Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ

October 08, 2025 02:42 PM
SehajTimes

ਇਤਿਹਾਸਿਕ ਕ੍ਰਾਂਤੀ ਚੌਕ, ਐੱਮ ਸੀ ਪਾਰਕ, ਇਨਡੋਰ ਸਪੋਰਟਸ ਹਾਲ ਅਤੇ ਪਟਵਾਰ ਖਾਨੇ ਦੀ ਹੋਵੇਗੀ ਕਾਇਆ ਕਲਪ

ਧੂਰੀ ਸ਼ਹਿਰ ਵਾਸੀਆਂ ਨੂੰ ਮਿਲੇਗੀ ਹਰ ਬੁਨਿਆਦੀ ਸਹੂਲਤ : ਸੁਖਵੀਰ ਅਤੇ ਢਿੱਲੋਂ

ਧੂਰੀ : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਆਪਣੇ ਵਿਧਾਨ ਸਭਾ ਹਲਕਾ ਧੂਰੀ ਨੂੰ ਸਰਬਪੱਖੀ ਤੌਰ ਉੱਤੇ ਵਿਕਸਤ ਕਰਨ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ ਹੋ ਗਈ ਹੈ। ਅੱਜ ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ 3 ਕਰੋੜ 35 ਲੱਖ 95 ਹਜ਼ਾਰ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਸ੍ਰ ਰਾਜਵੰਤ ਸਿੰਘ ਘੁੱਲੀ, ਸ਼ਹਿਰ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

ਜਾਣਕਾਰੀ ਦਿੰਦਿਆਂ ਸੁਖਵੀਰ ਸਿੰਘ ਅਤੇ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਹਲਕਾ ਧੂਰੀ ਨੂੰ ਸੂਬੇ ਦਾ ਸਭ ਤੋਂ ਵਿਕਸਤ ਸ਼ਹਿਰ ਬਣਾਉਣਾ ਚਾਹੁੰਦੇ ਹਨ। ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਅੱਜ ਪਹਿਲੇ ਗੇੜ ਦੀ ਸ਼ੁਰੂਆਤ ਤਹਿਤ ਸ਼ਹਿਰ ਦੇ ਇਤਿਹਾਸਿਕ ਕ੍ਰਾਂਤੀ ਚੌਕ ਦੇ ਵਿਕਾਸ ਅਤੇ ਸੁੰਦਰੀਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਕੰਮ ਉੱਤੇ 141.39 ਲੱਖ ਰੁਪਏ ਦੀ ਲਾਗਤ ਆਵੇਗੀ। ਇਸੇ ਤਰ੍ਹਾਂ 109. 48 ਲੱਖ ਰੁਪਏ ਨਾਲ ਐੱਮ ਸੀ ਪਾਰਕ ਦੀ ਕਾਇਆ ਕਲਪ ਕਰਨ ਦੇ ਨਾਲ ਨਾਲ ਸਬਜ਼ੀ ਮੰਡੀ ਨੇੜੇ ਡਾਕਟਰ ਬੀ ਆਰ ਅੰਬੇਡਕਰ ਦਾ ਬੁੱਤ ਸਥਾਪਤ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਸ਼ਹਿਰ ਦੇ ਇਨਡੋਰ ਸਪੋਰਟਸ ਹਾਲ ਦੀ ਵੀ ਅੱਪਗਰੇਡੇਸ਼ਨ ਕੀਤੀ ਜਾਣੀ ਹੈ। ਇਸ ਕੰਮ ਲਈ ਪੰਜਾਬ ਸਰਕਾਰ ਵੱਲੋਂ 27.63 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਸ਼ਹਿਰ ਵਿੱਚ ਮੌਜੂਦ ਪਟਵਾਰ ਖਾਨਾ ਇਮਾਰਤ ਨੂੰ ਵੀ ਮੁਰੰਮਤ ਉਪਰੰਤ ਅੱਪਗਰੇਡ ਕੀਤਾ ਜਾਵੇਗਾ। ਇਸ ਨੂੰ 57.45 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਕੇ ਸੇਵਾ ਕੇਂਦਰ ਵਜੋਂ ਵਰਤਿਆ ਜਾਵੇਗਾ। ਇਸ ਸੇਵਾ ਕੇਂਦਰ ਵਿੱਚ ਐੱਸ ਡੀ ਈ (ਵਾਟਰ ਸਪਲਾਈ ਤੇ ਸੀਵਰੇਜ ਬੋਰਡ) ਦਫ਼ਤਰ ਬਣਾਉਣ ਦੇ ਨਾਲ ਨਾਲ, ਪਾਰਕ ਦੇ ਚੌਕੀਦਾਰ ਰੂਮ, ਐੱਮ ਸੀ ਦਫ਼ਤਰ ਦਾ ਵਿਸਤਾਰ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਆਪਣੇ ਹਲਕੇ ਧੂਰੀ ਦੇ ਲੋਕਾਂ ਨੂੰ ਹਰੇਕ ਬੁਨਿਆਦੀ ਸਹੂਲਤ ਮਿਲੇਗੀ। ਹਲਕੇ ਵਿੱਚ ਹੋਣ ਵਾਲੇ ਹਰੇਕ ਕੰਮ ਦੀ ਮੁੱਖ ਮੰਤਰੀ ਖੁਦ ਨਿਗਰਾਨੀ ਕਰ ਰਹੇ ਹਨ। ਪੰਜਾਬ ਸਰਕਾਰ ਲੋਕਾਂ ਦੁਆਰਾ ਚੁਣੀ ਗਈ ਲੋਕਾਂ ਦੀ ਸਰਕਾਰ ਹੈ। ਪੰਜਾਬ ਸਰਕਾਰ ਹਰੇਕ ਕੰਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਕਰਦੀ ਹੈ। ਉਹਨਾਂ ਕਿਹਾ ਕਿ ਲੋਕਾਂ ਵੱਲੋਂ ਵੀ ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਸਰਕਾਰ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਜਿਸ ਲਈ ਲੋਕਾਂ ਦਾ ਬਹੁਤ ਧੰਨਵਾਦ ਹੈ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ