Wednesday, September 17, 2025

Chandigarh

ਮੁੱਖ ਮੰਤਰੀ ਨੇ ਬਕਾਇਆ ਫੰਡਾਂ ਅਤੇ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 2017-20 ਦੀ ਸੋਧੀ ਹੋਈ ਸਾਂਝੇਦਾਰੀ ਦੀ ਰਾਸ਼ੀ ਜਾਰੀ ਕਰਨ ਲਈ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ

June 10, 2021 07:46 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸੂਬੇ ਦੇ ਬਕਾਇਆ ਫੰਡਾਂ ਅਤੇ ਅਨੁਸੂਚਿਤ ਜਾਤੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ (ਪੀ.ਐਮ.ਐਸ.-ਐਸ.ਸੀਜ਼) ਤਹਿਤ ਸਾਲ 2017-2020 ਲਈ ਸਾਂਝੇਦਾਰੀ ਦੇ ਸੋਧੇ ਹੋਏ ਪੈਟਰਨ ਦੀ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ।
ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਭਾਰਤ ਸਰਕਾਰ ਨੇ 31 ਦਸੰਬਰ, 2020 ਨੂੰ ਕੇਂਦਰ ਅਤੇ ਰਾਜਾਂ (60:40) ਦਰਮਿਆਨ ਸਾਂਝੇਦਾਰੀ ਦਾ ਸੋਧਿਆ ਹੋਇਆ ਪੈਟਰਨ ਪੇਸ਼ ਕਰਨ ਲਈ ਸਕਾਲਰਸ਼ਿਪ ਸਬੰਧੀ ਦਿਸਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਸੀ ਅਤੇ ਇਸ ਨੂੰ ਸਿਰਫ਼ 1 ਅਪਰੈਲ, 2020 ਤੋਂ ਲਾਗੂ ਕੀਤਾ ਗਿਆ ਸੀ। ਹਾਲਾਂਕਿ 1 ਅਪਰੈਲ 2017 ਤੋਂ 31 ਮਾਰਚ 2020 ਦੀ ਮਿਆਦ ਲਈ ਇਸ ਮੁੱਦੇ 'ਤੇ ਕੋਈ ਫੈਸਲਾ ਨਹੀਂ ਦਿੱਤਾ ਗਿਆ ਸੀ ਜਿਸ ਨਾਲ ਲੱਖਾਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿਚ ਪੈ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਕਤੂਬਰ 2018 ਅਤੇ 9 ਫਰਵਰੀ, 2020 ਨੂੰ ਲਿਖੇ ਗਏ ਅਰਧ ਸਰਕਾਰੀ ਪੱਤਰਾਂ ਵਿੱਚ ਉਨ੍ਹਾਂ ਨੇ ਇਸ ਯੋਜਨਾ ਤਹਿਤ ਰਾਜ ਦੀ ਬਕਾਇਆ ਰਾਸ਼ੀ ਸਬੰਧੀ ਸੂਬੇ ਦੀ ਚਿੰਤਾ ਨੂੰ ਪ੍ਰਧਾਨ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਸੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲ ਸਾਲ 2017-20 ਲਈ ਕੇਂਦਰ ਦੇ ਹਿੱਸੇ ਦੇ 1563 ਕਰੋੜ ਰੁਪਏ ਬਕਾਇਆ ਹਨ ਅਤੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਇਨ੍ਹਾਂ ਪੱਤਰਾਂ ਦਾ ਕੋਈ ਜਵਾਬ ਨਹੀਂ ਮਿਲਿਆ।
ਇਹ ਜ਼ਿਕਰ ਕਰਦਿਆਂ ਕਿ ਦੇਸ਼ ਵਿੱਚੋਂ ਪੰਜਾਬ 'ਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਦੀ ਪ੍ਰਤੀਸ਼ਤਤਾ ਸਭ ਤੋਂ ਵੱਧ ਹੈ, ਮੁੱਖ ਮੰਤਰੀ ਨੇ ਕਿਹਾ ਕਿ ਇਸ ਪੱਖ ਤੋਂ ਪੰਜਾਬ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਇੱਕ ਸਰਹੱਦੀ ਰਾਜ ਹੋਣ ਕਰਕੇ ਇਹ ਸੁਨਿਸ਼ਚਤ ਕਰਨ ਦੀ ਜ਼ਰੂਰਤ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਸਿੱਖਿਆ ਅਤੇ ਰੁਜ਼ਗਾਰ ਦਾ ਮੌਕਾ ਮਿਲੇ ਤਾਂ ਜੋ ਉਹ ਸਮਾਜ ਵਿਰੋਧੀ ਅਤੇ ਦੇਸ ਵਿਰੋਧੀ ਅਨਸਰਾਂ ਤੋ ਬਚੇ ਰਹਿਣ।
ਇਸ ਲਈ ਪੀ.ਐਮ.ਐਸ.-ਐਸ.ਸੀਜ਼ ਅਧੀਨ ਸਕਾਲਰਸ਼ਿਪ ਫੰਡ ਜਾਰੀ ਨਾ ਕਰਨ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਸਿੱਖਿਆ 'ਤੇ ਮਾੜਾ ਅਸਰ ਪਏਗਾ ਜੋ ਆਪਣੀ ਜੇਬ ਵਿਚੋਂ ਫੀਸ ਅਦਾ ਕਰਨ ਤੋਂ ਅਸਮਰੱਥ ਹਨ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ