Sunday, January 11, 2026
BREAKING NEWS

Chandigarh

ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਕੰਟਰੋਲ ਰੂਮ ਸਥਾਪਤ

October 07, 2025 05:43 PM
SehajTimes

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਨਿਰਵਿਘਨ ਖ਼ਰੀਦ ਅਤੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਮੰਡੀ ਬੋਰਡ ਨੇ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ, ਜੋ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਮੁੱਦਿਆਂ ਨੂੰ ਤੁਰੰਤ ਨਿਪਟਾਉਣ ਵਿੱਚ ਮਦਦ ਕਰੇਗਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇਸ ਕੰਟਰੋਲ ਰੂਮ ਵਿੱਚ ਚਾਰ ਸਮਰਪਿਤ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਨੂੰ ਦੋ ਟੀਮਾਂ ਵਿੱਚ ਵੰਡਿਆ ਗਿਆ ਹੈ ,ਜੋ ਰੋਜ਼ਾਨਾ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਵਿੱਚ ਕੰਮ ਕਰ ਰਹੇ ਹਨ ਤਾਂ ਜੋ ਕਿਸਾਨਾਂ ਅਤੇ ਹੋਰ ਭਾਈਵਾਲਾਂ ਨੂੰ ਨਿਰੰਤਰ ਸਹਿਯੋਗ ਅਤੇ ਸਥਿਤੀ ਅਨੁਸਾਰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਸ ਅਹਿਮ ਕਾਰਜ ਦੌਰਾਨ ਕਿਸੇ ਨੂੰ ਵੀ ਕੋਈ ਦਿੱਕਤ ਨਾ ਆਵੇ।

ਇਸ ਪਹਿਲਕਦਮੀ ਬਾਰੇ ਵਿਸਥਾਰ ਵਿੱਚ ਦੱਸਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨ ਅਤੇ ਹੋਰ ਭਾਈਵਾਲ ਕੰਟਰੋਲ ਰੂਮ ਨਾਲ 0172-5101649 ਅਤੇ 0172-5101704 ਉਤੇ ਸੰਪਰਕ ਕਰ ਸਕਦੇ ਹਨ। ਇਹ ਪਹਿਲਕਦਮੀ ਸਮੇਂ ਸਿਰ ਖ਼ਰੀਦ ਅਪਡੇਟ ਪ੍ਰਦਾਨ ਕਰਕੇ ਅਤੇ ਅੰਤਰ-ਏਜੰਸੀ ਤਾਲਮੇਲ ਨੂੰ ਸੁਵਿਧਾਜਨਕ ਤੇ ਹੋਰ ਕੁਸ਼ਲ ਬਣਾ ਕੇ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਸੁਚਾਰੂ ਖਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਏਗੀ ਤਾਂ ਜੋ ਕਾਰਵਾਈ ਵਿੱਚ ਦੇਰੀ ਨੂੰ ਘਟਾ ਕੇ ਕਿਸਾਨਾਂ ਦੇ ਅਨੁਕੂਲ ਖੇਤੀਬਾੜੀ ਮੰਡੀਕਰਨ ਨੂੰ ਬਰਕਰਾਰ ਰੱਖਿਆ ਜਾ ਸਕੇ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ “ਅੰਨਦਾਤਾ" ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਹਰੇਕ ਖਰੀਦ ਸੀਜ਼ਨ ਦੀ ਸਫ਼ਲਤਾ ਪੰਜਾਬ ਦੀ ਸਫ਼ਲਤਾ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ ਕਿ ਸਾਡੇ ਕਿਸਾਨ, ਆੜ੍ਹਤੀਏ ਅਤੇ ਮਜ਼ਦੂਰਾਂ ਲਈ ਸਭ ਤੋਂ ਸੁਚਾਰੂ ਅਤੇ ਪਾਰਦਰਸ਼ੀ ਖ਼ਰੀਦ ਪ੍ਰਕਿਰਿਆ ਉਪਲਬਧ ਹੋਵੇ। ਇਹ ਕੰਟਰੋਲ ਰੂਮ ਸਰਗਰਮ ਕਮਾਂਡ ਸੈਂਟਰ ਹੈ, ਜਿੱਥੇ ਸਾਡੇ ਭਾਈਵਾਲਾਂ ਦੇ ਕਿਸੇ ਵੀ ਮੁੱਦੇ- ਭਾਵੇਂ ਉਹ ਲੌਜਿਸਟਿਕਸ, ਭੁਗਤਾਨ ਨਾਲ ਸਬੰਧਤ ਹੋਣ ਜਾਂ ਮੰਡੀਆਂ ਵਿੱਚ ਸਹੂਲਤਾਂ ਬਾਰੇ ਹੋਣ, ਨੂੰ ਤੁਰੰਤ ਅਤੇ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਇੱਕ ਸਿੱਧੀ ਸੰਪਰਕ ਲਾਈਨ ਦਿੱਤੀ ਗਈ ਹੈ।

Have something to say? Post your comment

 

More in Chandigarh

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

9.12 ਕਰੋੜ ਦੀ ਲਾਗਤ ਨਾਲ ਤਿਆਰ "ਸਤਿਕਾਰ ਘਰ" ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 315ਵੇਂ ਦਿਨ ਪੰਜਾਬ ਪੁਲਿਸ ਵੱਲੋਂ 7.7 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 314ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ

‘ਈਜ਼ੀ ਰਜਿਸਟਰੀ’ ਨੇ ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ 2025 ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ ਦਰਜ: ਹਰਦੀਪ ਸਿੰਘ ਮੁੰਡੀਆਂ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ