Wednesday, November 26, 2025

Chandigarh

ਹਰਜੋਤ ਸਿੰਘ ਬੈਂਸ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

October 09, 2025 01:53 PM
SehajTimes

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਉੱਘੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਰਾਜਵੀਰ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਏ, ਜਿੱਥੇ ਉਨ੍ਹਾਂ ਨੂੰ ਇੱਕ ਸੜਕ ਹਾਦਸੇ ਤੋਂ ਬਾਅਦ ਗੰਭੀਰ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਸੀ। ਆਪਣੇ ਸ਼ੋਕ ਸੰਦੇਸ਼ ਵਿੱਚ ਸ. ਬੈਂਸ ਨੇ ਰਾਜਵੀਰ ਜਵੰਦਾ ਨੂੰ ਇੱਕ ‘ਮਹਾਨ ਪੰਜਾਬੀ ਗਾਇਕ` ਵਜੋਂ ਯਾਦ ਕੀਤਾ, ਜਿਨ੍ਹਾਂ ਨੇ ਆਪਣੀ ਸੁਰੀਲੀ ਆਵਾਜ਼ ਨਾਲ ਪੰਜਾਬੀ ਸੰਗੀਤ ਪ੍ਰੇਮੀਆਂ ਦੇ ਦਿਲਾਂ ਉੱਤੇ ਰਾਜ ਕੀਤਾ। ਉਨ੍ਹਾਂ ਕਿਹਾ ਕਿ ਐਨੀ ਛੋਟੀ ਉਮਰ ਵਿੱਚ ਜਵੰਦਾ ਦੀ ਬੇਵਕਤੀ ਮੌਤ ਨੇ ਪੰਜਾਬੀ ਸੰਗੀਤ ਜਗਤ ਵਿੱਚ ਇੱਕ ਖਲਾਅ ਪੈਦਾ ਕਰ ਦਿੱਤਾ ਹੈ,ਜਿਸਦੀ ਭਰਪਾਈ ਨੇੜ ਭਵਿੱਖ ਵਿੱਚ ਔਖੀ ਹੈ। ਸ. ਬੈਂਸ ਨੇ ਕਿਹਾ ਕਿ ਰਾਜਵੀਰ ਜਵੰਦਾ ਆਪਣੇ ਮਨਮੋਹਕ ਗੀਤਾਂ ਨਾਲ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ਵਿੱਚ ਹਮੇਸ਼ਾ ਵਸਦੇ ਰਹਿਣਗੇ ਅਤੇ ਉਨ੍ਹਾਂ ਦੇ ਯੋਗਦਾਨ ਨੇ ਪੰਜਾਬੀ ਗਾਇਕੀ ਨੂੰ ਇੱਕ ਨਵਾਂ ਆਯਾਮ ਦਿੱਤਾ ਹੈ। ਦੁਖੀ ਪਰਿਵਾਰ ਨਾਲ ਦਿਲੋਂ ਹਮਦਰਦੀ ਸਾਂਝੀ ਕਰਦਿਆਂ, ਸਿੱਖਿਆ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਦੇਣ ਅਤੇ ਸਾਕ-ਸਨੇਹੀਆਂ ਨੂੰ ਇਸ ਕਦੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦਾ ਬਲ ਬਖ਼ਸ਼ਣ।

Have something to say? Post your comment

 

More in Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ