Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ

October 09, 2025 07:41 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ਵਿੱਚ ਸਾਕਾਰਾਤਮਕ ਬਦਲਾਅ ਲਈ ਇਕ ਸੈਕਟਰ-ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਸਰਕਾਰ ਅਤੇ ਰੀਅਲ ਅਸਟੇਟ ਉਦਯੋਗ ਦਰਮਿਆਨ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੋਡਮੈਪ ਤਿਆਰ ਕਰੇਗੀ। ਇਸ ਕਮੇਟੀ ਦਾ ਗਠਨ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੀਤਾ ਗਿਆ ਹੈ ਅਤੇ ਇਸ ਦਾ ਉਦੇਸ਼ ਪੰਜਾਬ ਵਿੱਚ ਅਗਾਂਹਵਧੂ, ਪਾਰਦਰਸ਼ੀ ਅਤੇ ਨਿਵੇਸ਼-ਪੱਖੀ ਰੀਅਲ ਅਸਟੇਟ ਮਾਹੌਲ ਸਿਰਜਣ ਲਈ ਨੀਤੀ ਘੜਨ ਵਾਸਤੇ ਸੁਝਾਅ ਪ੍ਰਦਾਨ ਕਰਨਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਪਹਿਲ ਤਹਿਤ ਰੀਅਲ ਅਸਟੇਟ ਖੇਤਰ ਦੇ ਪ੍ਰਮੁੱਖ ਭਾਈਵਾਲਾਂ ਦੇ ਸਰਗਰਮ ਸਹਿਯੋਗ ਰਾਹੀਂ ਇੱਕ ਬਿਹਤਰੀਨ ਨੀਤੀ ਮਾਡਲ ਤਿਆਰ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਖੇਤਰ ਵਿੱਚ ਟਿਕਾਊ ਵਿਕਾਸ, ਕਾਰੋਬਾਰ ਕਰਨ ਵਿੱਚ ਆਸਾਨੀ ਅਤੇ ਨਿਵੇਸ਼-ਪੱਖੀ ਮਾਹੌਲ ਸਿਰਜਣ ਲਈ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿੱਚ ਸ੍ਰੀ ਦੀਪਕ ਗਰਗ (ਡਾਇਰੈਕਟਰ, ਮਾਰਬੇਲਾ ਗਰੁੱਪ) ਨੂੰ ਚੇਅਰਪਰਸਨ ਅਤੇ ਸ੍ਰੀ ਰੁਪਿੰਦਰ ਸਿੰਘ ਚਾਵਲਾ (ਐਮ.ਡੀ, ਸੀ.ਈ.ਈ. ਈ.ਐਨ.ਐਨ. ਪ੍ਰਮੋਟਰਜ਼ ਐਂਡ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ) ਨੂੰ ਵਾਈਸ-ਚੇਅਰਮੈਨ ਵਜੋਂ ਸ਼ਾਮਲ ਕੀਤਾ ਗਿਆ ਹੈ। ਕਮੇਟੀ ਮੈਂਬਰਾਂ ਵਿੱਚ ਸ੍ਰੀ ਉਮੰਗ ਜਿੰਦਲ (ਸੀ.ਈ.ਓ, ਹੋਮਲੈਂਡ ਗਰੁੱਪ); ਸ੍ਰੀ ਸੁਖਦੇਵ ਸਿੰਘ (ਡਾਇਰੈਕਟਰ, ਏ.ਜੀ.ਆਈ. ਗਰੁੱਪ); ਸ੍ਰੀ ਪ੍ਰਦੀਪ ਕੁਮਾਰ ਬਾਂਸਲ (ਡਾਇਰੈਕਟਰ, ਐਚ.ਐਲ.ਪੀ. ਗਰੁੱਪ); ਸ. ਬਲਜੀਤ ਸਿੰਘ (ਡਾਇਰੈਕਟਰ, ਜੁਬਲੀ ਗਰੁੱਪ); ਸ੍ਰੀ ਦੀਪਕ ਮਖੀਜਾ (ਬਿਜ਼ਨਸ ਹੈੱਡ ਪੰਜਾਬ, ਏਮਾਰ ਗਰੁੱਪ); ਸ. ਰੁਪਿੰਦਰ ਸਿੰਘ ਗਿੱਲ (ਐਮ.ਡੀ, ਗਿਲਸਨਜ਼ ਕੰਸਟ੍ਰਕਸ਼ਨ ਲਿਮਟਿਡ); ਸ੍ਰੀ ਰੋਹਿਤ ਸ਼ਰਮਾ (ਕਾਰਜਕਾਰੀ ਡਾਇਰੈਕਟਰ, ਡੀ.ਐਲ.ਐਫ. ਗਰੁੱਪ); ਸ੍ਰੀ ਕੇ.ਕੇ. ਸ਼ਰਮਾ ਕੁੱਕੂ (ਡਾਇਰੈਕਟਰ, ਐਸ.ਜੀ. ਗਰੁੱਪ); ਸ੍ਰੀ ਮੋਹਿੰਦਰ ਗੋਇਲ (ਚੇਅਰਮੈਨ, ਐਫੀਨਿਟੀ ਗਰੁੱਪ); ਸ੍ਰੀ ਵਰੁਣ ਧਾਮ (ਡਾਇਰੈਕਟਰ, ਕੇ.ਐਲ.ਵੀ. ਬਿਲਡਰਜ਼) ਸ਼ਾਮਲ ਹੋਣਗੇ ਜਦਕਿ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਏ.ਸੀ.ਏ, ਗਮਾਡਾ ਮੈਂਬਰ ਸਕੱਤਰ ਵਜੋਂ ਕਾਰਜ ਕਰਨਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਕਮੇਟੀ ਦਾ ਮੁੱਖ ਕਾਰਜ ਸੂਬੇ ਦੇ ਵਿੱਤੀ ਅਤੇ ਸੰਰਚਨਾਤਮਕ ਢਾਂਚੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਰੀਅਲ ਅਸਟੇਟ ਖੇਤਰ ਮੁਤਾਬਕ ਸਰਕਾਰ ਨੂੰ ਢਾਂਚਾਗਤ ਅਤੇ ਵਿਹਾਰਕ ਨੀਤੀਗਤ ਇਨਪੁਟ ਪ੍ਰਦਾਨ ਕਰਨਾ ਹੈ। ਇਹ ਕਮੇਟੀ ਦੂਜੇ ਸੂਬਿਆਂ ਵੱਲੋਂ ਅਪਣਾਏ ਗਏ ਸਰਬੋਤਮ ਅਭਿਆਸਾਂ ਅਤੇ ਨੀਤੀਗਤ ਢਾਂਚੇ ਦਾ ਅਧਿਐਨ ਕਰੇਗੀ ਅਤੇ ਪੰਜਾਬ ਦੀਆਂ ਵਿਕਾਸ ਤਰਜੀਹਾਂ ਮੁਤਾਬਕ ਸਿਫਾਰਸ਼ਾਂ ਪ੍ਰਦਾਨ ਕਰੇਗੀ। ਇਹ ਕਮੇਟੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਛੇ ਹਫ਼ਤਿਆਂ ਦੇ ਅੰਦਰ ਆਪਣੀਆਂ ਲਿਖਤੀ ਸਿਫਾਰਸ਼ਾਂ ਪੇਸ਼ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਦੇ ਮੈਂਬਰ ਸਕੱਤਰ ਵੱਲੋਂ ਕਮੇਟੀ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਅਤੇ ਮੈਂਬਰ ਸਕੱਤਰ ਵੱਲੋਂ ਹੀ ਮੀਟਿੰਗਾਂ ਸਬੰਧੀ ਤਾਲਮੇਲ ਕਰਨ ਦੇ ਨਾਲ-ਨਾਲ ਕਾਰਵਾਈ ਦੇ ਮਿੰਟ ਵੀ ਤਿਆਰ ਕੀਤੇ ਜਾਣਗੇ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਇਸ ਕਮੇਟੀ ਦਾ ਗਠਨ ਰੀਅਲ ਅਸਟੇਟ ਸੈਕਟਰ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਨਿਵੇਸ਼ਕ-ਪੱਖੀ ਸੁਧਾਰਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ