Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੇਡਾ ਨੇ ਫ਼ਸਲੀ ਰਹਿੰਦ-ਖੂੰਹਦ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਨਾਲ ਹੱਥ ਮਿਲਾਇਆ

October 07, 2025 05:41 PM
SehajTimes

ਚੁਣੌਤੀਪੂਰਨ ਪਰਾਲੀ ਪ੍ਰਬੰਧਨ ਨੂੰ ਗ੍ਰੀਨ ਊਰਜਾ ਰਾਹੀਂ ਲਾਹੇਵੰਦ ਵਿਕਲਪ ਵਿੱਚ ਤਬਦੀਲ ਕਰਨ ਲਈ ਕੀਤੀ ਰਣਨੀਤਕ ਭਾਈਵਾਲੀ

ਚੰਡੀਗੜ੍ਹ : ਪੰਜਾਬ ਵਿੱਚ ਗਰੀਨ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਸੈਕਟਰ ਦੀ ਨੁਹਾਰ ਬਦਲਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ (ਆਈ.ਆਈ.ਐਸ.ਸੀ), ਬੰਗਲੌਰ ਨਾਲ ਸਮਝੌਤਾ (ਐਮ. ਓ. ਯੂ.) ਸਹੀਬੱਧ ਕੀਤਾ ਹੈ ਤਾਂ ਜੋ ਬਾਇਓਮਾਸ, ਖਾਸ ਤੌਰ ਉੱਤੇ ਪਰਾਲੀ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਸੂਬੇ ਵਿੱਚ ਆਪਣੀ ਕਿਸਮ ਦਾ ਪਹਿਲਾ ਪਾਇਲਟ ਡੈਮੋਨਸਟ੍ਰੇਸ਼ਨ ਪ੍ਰੋਜੈਕਟ ਸਥਾਪਤ ਕੀਤਾ ਜਾ ਸਕੇ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ, ਸ਼੍ਰੀ ਅਮਨ ਅਰੋੜਾ ਦੀ ਦੂਰਅੰਦੇਸ਼ ਅਗਵਾਈ ਹੇਠ ਇਸ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਜੋ ਪਰਾਲੀ ਦੇ ਪ੍ਰਬੰਧਨ ਸਬੰਧੀ ਚੁਣੌਤੀਆਂ ਨੂੰ ਗਰੀਨ ਊਰਜਾ ਵਿਚ ਬਦਲਕੇ ਇੱਕ ਲਾਭਦਾਇਕ ਤੇ ਟਿਕਾਊ ਵਿਕਲਪ ਵਜੋਂ ਸੂਬੇ ਦੀ ਖੁਸ਼ਹਾਲੀ ਲਈ ਰਾਹ ਪੱਧਰਾ ਕੀਤਾ ਜਾ ਸਕੇ। ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸ਼੍ਰੀਮਤੀ ਨੀਲਿਮਾ ਅਤੇ ਆਈ.ਆਈ.ਐਸ.ਸੀ. ਬੰਗਲੌਰ ਦੇ ਰਜਿਸਟਰਾਰ ਵੱਲੋਂ ਇਸ ਸਮਝੌਤੇ ਉੱਤੇ ਹਸਤਾਖਰ ਕੀਤੇ I ਇਸ ਸਮਝੌਤੇ ਦੇ ਦਸਤਾਵੇਜ਼ਾਂ ਦੇ ਰਸਮੀ ਤੌਰ 'ਤੇ ਸ਼੍ਰੀਮਤੀ ਨੀਲਿਮਾ ਅਤੇ ਇੰਟਰਡਿਸਿਪਲਨਰੀ ਸੈਂਟਰ ਫਾਰ ਐਨਰਜੀ ਰਿਸਰਚ (ਆਈ.ਸੀ.ਈ.ਆਰ.), ਆਈ.ਆਈ.ਐਸ.ਸੀ. ਦੇ ਪ੍ਰੋਫੈਸਰ ਐਸ. ਦਾਸੱਪਾ ਦਰਮਿਆਨ ਅਦਾਨ- ਪ੍ਰਦਾਨ ਸਮੇਂ ਨਵੀਂ ਅਤੇ ਨਵਿਆਉਣਯੋਗ ਊਰਜਾ ਅਤੇ ਬਿਜਲੀ ਮੰਤਰਾਲੇ ਦੇ ਰਾਜ ਮੰਤਰੀ ਸ਼੍ਰੀ ਸ਼੍ਰੀਪਦ ਨਾਇਕ ਵੀ ਮੌਜੂਦ ਸਨ। ਇਹ ਸਮਝੌਤਾ ਕਪੂਰਥਲਾ ਵਿਖੇ ਸਰਦਾਰ ਸਵਰਨ ਸਿੰਘ ਨੈਸ਼ਨਲ ਇੰਸਟੀਚਿਊਟ ਆਫ਼ ਬਾਇਓ-ਐਨਰਜੀ (ਐਸਐਸਐਸ-ਐਨਆਈਬੀਈ) ਵਿੱਚ “ਰੀਸੈਂਟ ਐਡਵਾਂਸ ਇਨ ਬਾਇਓ-ਐਨਰਜੀ ਰਿਸਰਚ” ਵਿਸ਼ੇ ਉੱਤੇ ਕਰਵਾਈ ਗਈ 5ਵੀਂ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਕੀਤਾ ਗਿਆ।

ਇਸ ਪਰਿਵਰਤਨਸ਼ੀਲ ਸਹਿਯੋਗ ਲਈ ਪੇਡਾ ਨੂੰ ਵਧਾਈ ਦਿੰਦੇ ਹੋਏ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕ ਊਰਜਾ ਕ੍ਰਾਂਤੀ ਦੀ ਸਿਰਜਣਾ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਈ.ਆਈ.ਐਸ.ਸੀ. ਨਾਲ ਸਾਂਝੇਦਾਰੀ ਰਾਜ ਦੀ ਸਵੱਛ ਊਰਜਾ ਨਵੀਨਤਾ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ, ਜਿਸ ਤਹਿਤ ਫਸਲੀ ਰਹਿੰਦ-ਖੂੰਹਦ ਤੋੰ ਗ੍ਰੀਨ ਹਾਈਡ੍ਰੋਜਨ ਤਿਆਰ ਕਰਨ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਇੱਕ ਮਜ਼ਬੂਤ ਅਰਥਵਿਵਸਥਾ ਬਣਾਉਣ ਲਈ ਮਹੱਤਵਪੂਰਨ ਹੈ,ਜੋ ਨਾ ਸਿਰਫ ਕਿਸਾਨਾਂ ਨੂੰ ਸਸ਼ਕਤ ਬਣਾਵੇਗੀ ਸਗੋਂ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਤੋਂ ਇਲਾਵਾ ਕਾਰਬਨ-ਮੁਕਤ ਊਰਜਾ ਦੇ ਰੂਪ ਵਿੱਚ ਉਦਯੋਗਾਂ ਨੂੰ ਈਂਧਣ ਪ੍ਰਦਾਨ ਕਰੇਗੀ। ਇਸ ਤਰ੍ਹਾਂ ਮਜ਼ਬੂਤ ਅਤੇ ਊਰਜਾ ਲਈ ਸਵੈਨਿਰਭਰ ਪੰਜਾਬ ਦਾ ਨਿਰਮਾਣ ਕਰਦੀ ਹੈ। ਸ਼੍ਰੀ ਅਮਨ ਅਰੋੜਾ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਇਹ ਸਾਂਝੇਦਾਰੀ ਫਸਲੀ ਰਹਿੰਦ-ਖੂੰਹਦ ਤੋਂ ਗ੍ਰੀਨ ਹਾਈਡ੍ਰੋਜਨ ਉਤਪਾਦਨ ਦੀ ਤਕਨੀਕੀ ਅਤੇ ਵਪਾਰਕ ਵਿਵਹਾਰਕਤਾ ਨੂੰ ਦਰਸਾਉਣ ਲਈ ਨਿਵੇਕਲਾ ਪ੍ਰਾਜੈਕਟ ਸਥਾਪਤ ਕਰੇਗੀ। ਇਹ ਪ੍ਰੋਜੈਕਟ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ, ਹਵਾ ਦੀ ਗੁਣਵੱਤਾ ਵਿੱਚ ਸੁਧਾਰ ਅਤੇ ਕਿਸਾਨਾਂ ਲਈ ਨਵੇਂ ਆਮਦਨ ਸਰੋਤ ਪੈਦਾ ਕਰਨ ਦੇ ਨਾਲ-ਨਾਲ ਗ੍ਰੀਨ ਊਰਜਾ ਖੇਤਰ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਕੇ ਪੇਂਡੂ ਅਰਥਵਿਵਸਥਾ ਨੂੰ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਭਾਰਤ ਦੇ ਰਾਸ਼ਟਰੀ ਗ੍ਰੀਨ ਹਾਈਡ੍ਰੋਜਨ ਮਿਸ਼ਨ ਨੂੰ ਮਹੱਤਵਪੂਰਨ ਤੌਰ 'ਤੇ ਅੱਗੇ ਵਧਾਏਗੀ ਅਤੇ ਪੰਜਾਬ ਦੇ ਮਹੱਤਵਾਕਾਂਸ਼ੀ ਨਵਿਆਉਣਯੋਗ ਊਰਜਾ ਟੀਚੇ ਹਾਸਿਲ ਕਰਨ ਵਿਚ ਅਹਿਮ ਯੋਗਦਾਨ ਨਿਭਾਵੇਗੀ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ

ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ :ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ