Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਇਨਕਮ ਟੈਕਸ ਵਿਭਾਗ ਚੰਡੀਗੜ੍ਹ ਦੁਆਰਾ “ਟੈਕਸ ਆਡਿਟ ਰਿਪੋਰਟ ਇੱਕ ਬੁੱਧੀਮਾਨ ਜੋਖਮ ਵਿਸ਼ਲੇਸ਼ਣ ਉਪਕਰਣ ਦੇ ਰੂਪ ਵਿੱਚ” ਵਿਸ਼ੇ ‘ਤੇ ਵਰਕਸ਼ਾਪ ਦਾ ਆਯੋਜਨ

October 08, 2025 04:58 PM
SehajTimes

ਚੰਡੀਗੜ੍ਹ : ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ (ਓਐੱਸਡੀ), ਪੰਚਕੂਲਾ ਅਤੇ ਸਮੀਖਿਆ ਸੈੱਲ- ਚੰਡੀਗੜ੍ਹ ਦੇ ਦਫ਼ਤਰ ਦੁਆਰਾ 7 ਅਕਤੂਬਰ ਨੂੰ “ਟੈਕਸ ਆਡਿਟ ਰਿਪੋਰਟ ਇੱਕ ਬੁੱਧੀਮਾਨ ਜੋਖਮ ਵਿਸ਼ਲੇਸ਼ਣ ਉਪਕਰਣ ਦੇ ਰੂਪ ਵਿੱਚ” ਵਿਸ਼ੇ ‘ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਭਾਰਤ ਸਰਕਾਰ ਦੀ ਪਹਿਲਕਦਮੀ, ਰਾਸ਼ਟਰੀ ਸੇਵਾ ਸਮਰੱਥਾ ਨਿਰਮਾਣ ਪ੍ਰੋਗਰਾਮ (ਮਿਸ਼ਨ ਕਰਮਯੋਗੀ) ਦੇ ਤਹਿਤ ਆਯੋਜਿਤ ਕੀਤੀ ਗਈ। ਵਰਕਸ਼ਾਪ ਦਾ ਉਦੇਸ਼ ਅਧਿਕਾਰੀਆਂ ਦੀ ਵਿਸ਼ਲੇਸ਼ਣਾਤਮਕ ਸਮਰੱਥਾਵਾਂ ਨੂੰ ਮਜ਼ਬੂਤ ਕਰਨਾ ਅਤੇ ਟੈਕਸ ਆਡਿਟ ਰਿਪੋਰਟ (ਟੀਏਆਰ) ਨੂੰ ਇੱਕ ਪ੍ਰਭਾਵਸ਼ਾਲੀ ਉਪਕਰਣ ਦੇ ਰੂਪ ਵਿੱਚ ਵਰਤੋਂ ਕਰਦੇ ਹੋਏ ਜੋਖਮ ਮੁਲਾਂਕਣ ਅਤੇ ਡੇਟਾ-ਅਧਾਰਿਤ ਫੈਸਲਾ ਪ੍ਰਕਿਰਿਆ ਵਿੱਚ ਕੁਸ਼ਲਤਾ ਵਿਕਸਿਤ ਕਰਨਾ ਸੀ।
ਪ੍ਰੋਗਰਾਮ ਦੇ ਮੁੱਖ ਮਹਿਮਾਨ ਸ਼ੁਸ਼੍ਰੀ ਵਿਦਿਸ਼ਾ ਕਾਲਰਾ, ਚੀਫ ਕਮਿਸ਼ਨਰ ਇਨਕਮ ਟੈਕਸ, ਪੰਚਕੂਲਾ ਅਤੇ ਸ਼ਿਮਲਾ ਰਹੇ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਆਧੁਨਿਕ ਟੈਕਸ ਪ੍ਰਸ਼ਾਸਨ ਵਿੱਚ ਵਿਸ਼ਲੇਸ਼ਣਾਤਮਕ ਸੋਚ ਅਤੇ ਟੈਕਨੋਲੋਜੀ-ਯੋਗ-ਕਾਰਜਪ੍ਰਣਾਲੀਆਂ ਨੂੰ ਅਪਣਾਉਣ ਦੇ ਮਹੱਤਵ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਨਾਲ ਟੈਕਸ ਪ੍ਰਸ਼ਾਸਨ ਵਿੱਚ ਪਾਰਦਰਸ਼ਿਤਾ ਅਤੇ ਕੁਸ਼ਲਤਾ ਦੋਵਾਂ ਵਿੱਚ ਵਾਧਾ ਹੋਵੇਗਾ।
ਸੁਸ਼੍ਰੀ ਕੋਮਲ ਜੋਗਪਾਲ, ਭਾਰਤੀ ਰੈਵੇਨਿਊ ਸੇਵਾ, ਚੀਫ ਕਮਿਸ਼ਨਰ ਇਨਕਮ ਟੈਕਸ (ਓਐੱਸਡੀ), ਪੰਚਕੂਲਾ ਅਤੇ ਸਮੀਖਿਆ ਸੈੱਲ, ਚੰਡੀਗੜ੍ਹ ਨੇ ਮੁੱਖ ਮਹਿਮਾਨ ਦਾ ਸੁਆਗਤ ਕੀਤਾ ਅਤੇ ਮਿਸ਼ਨ ਕਰਮਯੋਗੀ ਦੀ ਭਾਵਨਾ ਦੇ ਅਨੁਸਾਰ ਵਿਭਾਗ ਦੀ ਗਿਆਨ-ਸਾਂਝਾਕਰਣ, ਸਮਰੱਥਾ-ਵਿਕਾਸ ਅਤੇ ਪੇਸ਼ੇਵਰ ਅਪਗ੍ਰੇਡ ਦੇ ਪ੍ਰਤੀ ਨਿਰੰਤਰ ਵਚਨਬੱਧਤਾ ਨੂੰ ਰੇਖਾਂਕਿਤ ਕੀਤਾ।

ਵਰਕਸ਼ਾਪ ਵਿੱਚ ਸ਼੍ਰੀ ਪਰੀਕਸ਼ਿਤ ਅਗਰਵਾਲ , ਚਾਰਟਰਡ ਅਕਾਉਂਟੈਂਟ ਦੁਆਰਾ ਤਕਨੀਕੀ ਸੈਸ਼ਨ ਆਯੋਜਿਤ ਕੀਤਾ ਗਿਆ, ਜਿਸ ਤੋਂ ਬਾਅਦ ਇੱਕ ਇੰਟਰਐਕਟਿਵ ਚਰਚਾ ਹੋਈ। ਇਸ ਵਿੱਚ ਇਨਕਮ ਟੈਕਸ ਵਿਭਾਗ ਦੇ ਅਧਿਕਾਰੀਆਂ ਅਤੇ ਸਟਾਫ ਨੇ ਟੈਕਸ ਆਡਿਟ ਰਿਪੋਰਟਾਂ ਦੀ ਵਿਵਹਾਰਕ ਵਰਤੋਂ ਨੂੰ ਇੱਕ ਬੁੱਧੀਮਾਨ ਜੋਖਮ ਵਿਸ਼ਲੇਸ਼ਣ ਉਪਕਰਣ ਵਜੋਂ ਸਮਝਣ ਲਈ ਸਰਗਰਮੀ ਨਾਲ ਹਿੱਸਾ ਲਿਆ।

ਪ੍ਰੋਗਰਾਮ ਦੀ ਸਮਾਪਤੀ ਧੰਨਵਾਦ ਮਤੇ ਨਾਲ ਹੋਈ, ਜਿਸ ਵਿੱਚ ਵਿਭਾਗ ਨੇ ਟੈਕਸ ਪ੍ਰਸ਼ਾਸਨ ਵਿੱਚ ਇਨੋਵੇਸ਼ਨ, ਪਾਰਦਰਸ਼ਿਤਾ ਅਤੇ ਵਿਸ਼ਲੇਣਾਤਮਕ ਉੱਤਮਤਾ ਨੂੰ ਪ੍ਰੋਤਸਾਹਿਤ ਕਰਨ ਦੇ ਆਪਣੇ ਸੰਕਲਪ ਨੂੰ ਮੁੜ ਦੁਹਰਾਇਆ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ