Wednesday, November 26, 2025

Malwa

ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ 'ਚ ਵਿਕਾਸ ਕਾਰਜ ਅਰੰਭੇ

October 07, 2025 05:28 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੰਗਲਵਾਰ ਨੂੰ ਸੁਨਾਮ ਵਿਧਾਨ ਹਲਕੇ ਵਿੱਚ ਪੈਂਦੀਆਂ 149.02 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦੇ ਕੰਮਾਂ ਦੀ ਇੱਕੋ ਦਿਨ ਸ਼ੁਰੂਆਤ ਕਾਰਵਾਈ। ਹਲਕੇ ਦੇ ਪਿੰਡਾਂ ਵਿੱਚ ਆਯੋਜਿਤ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਅਰੋੜਾ ਨੇ ਕਿਹਾ ਕਿ ਇਹਨਾਂ ਸਾਰੀਆਂ ਸੜਕਾਂ ਉੱਤੇ 40.12 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਸਾਰੇ ਕੰਮ ਅਗਲੇ 7-8 ਮਹੀਨੇ ਵਿੱਚ ਮੁਕੰਮਲ ਹੋ ਜਾਣਗੇ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇਹਨਾਂ ਪੇਂਡੂ ਸੜਕਾਂ ਦੀ ਅਗਲੇ 5 ਸਾਲ ਸਾਂਭ ਸੰਭਾਲ ਵੀ ਠੇਕੇਦਾਰ ਹੀ ਕਰੇਗਾ। ਸੜਕਾਂ ਦੇ ਨਾਲ ਨਾਲ ਹੋਰ ਸਾਰੇ ਵਿਕਾਸ ਕਾਰਜਾਂ ਵਿੱਚ ਵੀ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਰੇ ਵਿਕਾਸ ਕਾਰਜ ਆਪਣੀ ਨਿਗਰਾਨੀ ਵਿੱਚ ਤਸੱਲੀ ਨਾਲ ਕਰਵਾਉਣ। ਉਹਨਾਂ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲ ਦੌਰਾਨ ਪੰਜਾਬ ਸਰਕਾਰ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਦ੍ਰਿੜ ਯਤਨਸ਼ੀਲ ਹੈ। ਸੂਬੇ ਦੇ ਲੋਕਾਂ ਨੇ ਉਹਨਾਂ ਨੂੰ ਵਿਕਾਸ ਲਈ ਵੋਟ ਪਾਈ ਸੀ। ਜਿਸ ਕਰਕੇ ਪੰਜਾਬ ਸਰਕਾਰ ਲੋਕਾਂ ਦੀ ਉਮੀਦ ਉੱਤੇ ਖਰਾ ਉਤਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਕਿਹਾ ਕਿ ਉਹ ਲਾਰਿਆਂ ਵਿੱਚ ਰੱਖਣ ਵਿੱਚ ਵਿਸ਼ਵਾਸ਼ ਨਹੀਂ ਰੱਖਦੇ। ਸਾਫ਼ ਨੀਅਤ ਨਾਲ ਸਾਰੇ ਕੰਮ ਹੋ ਜਾਂਦੇ ਹਨ। ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਸੀ। ਪਰ ਜਦੋਂ ਤੋਂ ਆਪ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਤਰਜੀਹੀ ਤੌਰ ਉੱਤੇ ਸਰਬਪੱਖੀ ਵਿਕਾਸ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ। ਅਗਾਮੀ ਤਰਨ ਤਾਰਨ ਜ਼ਿਮਨੀ ਚੋਣਾਂ ਬਾਰੇ ਪੁੱਛੇ ਜਾਣ ਉੱਤੇ ਉਹਨਾਂ ਕਿਹਾ ਕਿ ਇਸ ਚੋਣ ਵਿੱਚ ਆਪ ਪਾਰਟੀ ਉਮੀਦਵਾਰ ਦੀ ਜਿੱਤ ਪੱਕੀ ਹੈ। ਇਸ ਮੌਕੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਨਗਰ ਕੌਂਸਲ ਲੌਂਗੋਵਾਲ ਪ੍ਰਧਾਨ ਸ਼੍ਰੀਮਤੀ ਪਰਮਿੰਦਰ ਕੌਰ ਬਰਾੜ, ਨੇੜ੍ਹਲੇ ਪਿੰਡਾਂ ਦੇ ਪੰਚ ਸਰਪੰਚ, ਆਮ ਆਦਮੀ ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। 

Have something to say? Post your comment