Wednesday, November 26, 2025

Chandigarh

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ

October 09, 2025 07:48 PM
SehajTimes

ਚੰਡੀਗੜ੍ਹ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ 47ਵੇਂ ਸਥਾਪਨਾ ਦਿਵਸ ਮੌਕੇ ਅਦਾਰੇ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈਆਂ ਦਿੱਤੀਆਂ ਹਨ। ਮੰਤਰੀ ਸ੍ਰੀ ਭਗਤ ਨੇ ਪੈਸਕੋ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਧੀਨ 6000 ਤੋਂ ਵੱਧ ਸਾਬਕਾ ਸੈਨਿਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸ਼ਾਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਭਲਾਈ ਤੇ ਪੁਨਰਵਾਸ ਨੀਤੀਆਂ ਅਨੁਸਾਰ ਪੈਸਕੋ ਵੱਲੋਂ ਕੀਤਾ ਗਿਆ ਇਹ ਇੱਕ ਮਹੱਤਵਪੂਰਣ ਉਪਰਾਲਾ ਹੈ ਜਿਸ ਦਾ ਮਕਸਦ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਮਾਜਿਕ ਤੇ ਆਰਥਿਕ ਤਰੱਕੀ ਨੂੰ ਯਕੀਨੀ ਬਣਾਉਣਾ ਹੈ।

ਮੰਤਰੀ ਸ੍ਰੀ ਭਗਤ ਨੇ ਪੈਸਕੋ ਵੱਲੋਂ ਰਾਜ ਦੀਆਂ ਅਹਿਮ ਸੰਪਤੀਆਂ ਦੀ ਸੁਰੱਖਿਆ ਕਰਨ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਤੇ ਸੰਸਥਾਵਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਸਾਬਕਾ ਸੈਨਿਕਾਂ ਨੂੰ "ਇਮਾਨਦਾਰੀ, ਨਿਸ਼ਠਾ ਅਤੇ ਮਿਹਨਤ ਦੇ ਪ੍ਰਤੀਕ" ਵਜੋਂ ਵਰਣਨ ਕੀਤਾ। ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਨਿਰੰਤਰ ਵਿਕਾਸ ਅਤੇ ਸਫਲਤਾ ਲਈ ਆਪਣੀਆਂ ਸ਼ੁਭਕਾਮਨਾਵਾਂ ਪ੍ਰਗਟਾਈਆਂ ਅਤੇ ਵਿਸ਼ਵਾਸ ਜਤਾਇਆ ਕਿ ਪੈਸਕੋ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਨੂੰ ਹੋਰ ਮਜ਼ਬੂਤੀ ਨਾਲ ਜਾਰੀ ਰੱਖੇਗਾ।

Have something to say? Post your comment

 

More in Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ