Tuesday, October 14, 2025

Chandigarh

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਹੋਰ ਤੇਜ਼ -ਫਰੀਦਕੋਟ ‘ਚ 2 ਬੱਚਿਆਂ ਦਾ ਰੈਸਕਿਉ : ਡਾ. ਬਲਜੀਤ ਕੌਰ

October 13, 2025 04:03 PM
SehajTimes

ਲੋਕਾਂ ਨੂੰ ਅਪੀਲ  ਬੱਚਿਆਂ ਨੂੰ ਭੀਖ ਨਾ ਦਿਉ, 1098 ‘ਤੇ ਸੂਚਿਤ ਕਰੋ: ਡਾ. ਬਲਜੀਤ ਕੌਰ

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨਾਂ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਇਸੇ ਸੰਦਰਭ ਵਿੱਚ ਫਰੀਦਕੋਟ ਵਿੱਚ ਭੀਖ ਮੰਗ ਰਹੇ 2 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਬੱਚੇ ਫਰੀਦਕੋਟ ਫਾਟਕ ਨੇੜੇ ਦੇਖੇ ਗਏ ਅਤੇ ਤੁਰੰਤ ਜ਼ਿਲ੍ਹਾ ਬਾਲ ਸੁਰੱਖਿਆ ਟੀਮ ਨੂੰ ਸੂਚਿਤ ਕੀਤਾ ਗਿਆ। ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਬੱਚਿਆਂ ਨੂੰ ਰੈਸਕਿਉ ਕਰਕੇ ਜ਼ਿਲ੍ਹਾ ਬਾਲ ਭਲਾਈ ਕਮੇਟੀ ਕੋਲ ਪੇਸ਼ ਕੀਤਾ ਗਿਆ। ਜਾਂਚ ਉਪਰੰਤ ਇਹਨਾਂ ਨੂੰ ਫਿਲਹਾਲ ਬਾਲ ਘਰ ਵਿੱਚ ਆਰਜੀ ਤੌਰ ‘ਤੇ ਸੁਰੱਖਿਅਤ ਠਿਕਾਣਾ ਪ੍ਰਦਾਨ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਸੂਬੇ ਦੀਆਂ ਸਾਰੀਆਂ ਜ਼ਿਲ੍ਹਾ ਬਾਲ ਸੁਰੱਖਿਆ ਟੀਮਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਲੋਂ ਬਾਲ ਸੁਰੱਖਿਆ ਅਤੇ ਜੀਵਨਜੋਤ ਪ੍ਰੋਜੈਕਟ ਤਹਿਤ ਕੀਤੇ ਜਾ ਰਹੇ ਤੁਰੰਤ ਤੇ ਸਮਰਪਿਤ ਯਤਨ ਸੂਬੇ ਭਰ ਵਿੱਚ ਸਕਾਰਾਤਮਕ ਨਤੀਜੇ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਟੀਮਾਂ ਸਰਕਾਰ ਦੀ ਨੀਤੀ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਵਿੱਚ ਕੋਈ ਵੀ ਬੱਚਾ ਸੜਕਾਂ ‘ਤੇ ਭੀਖ ਮੰਗਦਾਂ ਨਾ ਦਿੱਖੇ। ਸਰਕਾਰ ਜੀਵਨਜੋਤ ਪ੍ਰੋਜੈਕਟ ਰਾਹੀਂ ਭੀਖ ਮੰਗਦੇ ਬੱਚਿਆਂ ਨੂੰ ਸਿੱਖਿਆ ਨਾਲ ਜੋੜਣ ਲਈ ਵਚਨਬੱਧ ਹੈ ਅਤੇ ਇਸ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬਾਲ ਭਿੱਖਿਆ ਨਾ ਕੇਵਲ ਸਮਾਜਿਕ ਕੁਰੀਤੀ ਹੈ, ਸਗੋਂ ਇਹ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਵੀ ਹੈ। ਡਾ. ਬਲਜੀਤ ਕੌਰ ਨੇ ਮਾਪਿਆਂ ਅਤੇ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਗਿਰੋਹਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਹਰਕਤ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਾ. ਬਲਜੀਤ ਕੌਰ ਨੇ ਸੂਬੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕਿਸੇ ਬੱਚੇ ਨੂੰ ਭੀਖ ਮੰਗਦੇ ਦੇਖਣ ਤਾਂ ਭੀਖ ਦੇਣ ਦੀ ਬਜਾਏ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਸੂਚਨਾ ਦੇਣ ਅਤੇ ਇਸ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਕਰਨ ਵਿੱਚ ਸੂਬਾ ਸਰਕਾਰ ਦਾ ਸਹਿਯੋਗ ਕਰਨ।

Have something to say? Post your comment

 

More in Chandigarh

ਪੰਜਾਬ ਵੱਲੋਂ ਬੁੱਢਾ ਦਰਿਆ ਅਤੇ ਰੰਗਾਈ ਕਲੱਸਟਰ ਪ੍ਰਦੂਸ਼ਣ ਦੇ ਟਿਕਾਊ ਹੱਲ ਲਈ ਚਲਾਏ ਮਿਸ਼ਨ ਦੇ ਹਿੱਸੇ ਵਜੋਂ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ ਨਾਲ ਮੀਟਿੰਗ

ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ ਵਿਆਹ ਸਹਾਇਤਾ: ਡਾ. ਬਲਜੀਤ ਕੌਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

ਪੰਜਾਬ ਭੀਖ ਮੁਕਤ ਸੂਬਾ ਹੋਵੇਗਾ; ਬੱਚਿਆਂ ਦੀ ਥਾਂ ਸਕੂਲਾਂ ਵਿੱਚ – ਫਰੀਦਕੋਟ 'ਚ 2 ਬੱਚਿਆਂ ਦਾ ਰੈਸਕਿਉ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

ਪੰਜਾਬ ਸਰਕਾਰ ਦੇ ਸਖ਼ਤ ਕਦਮਾਂ ਕਾਰਨ ਲੁਧਿਆਣਾ ਵਿੱਚ ਪਾਣੀ ਦੂਸ਼ਿਤ ਹੋਣ ਦੀਆਂ ਸ਼ਿਕਾਇਤਾਂ ਵਿੱਚ 48 ਫ਼ੀਸਦ ਦੀ ਗਿਰਾਵਟ ਆਈ: ਡਾ. ਰਵਜੋਤ ਸਿੰਘ

ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

ਲੁਧਿਆਣਾ ਨਗਰ ਨਿਗਮ ਵੱਲੋਂ ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ ਵਿੱਚ 48 ਫੀਸਦ ਗਿਰਾਵਟ ਦਰਜ: ਡਾ. ਰਵਜੋਤ ਸਿੰਘ