Saturday, October 11, 2025

Chandigarh

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

October 10, 2025 07:41 PM
SehajTimes

ਕਾਗ਼ਜ਼ੀ ਕਾਰਵਾਈ ਦੀ ਲੋੜ ਖ਼ਤਮ ਹੋਈ, ਆਟੋ-ਫੈਚਿੰਗ ਨਾਲ ਹੁਣ ਦਸਤਾਵੇਜ਼ ਵਾਰ-ਵਾਰ ਜਮ੍ਹਾਂ ਨਹੀਂ ਕਰਾਉਣੇ ਪੈਣਗੇ: ਅਮਨ ਅਰੋੜਾ


ਚੰਡੀਗੜ੍ਹ : ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਨੂੰ ਡਿਜੀਟਲ ਤੌਰ 'ਤੇ ਸਮਰੱਥ ਬਣਾਉਣ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ-ਮੁਕਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ "ਯੂਨੀਫਾਈਡ ਸਿਟੀਜ਼ਨ ਪੋਰਟਲ" ਨੂੰ ਸ਼ੁਰੂ ਕਰਨ ਵਾਲਾ ਮੋਹਰੀ ਸੂਬਾ ਬਣਨ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿੰਗਲ-ਵਿੰਡੋ ਪਲੇਟਫਾਰਮ ਯਾਨੀਕਿ "ਯੂਨੀਫਾਈਡ ਸਿਟੀਜ਼ਨ ਪੋਰਟਲ" ਰਾਹੀਂ ਸੂਬੇ ਦੇ ਲੋਕਾਂ ਦੀ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਸੇਵਾਵਾਂ ਤੱਕ ਨਿਰਵਿਘਨ ਪਹੁੰਚ ਯਕੀਨੀ ਬਣੇਗੀ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਵਿਭਾਗ ਨੇ ਇਸ ਨਵੇਂ ਸਿਟੀਜ਼ਨ ਪੋਰਟਲ ਦੀ ਵਿਆਪਕ ਡਿਜ਼ਾਈਨਿੰਗ, ਵਿਕਾਸ, ਲਾਗੂਕਰਨ ਅਤੇ ਰੱਖ-ਰਖਾਅ ਲਈ ਈ-ਕਨੈਕਟ ਸਾਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨਾਲ 13 ਕਰੋੜ ਰੁਪਏ ਦਾ ਸਮਝੌਤਾ ਸਹੀਬੱਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਪੋਰਟਲ ਛੇ ਮਹੀਨਿਆਂ ਦੇ ਅੰਦਰ ਤਿਆਰ ਕਰਕੇ ਸ਼ੁਰੂ ਕਰ ਦਿੱਤਾ ਜਾਵੇਗਾ ਜਿਸ ਨਾਲ ਸਰਕਾਰੀ ਸੇਵਾਵਾਂ ਤੱਕ ਲੋਕਾਂ ਦੀ ਵਧੇਰੇ ਆਸਾਨ ਪਹੁੰਚ ਯਕੀਨੀ ਬਣੇਗੀ ਅਤੇ ਲੋਕਾਂ ਨੂੰ ਕੁਸ਼ਲ ਅਤੇ ਜਵਾਬਦੇਹੀ ਪ੍ਰਣਾਲੀ ਤਹਿਤ ਸੇਵਾਵਾਂ ਮਿਲਗੀਆਂ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਤੋਂ ਇਲਾਵਾ ਨਾਗਰਿਕ ਹੁਣ ਸਿਟੀਜ਼ਨ ਪੋਰਟਲ ਪਹਿਲ ਤਹਿਤ ਘਰ ਬੈਠੇ ਹੀ ਵੈਬ, ਮੋਬਾਈਲ ਐਪ ਅਤੇ ਵੱਟਸਐਪ ਰਾਹੀਂ ਸੇਵਾਵਾਂ ਲੈ ਸਕਣਗੇ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵਾਂ ਸਿਟੀਜ਼ਨ ਪੋਰਟਲ ਸਾਰੀਆਂ ਸਰਕਾਰੀ ਸੇਵਾਵਾਂ ਲਈ ਇੱਕ ਸਿੰਗਲ, ਏਕੀਕ੍ਰਿਤ ਡਿਜੀਟਲ ਗੇਟਵੇ ਹੋਵੇਗਾ, ਜੋ ਨਾਗਰਿਕਾਂ ਨੂੰ ਵਧੇਰੇ ਆਸਾਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਣਾਲੀ ਦੀ ਮੁੱਖ ਵਿਸ਼ੇਸ਼ਤਾ ਇਹ ਹੋਵੇਗੀ ਕਿ ਲੋਕਾਂ ਨੂੰ ਸੇਵਾਵਾਂ ਲੈਣ ਲਈ ਵਾਰ-ਵਾਰ ਦਸਤਾਵੇਜ਼ ਜ਼ਮ੍ਹਾਂ ਕਰਾਉਣ ਦੇ ਝੰਝਟ ਤੋਂ ਛੁਟਕਾਰਾ ਮਿਲੇਗਾ ਕਿਉਂਕਿ ਇਸ ਪ੍ਰਣਾਲੀ ਤਹਿਤ ਸਬੰਧਤ ਬਿਨੈਕਾਰ ਵੱਲੋਂ ਕਿਸੇ ਵੀ ਸੇਵਾ ਲਈ ਪਹਿਲਾਂ ਜਮ੍ਹਾਂ ਕਰਵਾਏ ਗਏ ਲੋੜੀਂਦੇ ਦਸਤਾਵੇਜ਼ ਨੂੰ ਇਹ ਸਿਸਟਮ ਆਟੋ-ਫੈੱਚ (ਆਪਣੇ-ਆਪ ਹਾਸਲ) ਕਰੇਗਾ। ਉਨ੍ਹਾਂ ਦੱਸਿਆ ਕਿ ਇੱਕ ਵਾਰ ਜਦੋਂ ਕੋਈ ਨਾਗਰਿਕ ਕਿਸੇ ਵੀ ਕਿਸਮ ਦੀ ਸੇਵਾ ਲਈ ਦਸਤਾਵੇਜ਼ ਅਪਲੋਡ ਕਰਦਾ ਹੈ ਤਾਂ ਭਵਿੱਖ ਵਿੱਚ ਕਿਸੇ ਵੀ ਐਪਲੀਕੇਸ਼ਨ ਲਈ ਇਹ ਖੁਦ ਹੀ ਆਟੋ-ਫੈਚ ਹੋ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਏਕੀਕ੍ਰਿਤ ਸਿਟੀਜ਼ਨ ਪੋਰਟਲ ਸਾਰੀਆਂ ਸਰਕਾਰੀ ਸੇਵਾਵਾਂ ਲਈ ਵਨ-ਸਟਾਪ ਸਾਲਿਊਸ਼ਨ ਪੇਸ਼ ਕਰੇਗਾ, ਜਿਸ ਨਾਲ ਨਾਗਿਰਕਾਂ ਨੂੰ ਵੱਖ-ਵੱਖ ਵੈੱਬਸਾਈਟਾਂ 'ਤੇ ਵਿਜ਼ਟ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ਏ.ਆਈ ਆਧਾਰਤ ਵਰਕਫਲੋਅ ਪ੍ਰਣਾਲੀ ਤੁਰੰਤ ਫ਼ੈਸਲੇ ਲੈਣ ਅਤੇ ਸੇਵਾ ਪ੍ਰਦਾਨ ਕਰਨ ਦੇ ਸਮੇਂ ਨੂੰ ਘਟਾਉਣਾ ਯਕੀਨੀ ਬਣਾਏਗੀ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਪਹਿਲਕਦਮੀ ਨਾਲ ਪੰਜਾਬ ਸਰਕਾਰ ਲਗਭਗ 600 ਆਫਲਾਈਨ ਸੇਵਾਵਾਂ ਨੂੰ ਆਨਲਾਈਨ ਪਲੇਟਫਾਰਮਾਂ 'ਤੇ ਸ਼ੁਰੂ ਕਰਕੇ ਡਿਜੀਟਲ ਸ਼ਾਸਨ ਵਿੱਚ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਜਨਤਕ ਸੇਵਾਵਾਂ ਦੀ ਡਿਲੀਵਰੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ 2018 ਤਹਿਤ 848 ਸੇਵਾਵਾਂ ਨੂੰ ਨੋਟੀਫ਼ਾਈ ਕੀਤਾ ਗਿਆ ਹੈ ਅਤੇ 236 ਸੇਵਾਵਾਂ ਪਹਿਲਾਂ ਹੀ ਕਨੈਕਟ ਪੋਰਟਲ 'ਤੇ ਉਪਲਬਧ ਹਨ। ਇਸ ਪਹਿਲਕਦਮੀ ਨਾਲ ਸਾਲਾਨਾ ਲਗਭਗ ਇੱਕ ਕਰੋੜ ਬਿਨੈਕਾਰਾਂ ਨੂੰ ਲਾਭ ਹੋਵੇਗਾ। ਨਾਗਰਿਕ ਆਪਣੇ ਘਰ ਬੈਠੇ ਹੀ ਸਰਕਾਰੀ ਸੇਵਾਵਾਂ ਤੱਕ ਆਸਾਨ ਪਹੁੰਚ ਕਰ ਸਕਣਗੇ, ਜਿਸ ਨਾਲ ਉਨ੍ਹਾਂ ਨੂੰ ਸਰਕਾਰੀ ਦਫਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਪਵੇਗੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬਿਹਤਰੀਨ ਸ਼ਾਸਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਤਕਨਾਲੋਜੀ-ਅਧਾਰਤ ਹੱਲ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਕੁਸ਼ਲ, ਪਾਰਦਰਸ਼ੀ ਅਤੇ ਸੁਖਾਲੇ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਉਣਗੇ। ਏ.ਆਈ. ਆਧਾਰਤ ਸਿਟੀਜ਼ਨ ਪੋਰਟਲ ਜਲਦ ਫ਼ੈਸਲੇ ਲੈਣ ਅਤੇ ਉਡੀਕ ਦੇ ਸਮੇਂ ਨੂੰ ਘਟਾਉਂਦਿਆਂ ਸੁਚਾਰੂ ਅਤੇ ਜਵਾਬਦੇਹ ਸ਼ਾਸਨ ਨੂੰ ਯਕੀਨੀ ਬਣਾਏਗਾ।

Have something to say? Post your comment

 

More in Chandigarh

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ

ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ