Sunday, October 12, 2025

Chandigarh

ਝੋਨੇ ਦੀ ਖਰੀਦ ਤੇਜ਼ੀ ਨਾਲ ਜਾਰੀ, 66679 ਕਿਸਾਨਾਂ ਨੂੰ 1646.47 ਕਰੋੜ ਰੁਪਏ ਦੀ ਅਦਾਇਗੀ ਕੀਤੀ

October 07, 2025 05:34 PM
SehajTimes

824732.78 ਮੀਟਰਕ ਟਨ ਹੋਈ ਆਮਦ, 772965.23 ਮੀਟਰਕ ਟਨ ਝੋਨਾ ਖ਼ਰੀਦਿਆ

ਚੰਡੀਗੜ੍ਹ : ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਹਰ ਬੀਤਦੇ ਦਿਨ ਨਾਲ ਝੋਨੇ ਦੀ ਖਰੀਦ ਵਿੱਚ ਲਗਾਤਾਰ ਤੇਜ਼ੀ ਵੇਖਣ ਨੂੰ ਮਿਲੀ ਹੈ, ਜੋ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਕੱਲ੍ਹ ਦੇਰ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਕੁੱਲ 824732.78 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਇਸ ਵਿੱਚੋਂ 772965.23 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਜੋ ਕਿ ਕੁੱਲ ਉਪਜ ਦਾ 93 ਫ਼ੀਸਦ ਬਣਦੀ ਹੈ। ਸਰਕਾਰੀ ਏਜੰਸੀਆਂ ਨੇ 770241.58 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ ਅਤੇ ਪਨਗ੍ਰੇਨ (ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ) ਹੁਣ ਤੱਕ 323992.64 ਮੀਟਰਕ ਟਨ ਖਰੀਦ ਨਾਲ ਸਰਕਾਰੀ ਏਜੰਸੀਆਂ ਵਿੱਚੋਂ ਮੋਹਰੀ ਰਿਹਾ ਹੈ। ਇਸ ਤੋਂ ਇਲਾਵਾ ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ਵਿੱਚ ਹੁਣ ਤੱਕ 66679 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦਾ ਲਾਭ ਮਿਲਿਆ ਹੈ। ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 1646.47 ਕਰੋੜ ਰੁਪਏ ਜਮ੍ਹਾਂ ਕੀਤੇ ਜਾ ਚੁੱਕੇ ਹਨ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੁਹਰਾਇਆ ਕਿ ਸੂਬੇ ਵਿੱਚ ਆਏ ਹੜ੍ਹਾਂ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੁਆਰਾ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਗਏ ਅਨਾਜ ਦੇ ਹਰੇਕ ਦਾਣੇ ਦੀ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅਕਤੂਬਰ ਮਹੀਨੇ ਲਈ 27000 ਕਰੋੜ ਰੁਪਏ ਅਤੇ ਸਤੰਬਰ ਲਈ 15000 ਕਰੋੜ ਰੁਪਏ ਦੀ ਨਕਦ ਕਰਜ਼ਾ ਸੀਮਾ (ਸੀਸੀਐਲ) ਹਾਸਿਲ ਕਰ ਲਈ ਹੈ। ਅਧਿਕਾਰੀਆਂ ਨੂੰ ਮੰਡੀਆਂ ਵਿੱਚ ਬਾਰਦਾਨਾ, ਡਾਕਟਰੀ ਸਹੂਲਤਾਂ ਅਤੇ ਸਫ਼ਾਈ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਕਿਸਾਨ ਨੂੰ ਆਪਣੀ ਉਪਜ ਵੇਚਣ ਵਿੱਚ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ।

Have something to say? Post your comment

 

More in Chandigarh

ਸਪੀਕਰ ਨੇ ਬਾਰਬਾਡੋਸ ਵਿਖੇ ਕਰਵਾਈ ਗਈ 68ਵੀਂ ਸੀ.ਪੀ.ਏ. ਜਨਰਲ ਅਸੈਂਬਲੀ ਵਿੱਚ ਕੀਤੀ ਸ਼ਿਰਕਤ

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ