Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਭੀਖ ਮੁਕਤ ਸੂਬਾ ਹੋਵੇਗਾ; ਬੱਚਿਆਂ ਦੀ ਥਾਂ ਸਕੂਲਾਂ ਵਿੱਚ – ਫਰੀਦਕੋਟ 'ਚ 2 ਬੱਚਿਆਂ ਦਾ ਰੈਸਕਿਉ: ਡਾ. ਬਲਜੀਤ ਕੌਰ

October 13, 2025 07:54 PM
SehajTimes

ਲੋਕਾਂ ਨੂੰ ਅਪੀਲ ਬੱਚਿਆਂ ਨੂੰ ਭੀਖ ਨਾ ਦਿਉ, 1098 ‘ਤੇ ਸੂਚਿਤ ਕਰੋ : ਡਾ. ਬਲਜੀਤ ਕੌਰ

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨਾਂ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਇਸੇ ਸੰਦਰਭ ਵਿੱਚ ਫਰੀਦਕੋਟ ਵਿੱਚ ਭੀਖ ਮੰਗ ਰਹੇ 2 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਬੱਚੇ ਫਰੀਦਕੋਟ ਫਾਟਕ ਨੇੜੇ ਦੇਖੇ ਗਏ ਅਤੇ ਤੁਰੰਤ ਜ਼ਿਲ੍ਹਾ ਬਾਲ ਸੁਰੱਖਿਆ ਟੀਮ ਨੂੰ ਸੂਚਿਤ ਕੀਤਾ ਗਿਆ। ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਬੱਚਿਆਂ ਨੂੰ ਰੈਸਕਿਉ ਕਰਕੇ ਜ਼ਿਲ੍ਹਾ ਬਾਲ ਭਲਾਈ ਕਮੇਟੀ ਕੋਲ ਪੇਸ਼ ਕੀਤਾ ਗਿਆ। ਜਾਂਚ ਉਪਰੰਤ ਇਹਨਾਂ ਨੂੰ ਫਿਲਹਾਲ ਬਾਲ ਘਰ ਵਿੱਚ ਆਰਜੀ ਤੌਰ ‘ਤੇ ਸੁਰੱਖਿਅਤ ਠਿਕਾਣਾ ਪ੍ਰਦਾਨ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਸੂਬੇ ਦੀਆਂ ਸਾਰੀਆਂ ਜ਼ਿਲ੍ਹਾ ਬਾਲ ਸੁਰੱਖਿਆ ਟੀਮਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਲੋਂ ਬਾਲ ਸੁਰੱਖਿਆ ਅਤੇ ਜੀਵਨਜੋਤ ਪ੍ਰੋਜੈਕਟ ਤਹਿਤ ਕੀਤੇ ਜਾ ਰਹੇ ਤੁਰੰਤ ਤੇ ਸਮਰਪਿਤ ਯਤਨ ਸੂਬੇ ਭਰ ਵਿੱਚ ਸਕਾਰਾਤਮਕ ਨਤੀਜੇ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਟੀਮਾਂ ਸਰਕਾਰ ਦੀ ਨੀਤੀ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਵਿੱਚ ਕੋਈ ਵੀ ਬੱਚਾ ਸੜਕਾਂ ‘ਤੇ ਭੀਖ ਮੰਗਦਾਂ ਨਾ ਦਿੱਖੇ। ਸਰਕਾਰ ਜੀਵਨਜੋਤ ਪ੍ਰੋਜੈਕਟ ਰਾਹੀਂ ਭੀਖ ਮੰਗਦੇ ਬੱਚਿਆਂ ਨੂੰ ਸਿੱਖਿਆ ਨਾਲ ਜੋੜਣ ਲਈ ਵਚਨਬੱਧ ਹੈ ਅਤੇ ਇਸ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬਾਲ ਭਿੱਖਿਆ ਨਾ ਕੇਵਲ ਸਮਾਜਿਕ ਕੁਰੀਤੀ ਹੈ, ਸਗੋਂ ਇਹ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਵੀ ਹੈ। ਡਾ. ਬਲਜੀਤ ਕੌਰ ਨੇ ਮਾਪਿਆਂ ਅਤੇ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਗਿਰੋਹਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਹਰਕਤ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਾ. ਬਲਜੀਤ ਕੌਰ ਨੇ ਸੂਬੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕਿਸੇ ਬੱਚੇ ਨੂੰ ਭੀਖ ਮੰਗਦੇ ਦੇਖਣ ਤਾਂ ਭੀਖ ਦੇਣ ਦੀ ਬਜਾਏ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਸੂਚਨਾ ਦੇਣ ਅਤੇ ਇਸ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਕਰਨ ਵਿੱਚ ਸੂਬਾ ਸਰਕਾਰ ਦਾ ਸਹਿਯੋਗ ਕਰਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ