Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

October 10, 2025 07:27 PM
SehajTimes

ਨੰਗਲ : ਪੀਣਯੋਗ ਪਾਣੀ ਦੀ ਕਮੀ ਨਾਲ ਜੂਝ ਰਹੇ ਨੰਗਲ ਵਾਸੀਆਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 16 ਕਰੋੜ ਰੁਪਏ ਦਾ ਪਾਈਪਲਾਈਨ ਜਲ ਪ੍ਰੋਜੈਕਟ ਲਗਾਇਆ ਜਾਵੇਗਾ ਜੋ ਸਤਲੁਜ ਦਰਿਆ ਤੋਂ ਸ਼ਹਿਰ ਦੇ ਹਰ ਘਰ ਨੂੰ ਸਾਫ਼ ਪੀਣ ਵਾਲਾ ਪਾਣੀ ਸਪਲਾਈ ਕਰੇਗਾ। ਇਹ ਪ੍ਰੋਜੈਕਟ 18 ਮਹੀਨਿਆਂ ਦੇ ਅੰਦਰ ਪੂਰਾ ਹੋਣ ਦੀ ਉਮੀਦ ਹੈ। ਇਸ ਮਹੱਤਵਪੂਰਨ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਬੈਂਸ ਨੇ ਦੱਸਿਆ ਕਿ ਇਸ ਪ੍ਰੋਜੈਕਟ, ਜਿਸ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ, ਤਹਿਤ ਦੋ ਨਵੇਂ ਵਾਟਰ ਟ੍ਰੀਟਮੈਂਟ ਪਲਾਂਟ ਸਥਾਪਤ ਕੀਤੇ ਜਾਣਗੇ ਅਤੇ ਮੌਜੂਦਾ ਪਲਾਂਟਾਂ ਦੀ 4ਐਮਐਲਡੀ ਸਮਰੱਥਾ ਵਿੱਚ ਵਾਧਾ ਕੀਤਾ ਜਾਵੇਗਾ। ਇਹ ਬੁਨਿਆਦੀ ਢਾਂਚਾ ਅਪਗ੍ਰੇਡੇਸ਼ਨ ਪ੍ਰੋਜੈਕਟ ਨੰਗਲ ਵਾਸੀਆਂ, ਜਿਨ੍ਹਾਂ ਨੇ ਲੰਬੇ ਸਮੇਂ ਤੋਂ ਪਾਣੀ ਦੀ ਕਮੀ ਅਤੇ ਧਰਤੀ ਹੇਠਲੇ ਪਾਣੀ ਦੇ ਦੂਸ਼ਿਤ ਹੋਣ ਵਰਗੀਆਂ ਸਮੱਸਿਆ ਨੂੰ ਝੱਲਿਆ ਹੈ, ਦੇ ਦਹਾਕਿਆਂ ਦੀ ਸਮੱਸਿਆ ਨੂੰ ਖਤਮ ਕਰੇਗਾ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਨੰਗਲ ਦੇ ਵਸਨੀਕਾਂ ਵਾਸਤੇ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਸਾਡੇ ਯਤਨਾਂ ਨੂੰ ਬੂਰ ਪੈਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 18 ਮਹੀਨਿਆਂ ਦੇ ਅੰਦਰ ਹਰ ਘਰ ਨੂੰ ਸਤਲੁਜ ਦਰਿਆ ਤੋਂ ਸ਼ੁੱਧ-ਸਾਫ਼ ਪਾਣੀ ਦੀ ਸਪਲਾਈ ਮਿਲਣੀ ਸ਼ੁਰੂ ਹੋ ਜਾਵੇਗੀ । ਉਨ੍ਹਾਂ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਗੱਲ ਹੈ ਕਿ ਨੰਗਲ, ਜਿੱਥੋਂ ਸਤਲੁਜ ਦਰਿਆ ਪੰਜਾਬ ਵਿੱਚੋਂ ਆਪਣਾ ਸਫ਼ਰ ਸ਼ੁਰੂ ਕਰਦਾ ਹੈ, ਨੂੰ ਐਨੇ ਲੰਬੇ ਸਮੇਂ ਤੋਂ ਪਾਣੀ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਨੰਗਲ ਦੇ ਪਾਣੀ ਸੰਕਟ ਨੂੰ ਹੱਲ ਕਰਨ ਦੀਆਂ ਪਿਛਲੀਆਂ ਕੋਸ਼ਿਸ਼ਾਂ, ਜਿਸ ਵਿੱਚ ਨਗਰ ਕੌਂਸਲ ਵੱਲੋਂ ਕਈ ਬੋਰ ਕੀਤੇ ਗਏ, ਟਿਕਾਊ ਜਾਂ ਸੁਰੱਖਿਅਤ ਪਾਣੀ ਦੀ ਸਪਲਾਈ ਪ੍ਰਦਾਨ ਕਰਨ ਵਿੱਚ ਅਸਫਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਖੇਤਰ ਦਾ ਧਰਤੀ ਹੇਠਲਾ ਪਾਣੀ ਉਦਯੋਗਿਕ ਪ੍ਰਦੂਸ਼ਣ ਕਾਰਨ ਬੁਰੀ ਤਰ੍ਹਾਂ ਦੂਸ਼ਿਤ ਹੋ ਗਿਆ ਹੈ, ਜੋ ਜਨਤਕ ਸਿਹਤ ਲਈ ਇੱਕ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਨੂੰ ਦੇਖਦਿਆਂ ਇਥੇ ਸੁਰੱਖਿਅਤ ਅਤੇ ਸਾਫ਼ ਪਾਣੀ ਦੀ ਸਪਲਾਈ ਲਈ ਠੋਸ ਹੱਲ ਦੀ ਜ਼ਰੂਰਤ ਮਹਿਸੂਸ ਹੋਈ, ਜਿਸਨੂੰ ਨਵੇਂ ਪ੍ਰੋਜੈਕਟ ਤਹਿਤ ਸਤਲੁਜ ਦਰਿਆ ਤੋਂ ਨੰਗਲ ਵਾਸੀਆਂ ਨੂੰ ਪਾਣੀ ਦੀ ਸਪਲਾਈ ਰਾਹੀਂ ਪੂਰਾ ਕੀਤਾ ਜਾਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਨਾਗਰਿਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਥੋਂ ਦੇ ਵਸਨੀਕ ਸਤਲੁਜ ਦਰਿਆ ਦੇ ਸਾਫ਼ ਪਾਣੀ ਦੇ ਹੱਕਦਾਰ ਹਨ, ਜੋ ਹਮੇਸ਼ਾ ਤੋਂ ਉਨ੍ਹਾਂ ਦਾ ਹੱਕ ਸੀ। ਸਤਲੁਜ ਦਰਿਆ ਤੋਂ ਨੰਗਲ ਦੇ ਵਸਨੀਕਾਂ ਨੂੰ ਸਿੱਧਾ ਸਾਫ਼ ਪਾਣੀ ਦੀ ਸਪਲਾਈ ਦੇ ਉਦੇਸ਼ ਵਾਲਾ ਇਹ ਮਹੱਤਪੂਰਨ ਪ੍ਰੋਜੈਕਟ ਲੋਕਾਂ ਨੂੰ ਵੱਡੇ ਪੱਧਰ ‘ਤੇ ਲਾਭ ਪਹੁੰਚਾਏਗਾ, ਜਿਸ ਨਾਲ ਜਨਤਕ ਸਿਹਤ ਅਤੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਵਰਗੇ ਕਈ ਵੱਡੇ ਫਾਇਦੇ ਹੋਣਗੇ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਤੋਂ ਨੰਗਲ ਦੀਆਂ ਪਾਣੀ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੱਢਣ ਲਈ ਕੀਤੇ ਗਏ ਅਣਥੱਕ ਯਤਨਾਂ 'ਤੇ ਵੀ ਚਾਨਣਾ ਪਾਇਆ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ