Wednesday, May 15, 2024

National

ਪੰਜਾਬ ਸਰਕਾਰ 12 ਜੂਨ ਤੋਂ 18-44 ਸਾਲ ਉਮਰ ਗਰੁੱਪ ਲਈ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜੀ ਲਿਆਵੇਗਾ, 1.93 ਲੱਖ ਖੁਰਾਕਾਂ ਮਿਲਣਗੀਆਂ

June 10, 2021 07:41 PM
Advocate Dalip Singh Wasan

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 18-44 ਸਾਲ ਉਮਰ ਵਰਗ ਲਈ 12 ਜੂਨ ਤੋਂ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜੀ ਲਿਆਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਟੀਕਾਕਰਨ ਤਰਜੀਹੀ ਗਰੁੱਪਾਂ ਵਾਸਤੇ ਹੋਵੇਗਾ ਜਿਸ ਵਿੱਚ ਸੂਬਾ ਸਰਕਾਰ ਵੱਲੋਂ ਹੋਰ ਨਵੇਂ ਵਰਗਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਜਾਣਕਾਰੀ ਸੂਬੇ ਦੇ ਟੀਕਾਕਰਨ ਲਈ ਨੋਡਲ ਅਫਸਰ ਸ੍ਰੀ ਵਿਕਾਸ ਗਰਗ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਸ੍ਰੀ ਗਰਗ ਨੇ ਅੱਗੇ ਦੱਸਿਆ ਕਿ ਪੰਜਾਬ ਨੂੰ ਭਾਰਤ ਸਰਕਾਰ ਵੱਲੋਂ ਭਲਕੇ 193380 ਖੁਰਾਕਾਂ ਮਿਲਣਗੀਆਂ ਜਿਨ੍ਹਾਂ ਵਿੱਚ ਕੋਵੀਸ਼ੀਲਡ ਦੀਆਂ 156720 ਖੁਰਾਕਾਂ ਅਤੇ ਕੋਵੈਕਸੀਨ ਦੀਆਂ 36660 ਖੁਰਾਕਾਂ ਸ਼ਾਮਲ ਹਨ।
ਸਟੇਟ ਨੋਡਲ ਅਫਸਰ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਉਤੇ ਸੂਬਾ ਸਰਕਾਰ ਵੱਲੋਂ ਹੋਰ ਨਵੇਂ ਵਰਗ ਤਰਜੀਹੀ ਗਰੁੱਪਾਂ ਵਿੱਚ ਸ਼ਾਮਲ ਕੀਤੇ ਗਏ ਹਨ। ਨਵੇਂ ਸ਼ਾਮਲ ਗਰੁੱਪਾਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਗਰਗ ਨੇ ਦੱਸਿਆ ਕਿ ਦੁਕਾਨਦਾਰ ਅਤੇ ਉਨ੍ਹਾਂ ਦਾ ਸਟਾਫ, ਜਿੰਮ ਮਾਲਕ ਤੇ ਜਿੰਮ ਟਰੇਨਰ, ਪ੍ਰਾਹੁਣਚਾਰੀ ਉਦਯੋਗ ਵਿੱਚ ਲੱਗਿਆ ਸਟਾਫ (ਹੋਟਲ, ਰੈਸਟੋਰੈਂਟ, ਮੈਰਿਜ ਪੈਲੇਸ, ਕੇਟਰਰਜ਼) ਸਮੇਤ ਰਸੋਈਏ, ਬਹਿਰੇ (ਵੇਟਰ), ਉਦਯੋਗਿਕ ਕਾਮੇ, ਰੇਹੜੀ, ਫੜੀ ਵਾਲੇ ਖਾਸ ਕਰਕੇ ਖਾਣ ਵਾਲੇ ਉਤਪਾਦਾਂ ਜਿਵੇਂ ਕਿ ਜੂਸ, ਚਾਟ ਆਦਿ ਨਾਲ ਜੁੜੇ ਹੋਏ, ਡਿਲਵਿਰੀ ਦੇਣ ਵਾਲੇ, ਐਲ.ਪੀ.ਜੀ. ਦੀ ਵੰਡ ਵਾਲੇ, ਬੱਸ ਡਰਾਈਵਰ, ਕੰਡਕਟਰ, ਆਟੋ/ਟੈਕਸੀ ਡਰਾਈਵਰ, ਸਥਾਨਕ ਸਰਕਾਰਾਂ ਅਤੇ ਪੰਚਾਇਤੀ ਨੁਮਾਇੰਦੇ ਜਿਵੇਂ ਕਿ ਮੇਅਰ, ਕੌਂਸਲਰ, ਸਰਪੰਚ, ਪੰਚ, ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਮੈਂਬਰ ਅਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਜ਼ਿਲਾ ਪ੍ਰਸ਼ਾਸਨ ਵੱਲੋਂ ਸਥਾਨਕ ਪੱਧਰ 'ਤੇ ਹੋਰ ਕਿਸੇ ਨੂੰ ਤਰਜੀਹੀ ਗਰੁੱਪ ਵਿੱਚ ਸ਼ਾਮਲ ਕੀਤਾ ਜਾ ਸਕਦਾ।
ਹੁਣ ਤੱਕ 18-44 ਸਾਲ ਉਮਰ ਵਰਗ ਲਈ 17.25 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ 5.42 ਲੱਖ ਖੁਰਾਕਾਂ ਵਿੱਚੋਂ 501550 ਵਿਅਕਤੀਆਂ ਦੇ ਟੀਕੇ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ।

Have something to say? Post your comment

 

More in National

ਟੂਰਿਸਟ ਵਾਹਨ ਪਲਟਣ ਕਾਰਨ ਮਨਾਲੀ ਦੇ ਅਟਲ ਸੁਰੰਗ ਨੇੜੇ ਵਾਪਰਿਆ ਵੱਡਾ ਹਾਦਸਾ

ਸੜਕ ‘ਤੇ ਪਲਟਿਆ ਛੋਟਾ ਹਾਥੀ ਵਿਚੋਂ ਡਿੱਗੇ ਨੋਟ

ਜੇਹਲਮ ਨਦੀ ’ਚ ਕਿਸ਼ਤੀ ਪਲਟ ਜਾਣ ’ਤੇ ਦੋ ਲੋਕ ਹੋਏ ਲਾਪਤਾ

ਬਿਹਾਰ ’ਚ ਬਿਜਲੀ ਡਿੱਗਣ ਨਾਲ ਦੋ ਮੌਤਾਂ

ਪੁਲਿਸ ਨੇ ਟਰੱਕ ਵਿੱਚੋਂ 20 ਕਿੱਲੋ ਅਫੀਮ ਬਰਾਮਦ ਕਰਕੇ ਦੋ ਦੋਸੀ ਕੀਤੇ ਗ੍ਰਿਫਤਾਰ

ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਪੰਜ ਮੌਤਾਂ

ਹਾਈਵੇਅ ਥੱਲੇ ਦੱਬਣ ਨਾਲ 6 ਵਿਆਹ ਵਾਲੇ ਮਹਿਮਾਨਾਂ ਦੀ ਮੌਤ

ਛੱਤੀਸਗੜ੍ਹ-ਮਹਾਰਾਸ਼ਟਰ ਸਰਹੱਦ ’ਤੇ ਭਾਰੀ ਗੋਲੀਬਾਰੀ

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਰੁਣਾਂਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਨੈਸ਼ਨਲ ਹਾਈਵੇਅ 313 ਢਿੱਗਾਂ ਡਿੱਗਣ ਕਾਰਨ ਪ੍ਰਭਾਵਿਤ; ਦੇਸ਼ ਨਾਲੋਂ ਸੰਪਰਕ ਟੁੱਟਿਆ