Saturday, October 11, 2025

Chandigarh

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

October 10, 2025 08:19 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਪਣੇ ਨਾਗਰਿਕਾਂ ਦੀ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ "ਪੰਜਾਬ ਰਾਜ ਮਾਨਸਿਕ ਸਿਹਤ ਨੀਤੀ" ਦੀ ਸ਼ੁਰੂਆਤ ਕੀਤੀ। ਇਸ ਕ੍ਰਾਤੀਕਾਰੀ ਪਹਿਲ ਦਾ ਉਦੇਸ਼ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਅਤੇ ਸਾਰਿਆਂ ਲਈ ਮਿਆਰੀ ਮਾਨਸਿਕ ਸਿਹਤ ਦੇਖਭਾਲ ਤੱਕ ਪਹੁੰਚ ਨੂੰ ਯਕੀਨੀ ਬਣਾਉਣਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਸ਼ਵ ਮਾਨਸਿਕ ਸਿਹਤ ਦਿਵਸ 'ਤੇ ਪੰਜਾਬ ਸਰਕਾਰ ਵੱਲੋਂ ਇਹ ਨੀਤੀ ਲਿਆਉਣ ਦਾ ਉਦੇਸ਼ ਹਰ ਇੱਕ ਲਈ ਮਾਨਸਿਕ ਤੰਦਰੁਸਤੀ ਦੇ ਅਧਿਕਾਰ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਪੰਜਾਬ ਦੇ ਹਰੇਕ ਵਿਅਕਤੀ ਦੀ ਸਰੀਰਕ, ਮਾਨਸਿਕ ਤੰਦਰੁਸਤੀ ਅਤੇ ਸਮਾਜਿਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।

ਸਿਹਤ ਮੰਤਰੀ, ਜਿਨ੍ਹਾਂ ਦੇ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਵੀ ਮੌਜੂਦ ਸਨ, ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਾਡੇ ਸਮਾਜ ਲਈ ਵੱਡੀ ਤ੍ਰਾਸਦੀ ਹੈ ਕਿ ਅਕਸਰ ਮਾਨਸਿਕ ਤੌਰ ‘ਤੇ ਪ੍ਰਭਾਵਿਤ ਵਿਅਕਤੀ ਨੂੰ ਬਿਨਾਂ ਕੁਝ ਦੱਸੇ ਇਕੱਲਿਆਂ ਦੁੱਖ ਝੱਲਣ ਲਈ ਮਜਬੂਰ ਹੋਣਾ ਪੈਂਦਾ ਹੈ, ਜਿਸ ਨਾਲ ਹਾਲਾਤ ਹੋਰ ਵਿਗੜ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਅਸੀਂ ਮਾਨਸਿਕ ਸਿਹਤ ਸੇਵਾਵਾਂ ਨੂੰ ਆਪਣੇ ਮੁੱਢਲੇ ਸਿਹਤ ਸੰਭਾਲ ਢਾਂਚੇ ਵਿੱਚ ਏਕੀਕ੍ਰਿਤ ਕਰਕੇ ਇਹ ਯਕੀਨੀ ਬਣਾਉਣ ਲਈ ਸੁਹਿਰਦ ਹਾਂ ਕਿ ਮਦਦ ਮੰਗਣ ਵਾਲੇ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਸਹਾਇਤਾ ਅਤੇ ਮਿਆਰੀ ਇਲਾਜ ਮਿਲੇ।

ਡਾ. ਬਲਬੀਰ ਸਿੰਘ ਨੇ ਇਸ ਨੀਤੀ ਤਹਿਤ ਸਭ ਤੋਂ ਵੱਧ ਲੋੜ ਵਾਲੇ ਵਿਅਕਤੀਆਂ ਖਾਸ ਕਰਕੇ ਔਰਤਾਂ ਦੀ ਮਾਨਸਿਕ ਸਿਹਤ ਵੱਲ ਜਲਦ ਤੋਂ ਜਲਦ ਧਿਆਨ ਦੇਣ ਦੀ ਪਹੁੰਚ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਹਮਣੇ ਆਇਆ ਹੈ ਕਿ ਔਰਤਾਂ ਨੂੰ ਅਕਸਰ ਵੱਖ-ਵੱਖ ਤਰੀਕੇ ਨਾਲ ਸਮਾਜਿਕ ਅਤੇ ਘਰੇਲੂ ਦਬਾਅ ਝੱਲਣਾ ਪੈਂਦਾ ਹੈ, ਜੋ ਉਨ੍ਹਾਂ ਦੀ ਮਾਨਸਿਕ ਤੰਦਰੁਸਤੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦੀਆਂ ਹਨ। ਇਸ ਲਈ ਸਾਡੀ ਨੀਤੀ ਲਿੰਗ-ਸੰਵੇਦਨਸ਼ੀਲ ਪਹੁੰਚ ਨੂੰ ਲਾਜ਼ਮੀ ਕਰਦਿਆਂ ਇਹ ਯਕੀਨੀ ਬਣਾਉਂਦੀ ਹੈ ਕਿ ਔਰਤਾਂ ਨੂੰ ਸੁਰੱਖਿਅਤ, ਗੁਪਤ ਅਤੇ ਹਮਦਰਦ ਢੰਗ ਨਾਲ ਮਾਨਸਿਕ ਸਿਹਤ ਸੇਵਾਵਾਂ ਤੱਕ ਪਹੁੰਚ ਮਿਲੇ। ਉਨ੍ਹਾਂ ਕਿਹਾ ਕਿ ਔਰਤਾਂ ਦੀ ਮਾਨਸਿਕ ਤੰਦਰੁਸਤੀ ਨੂੰ ਤਰਜੀਹ ਦੇਣਾ ਸਿਰਫ਼ ਸਿਹਤ ਪੱਖੋਂ ਹੀ ਨਹੀਂ ਬਲਕਿ ਇੱਕ ਲਚਕੀਲਾ ਅਤੇ ਬਰਾਬਰੀ ਵਾਲਾ ਸਮਾਜ ਬਣਾਉਣ ਦੀ ਨੀਂਹ ਹੈ।

ਇਸ ਸਾਲ ਦੇ ਥੀਮ 'ਸੇਵਾ ਤੱਕ ਪਹੁੰਚ: ਆਫ਼ਤਾਂ ਅਤੇ ਐਮਰਜੈਂਸੀ ਵਿੱਚ ਮਾਨਸਿਕ ਸਿਹਤ' ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੇ ਰਾਜ ਨੇ ਆਪ੍ਰੇਸ਼ਨ ਸਿੰਦੂਰ ਅਤੇ ਹਾਲ ਹੀ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਵਰਗੇ ਗੰਭੀਰ ਹੰਗਾਮੀ ਹਾਲਾਤਾਂ ਦਾ ਡਟ ਕੇ ਸਾਹਮਣਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਆਫ਼ਤਾਂ ਜੀਵਨ ਅਤੇ ਰੋਜ਼ੀ-ਰੋਟੀ ਦੇ ਵੱਡੇ ਨੁਕਸਾਨ ਰਾਹੀਂ ਡੂੰਘੇ ਮਾਨਸਿਕ ਜ਼ਖ਼ਮ ਦਿੰਦੀਆਂ ਹਨ, ਜਿਸ ਨਾਲ ਮਜ਼ਬੂਤ ਮਾਨਸਿਕ ਸਿਹਤ ਦੇਖਭਾਲ ਪ੍ਰਣਾਲੀ ਸਿਰਫ਼ ਇੱਕ ਸੇਵਾ ਨਹੀਂ, ਸਗੋਂ ਇੱਕ ਸੰਪੂਰਨ ਲੋੜ ਬਣ ਜਾਂਦੀ ਹੈ ਉਨ੍ਹਾਂ ਕਿਹਾ ਕਿ ਇਹ ਨੀਤੀ ਵਿਸ਼ੇਸ਼ ਤੌਰ 'ਤੇ ਅਜਿਹੇ ਸੰਕਟਕਾਲੀ ਸਮਿਆਂ ਵਿੱਚ ਸੂਬੇ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤੀ ਗਈ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜ ਮਾਨਸਿਕ ਸਿਹਤ ਨੀਤੀ ਸਮਾਨਤਾ, ਨਿਆਂ ਅਤੇ ਏਕੀਕ੍ਰਿਤ ਦੇਖਭਾਲ ਵਰਗੇ ਸਿਧਾਂਤਾਂ 'ਤੇ ਅਧਾਰਤ ਹੈ, ਜੋ ਰਾਜ ਵਿੱਚ ਸਿਖਲਾਈ ਪ੍ਰਾਪਤ ਮਾਨਸਿਕ ਸਿਹਤ ਪੇਸ਼ੇਵਰਾਂ ਦੀ ਗਿਣਤੀ ਨੂੰ ਵਧਾ ਕੇ ਮਾਨਸਿਕ ਸਿਹਤ ਸੇਵਾਵਾਂ ਦੀ ਸਮਰੱਥਾ ਨੂੰ ਵਧਾਏਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਖੁਦਕੁਸ਼ੀ ਦੇ ਜੋਖਮ ਵਰਗੇ ਅਤੇ ਹੋਰ ਸਬੰਧਤ ਮਾਮਲਿਆਂ ਨੂੰ ਘਟਾਉਣਾ ਅਤੇ ਮਾਨਸਿਕ ਸਿਹਤ ਸਮੱਸਿਆਵਾਂ ਵਾਲੇ ਵਿਅਕਤੀਆਂ ਨੂੰ ਸਮਾਜ ਨਾਲ ਜੋੜ ਕੇ ਰੱਖਣਾ ਹੈ।

Have something to say? Post your comment

 

More in Chandigarh

ਪੈਸਕੋ ਨੇ ਮਨਾਇਆ 47ਵਾਂ ਸਥਾਪਨਾ ਦਿਵਸ; ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਈ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

'ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ 'ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਮੁੱਖ ਮੰਤਰੀ ਨੇ ਚੀਫ਼ ਜਸਟਿਸ 'ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ

ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ