Tuesday, October 14, 2025

Delhi

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ

October 13, 2025 03:56 PM
SehajTimes
ਨਵੀਂ ਦਿੱਲੀ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਉਨ੍ਹਾਂ ਦੇ ਸਾਥੀ ਸ਼ਹੀਦ ਗੁਰਸਿੱਖਾਂ -ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਅਮਰ ਕੁਰਬਾਨੀ ਨੂੰ ਸਮਰਪਿਤ “ਕੌਮੀ ਗਤਕਾ ਮੁਕਾਬਲਾ” ਦਾ ਸ਼ਾਨਦਾਰ ਆਯੋਜਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁੱਢਾ ਦਲ ਗਤਕਾ ਅਕਾਦਮੀ (ਆਲ ਇੰਡੀਆ) ਦੇ ਸਹਿਯੋਗ ਨਾਲ ਕੀਤਾ ਗਿਆ। ਇਹ ਰਾਸ਼ਟਰੀ ਪੱਧਰੀ ਮੁਕਾਬਲਾ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਪੰਜਾਬੀ ਬਾਗ, ਨਵੀਂ ਦਿੱਲੀ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿੱਚ ਗਤਕੇ ਦੇ ਮਾਹਰ ਨੌਜਵਾਨਾਂ ਨੇ ਸ਼ਰਧਾ ਅਤੇ ਜੋਸ਼ ਨਾਲ ਆਪਣੀ ਕਲਾਵਾਂ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਮਾਰੋਹ ਵਿੱਚ ਸ਼ਮੂਲੀਅਤ ਕਰਦਿਆਂ ਕਿਹਾ ਕਿ ਗਤਕਾ ਸਿਰਫ਼ ਇੱਕ ਖੇਡ ਨਹੀਂ, ਸਗੋਂ ਸਿੱਖ ਮਰਯਾਦਾ, ਸ਼ੌਰਯ ਅਤੇ ਧਾਰਮਿਕ ਅਦਾਰਸ਼ਾਂ ਦੀ ਜੀਵੰਤ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਸ ਮਾਰਸ਼ਲ ਆਰਟ ਨਾਲ ਜੋੜਨਾ ਸਿੱਖੀ ਦੇ ਜਜ਼ਬੇ ਨੂੰ ਜਿਉਂਦਾ ਰੱਖਣ ਵਾਂਗ ਹੈ। ਇਸ ਸਮਾਗਮ ਦੌਰਾਨ ਰਵਿੰਦਰਪਾਲ ਸਿੰਘ ਅਤੇ ਉਨ੍ਹਾਂ ਦੀ ਸਮਰਪਿਤ ਟੀਮ ਵੱਲੋਂ ਸਰਦਾਰ ਹਰਮੀਤ ਸਿੰਘ ਕਾਲਕਾ ਨੂੰ “ਗਤਕਾ ਰਤਨ ਸਨਮਾਨ” ਨਾਲ ਸਨਮਾਨਿਤ ਕੀਤਾ ਗਿਆ। ਸ. ਕਾਲਕਾ ਨੇ ਇਸ ਮਾਣ-ਸਨਮਾਨ ਲਈ ਤਹਿ ਦਿਲੋਂ ਤੋਂ ਧੰਨਵਾਦ ਪ੍ਰਗਟਾਉਂਦੇ ਹੋਏ ਕਿਹਾ ਕਿ ਇਹ ਸਨਮਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੂਰੀ ਟੀਮ ਅਤੇ ਸਿੱਖ ਕੌਮ ਦੇ ਸੇਵਕਾਂ ਲਈ ਪ੍ਰੇਰਣਾ ਦਾ ਸਰੋਤ ਹੈ। ਇਸ ਮੌਕੇ ਤੇ ਕਈ ਪ੍ਰਸਿੱਧ ਸ਼ਖ਼ਸੀਅਤਾਂ, ਗਤਕਾ ਅਧਿਆਪਕਾਂ, ਵਿਦਿਆਰਥੀਆਂ ਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਸ਼ਹੀਦਾਂ ਦੀਆਂ ਅਮਰ ਯਾਦਾਂ ਨੂੰ ਯਾਦ ਕੀਤਾ।

Have something to say? Post your comment

 

More in Delhi

ਇਨਵੈਸਟ ਇਨ ਬੈਸਟ: ਮੁੱਖ ਮੰਤਰੀ ਵੱਲੋਂ ਉਦਯੋਗ ਜਗਤ ਦੇ ਦਿੱਗਜ਼ਾਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ

ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਦੀ ਮੁੜ ਉਸਾਰੀ ਦੀ ਮੰਗ

ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ : ਸੰਤ ਸੀਚੇਵਾਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਗਲੈਂਡ ‘ਚ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ

ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਸਾਲਾਂ ਤੋਂ ਜੇਲ੍ਹਾਂ ਵਿੱਚ ਸੜ ਰਹੇ ਸਿੱਖ ਕੈਦੀਆਂ ਨੂੰ ਰਿਹਾ ਕਰੋ: DSGMC ਪ੍ਰਧਾਨ ਹਰਮੀਤ ਸਿੰਘ ਕਾਲਕਾ

ਅਦਾਕਾਰਾ ਹੁਮਾ ਕੁਰੈਸ਼ੀ ਦੇ ਭਰਾ ਦਾ ਬੇਰਹਿਮੀ ਨਾਲ ਕਤਲ

ਸੰਤ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਰੂਸ ਵਿੱਚ ਫਸੇ ਭਾਰਤੀਆਂ ਦਾ ਮੁੱਦਾ ਉਠਾਇਆ

ਸੰਤ ਸੀਚੇਵਾਲ ਨੇ ਕਾਮਾਗਾਟਾ ਮਾਰੂ ਜਹਾਜ਼ ਨੂੰ ਇਤਿਹਾਸ ਦੇ ਪੰਨਿਆਂ ‘ਤੇ ‘ਗੁਰੂ ਨਾਨਕ ਜਹਾਜ਼’ ਦੇ ਤੌਰ ‘ਤੇ ਯਾਦ ਕਰਨ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਲਿਿਖਆ ਪੱਤਰ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਸਿੰਧ ਦਰਿਆ ਦੇ ਪਾਣੀਆਂ 'ਚੋਂ ਬਣਦਾ ਹਿੱਸਾ ਦੇਣ ਦੀ ਮੰਗ