Sunday, October 12, 2025

Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 219ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਅਤੇ 9.2 ਲੱਖ ਰੁਪਏ ਦੀ ਡਰਗ ਮਨੀ ਸਮੇਤ 72 ਨਸ਼ਾ ਤਸਕਰ ਕਾਬੂ

October 07, 2025 04:47 PM
SehajTimes

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 219ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 219 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,054 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.4 ਕਿਲੋਗ੍ਰਾਮ ਹੈਰੋਇਨ, 50 ਕਿਲੋਗ੍ਰਾਮ ਭੁੱਕੀ, 269 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 335 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 366 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 17 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ