲੋਂ ਉਲੀਕੇ ਨਵੇਂ ਪੁਲ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ।
ਸ੍ਰੀ ਕੁਮਾਰ ਅਮਿਤ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਅਮਰੀਕ ਸਿੰਘ ਨੂੰ ਕਿਹਾ ਕਿ ਉਹ ਸੀਵਰੇਜ, ਟਿਊਬਵੈਲ ਤੇ ਯੂ.ਜੀ.ਐਸ.ਆਰ. ਦੇ ਕੰਮ ਨੂੰ ਵੀ ਤੁਰੰਤ ਸ਼ੁਰੂ ਕਰ ਦੇਣ ਤਾਂ ਕਿ ਸਮੇਂ ਦੀ ਬਚਤ ਹੋ ਸਕੇ। ਉਨ੍ਹਾਂ ਨੇ ਜਨ ਸਿਹਤ ਵਿਭਾਗ ਦੇ ਕੰਮਾਂ ਨੂੰ ਵੀ ਉਲੀਕਦਿਆਂ ਸਮੇਂ ਸਿਰ ਮੁਕੰਮਲ ਕਰ ਲੈਣ ਦੀ ਹਦਾਇਤ ਕੀਤੀ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਸ ਨਮੂਨੇ ਦੇ ਬੱਸ ਅੱਡੇ ਦੀ ਉਸਾਰੀ ਮੁਕੰਮਲ ਹੋਣ ਮਗਰੋਂ ਪਟਿਆਲਾ ਸ਼ਹਿਰ ਵਾਸੀਆਂ ਅਤੇ ਹੋਰ ਸਵਾਰੀਆਂ ਨੂੰ ਨਵੇਂ ਬੱਸ ਅੱਡੇ ਵਿਖੇ ਅਤਿ ਆਧੁਨਿਕ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਮੌਕੇ ਲੋਕ ਨਿਰਮਾਣ ਵਿਭਾਗ (ਪ੍ਰੋਵਿੰਸੀਅਲ ਡਿਵੀਜਨ ਨੰਬਰ-1) ਦੇ ਕਾਰਜਕਾਰੀ ਇੰਜੀਨੀਅਰ ਇੰਜ. ਐਸ.ਐਲ. ਗਰਗ ਨੇ ਡਿਪਟੀ ਕਮਿਸ਼ਨਰ ਨੂੰ ਜਨਵਰੀ ਮਹੀਨੇ ਸ਼ੁਰੂ ਹੋਏ ਉਸਾਰੀ ਕਾਰਜ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਬੱਸ ਅੱਡੇ ਦੇ ਉਸਾਰੀ ਕਾਰਜ 'ਚ ਗੁਣਵੱਤਾ ਨੂੰ ਯਕੀਨੀ ਬਣਾਉਂਦੇ ਹੋਏ ਉਸਾਰੀ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਇਆ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ./ਆਈ.ਏ.ਐਸ.) ਚੰਦਰਾ ਜੋਤੀ ਤੇ ਐਕਸਟਰਾ ਸਹਾਇਕ ਕਮਿਸ਼ਨਰ (ਯੂ.ਟੀ./ਪੀ.ਸੀ.ਐਸ.) ਜਗਨੂਰ ਸਿੰਘ ਗਰੇਵਾਲ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਜਿਤਿਨ ਦੇ ਕਾਂਗਰਸ ਛੱਡਣ ’ਤੇ ਬੋਲੇ ਸਿੱਬਲ :ਅਸੀਂ ‘ਆਇਆ ਰਾਮ, ਗਯਾ ਰਾਮ’ ਤੋਂ ‘ਪ੍ਰਸਾਦ ਪਾਲਿਟਿਕਸ’ ਵਿਚ ਪਹੁੰਚੇ

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਵਿਖੇ ਬੀ. ਫਾਰਮੇਸੀ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ

ਸਫਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਲਈ ਕਮਿਸ਼ਨ ਵਚਨਬੱਧ : ਚੇਅਰਮੈਨ ਚੰਦਨ ਗਰੇਵਾਲ

ਸੂਰਾਂ ਵਿੱਚ ਅਫਰੀਕਨ ਸਵਾਈਨ ਫੀਵਰ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਪਸ਼ੂ ਪਾਲਕ : ਡਿਪਟੀ ਕਮਿਸ਼ਨਰ

ਪਿੰਡ ਮਿੱਠੇਵਾਲ ਵਿਖੇ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 400 ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ

ਮਹਾਕਵੀ ਗੋਸਵਾਮੀ ਤੁਲਸੀਦਾਸ ਅਤੇ ਕਥਾ ਸਮਰਾਟ ਮੁਨਸ਼ੀ ਪ੍ਰੇਮਚੰਦ ਦੀ ਜਯੰਤੀ ਮੌਕੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਪ੍ਰੋਗਰਾਮ

ਮੁੱਖ ਮੰਤਰੀ ਦੇ ਪਿੰਡ ਨੂੰ ਜੋੜਦੀ ਸੜਕ ਦਾ ਬੁਰਾ ਹਾਲ 

ਪੰਜਾਬੀ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਹੋਸਟਲ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ

ਕੈਦੀਆਂ ਵੱਲੋਂ ਬਣਾਈਆਂ ਵਸਤਾਂ ਦੀ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਲਗਾਈ ਪ੍ਰਦਰਸ਼ਨੀ

ਸੁਨਾਮ ਨੇੜੇ ਨਮੋਲ 'ਚ ਚੋਰੀ ਦੀ ਵੱਡੀ ਵਾਰਦਾਤ

ਸੇਵਾ ਕੇਂਦਰ ’ਚ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 4 ਅਗਸਤ ਨੂੰ