Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

October 13, 2025 04:08 PM
SehajTimes

ਬੰਬੀਹਾ ਗੈਂਗ ਦੇ ਸੰਚਾਲਕ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਰਨਾਲਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਛੇ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਵਾਸੀ ਹਨੂੰਮਾਨਗੜ੍ਹ ਟਾਊਨ, ਰਾਜਸਥਾਨ ਅਤੇ ਸ਼ੇਖਰ ਵਾਸੀ ਕੈਥਲ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ PX5 ਪਿਸਤੌਲ, ਇੱਕ .30 ਬੋਰ ਦਾ ਪਿਸਤੌਲ, ਚਾਰ .32 ਬੋਰ ਦੇ ਪਿਸਤੌਲਾਂ ਸਮੇਤ 19 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ (ਰਜਿਸਟ੍ਰੇਸ਼ਨ ਨੰਬਰ ਪੀਬੀ 01 ਏਐਕਸ 0945), ਜਿਸਦੀ ਵਰਤੋਂ ਉਹ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਅਤੇ ਡਲੀਵਰ ਕਰਨ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਸਨ ਅਤੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਬੰਬੀਹਾ ਗੈਂਗ ਦੇ ਗੁਰਗਿਆਂ ਨੂੰ ਇਹ ਹਥਿਆਰ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪੰਜਾਬ ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਬੰਬੀਹਾ ਗੈਂਗ ਦੇ ਹੈਂਡਲਰਾਂ ਵੱਲੋਂ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜ਼ਾਮ ਦੇਣ ਦੀ ਸਾਜ਼ਿਸ਼ ਰਚਣ ਬਾਰੇ ਖਾਸ ਮਨੁੱਖੀ ਅਤੇ ਤਕਨੀਕੀ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ, ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਪੰਜਾਬ ਦੀਆਂ ਟੀਮਾਂ ਨੇ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਰਨਾਲਾ-ਬਠਿੰਡਾ ਮੁੱਖ ਸੜਕ 'ਤੇ ਪਿੰਡ ਧੌਲਾ ਵਿਖੇ ਡਰੇਨ ਨੇੜਿਓਂ ਦੋਵਾਂ ਸ਼ੱਕੀਆਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਟੀਮਾਂ ਦੀ ਅਗਵਾਈ ਏਜੀਟੀਐਫ ਦੇ ਇੰਸਪੈਕਟਰ ਵਿਕਰਮ ਅਤੇ ਸੀਆਈਏ ਬਰਨਾਲਾ ਦੇ ਇੰਸਪੈਕਟਰ ਬਲਜੀਤ ਸਿੰਘ ਕਰ ਰਹੇ ਸਨ।

ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਨਾਲ ਸਬੰਧਤ ਮਾਮਲੇ ਦਰਜ ਹਨ। ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਇਸ ਸਬੰਧੀ ਐਫਆਈਆਰ ਨੰਬਰ 107 ਮਿਤੀ 11.10.2025 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਬਰਨਾਲਾ ਦੇ ਥਾਣਾ ਰੁੜੇਕੇ ਕਲਾਂ ਵਿਖੇ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ