Monday, October 13, 2025

Chandigarh

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

October 13, 2025 08:24 PM
SehajTimes

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਊਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਨਿਯੁਕਤ ਕੀਤਾ ਗਿਆ ਹੈ। ਐਤਵਾਰ ਨੂੰ ਸੌਂਦ ਨੇ 19 ਨਵੰਬਰ ਤੋਂ ਸ਼ੁਰੂ ਹੋਣ ਵਾਲੇ 4 ਨਗਰ ਕੀਰਤਨਾਂ ਦੇ ਰੂਟਾਂ ਬਾਬਤ ਜਾਣਕਾਰੀ ਸਾਂਝੀ ਕੀਤੀ ਤਾਂ ਜੋ ਵੱਡੀ ਗਿਣਤੀ ਸੰਗਤ ਇਨ੍ਹਾਂ ਨਗਰ ਕੀਰਤਨਾਂ ਵਿੱਚ ਹਾਜ਼ਰੀ ਲਵਾ ਸਕੇ। ਉਨ੍ਹਾਂ ਦੱਸਿਆ ਕਿ ਮੁੱਖ ਨਗਰ ਕੀਰਤਨ 19 ਨਵੰਬਰ ਨੂੰ ਸ੍ਰੀਨਗਰ ਤੋਂ ਸ਼ੁਰੂ ਹੋਵੇਗਾ। ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਅਤੇ ਗੜ੍ਹਸ਼ੰਕਰ ਹੁੰਦਾ ਹੋਇਆ 22 ਨਵੰਬਰ ਨੂੰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 19 ਨਵੰਬਰ ਨੂੰ ਨਗਰ ਕੀਰਤਨ ਦਾ ਠਹਿਰਾਅ ਜੰਮੂ ਤੇ 20 ਨਵੰਬਰ ਨੂੰ ਪਠਾਨਕੋਟ ਵਿਖੇ ਹੋਵੇਗਾ, ਜਦਕਿ 21 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਠਹਿਰਾਅ ਹੋਵੇਗਾ। ਇਸ ਨਗਰ ਕੀਰਤਨ ਦਾ ਕੁੱਲ ਫਾਸਲਾ 544 ਕਿਲੋਮੀਟਰ ਹੋਵੇਗਾ।

ਮਾਝਾ-ਦੁਆਬਾ ਰੂਟ ‘ਤੇ 20 ਨਵੰਬਰ ਨੂੰ ਨਗਰ ਕੀਰਤਨ ਗੁਰਦਾਸਪੁਰ ਤੋਂ ਸ਼ੁਰੂ ਹੋਵੇਗਾ ਅਤੇ ਬਟਾਲਾ, ਬਾਬ ਬਕਾਲਾ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨ ਤਾਰਨ, ਗੋਇੰਦਵਾਲ ਸਾਹਿਬ, ਕਪੂਰਥਲਾ, ਕਰਤਾਰਪੁਰ, ਜਲੰਧਰ, ਬੰਗਾ ਤੇ ਬਲਾਚੌਰ ਹੁੰਦਾ ਹੋਇਆ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 20 ਨਵੰਬਰ ਨੂੰ ਨਗਰ ਕੀਰਤਨ ਦਾ ਠਹਿਰਾਅ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਤੇ 21 ਨਵੰਬਰ ਨੂੰ ਜਲੰਧਰ ਵਿਖੇ ਹੋਵੇਗਾ। ਇਸ ਨਗਰ ਕੀਰਤਨ ਦਾ ਕੁੱਲ ਫਾਸਲਾ 345 ਕਿਲੋਮੀਟਰ ਹੋਵੇਗਾ।

ਮਾਲਵਾ 1 ਰੂਟ ‘ਤੇ 20 ਨਵੰਬਰ ਨੂੰ ਨਗਰ ਕੀਰਤਨ ਫਰੀਦਕੋਟ ਤੋਂ ਸ਼ੁਰੂ ਹੋਵੇਗਾ ਅਤੇ ਫਿਰੋਜ਼ਪੁਰ, ਮੋਗਾ, ਜਗਰਾਓਂ, ਲੁਧਿਆਣਾ, ਖੰਨਾ, ਸਰਹਿੰਦ, ਫਤਹਿਗੜ੍ਹ ਸਾਹਿਬ, ਮੋਰਿੰਡਾ, ਚਮਕੌਰ ਸਾਹਿਬ ਅਤੇ ਰੂਪਨਗਰ ਹੁੰਦਾ ਹੋਇਆ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 20 ਨਵੰਬਰ ਨੂੰ ਨਗਰ ਕੀਰਤਨ ਦਾ ਠਹਿਰਾਅ ਲੁਧਿਆਣਾ ਵਿਖੇ ਅਤੇ 21 ਨਵੰਬਰ ਨੂੰ ਫਤਹਿਗੜ੍ਹ ਸਾਹਿਬ ਵਿਖੇ ਹੋਵੇਗਾ। ਇਸ ਨਗਰ ਕੀਰਤਨ ਦਾ ਕੁੱਲ ਫਾਸਲਾ 320 ਕਿਲੋਮੀਟਰ ਹੋਵੇਗਾ।

ਸੌਂਦ ਨੇ ਅੱਗੇ ਦੱਸਿਆ ਕਿ ਮਾਲਵਾ 2 ਰੂਟ ‘ਤੇ 20 ਨਵੰਬਰ ਨੂੰ ਨਗਰ ਕੀਰਤਨ ਤਲਵੰਡੀ ਸਾਬੋ ਤੋਂ ਸ਼ੁਰੂ ਹੋਵੇਗਾ ਅਤੇ ਬਠਿੰਡਾ, ਬਰਨਾਲਾ, ਸੰਗਰੂਰ, ਪਟਿਆਲਾ, ਰਾਜਪੁਰਾ, ਬਨੂੜ, ਮੋਹਾਲੀ, ਕੁਰਾਲੀ ਅਤੇ ਰੂਪਨਗਰ ਹੁੰਦਾ ਹੋਇਆ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 20 ਨਵੰਬਰ ਨੂੰ ਨਗਰ ਕੀਰਤਨ ਦਾ ਠਹਿਰਾਅ ਪਟਿਆਲਾ ਵਿਖੇ ਅਤੇ 21 ਨਵੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਇਸ ਨਗਰ ਕੀਰਤਨ ਦਾ ਕੁੱਲ ਫਾਸਲਾ 354 ਕਿਲੋਮੀਟਰ ਹੋਵੇਗਾ।

ਉਨ੍ਹਾਂ ਦੱਸਿਆ ਕਿ ਨਗਰ ਕੀਰਤਨਾਂ ਅਤੇ ਹੋਰ ਸਮਾਗਮਾਂ ਦੀ ਸਫਲਤਾ ਲਈ ਜ਼ਿਲ੍ਹਾ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਸਮਾਗਮਾਂ ਦੀ ਸਫਲਤਾ ਲਈ ਪੰਜਾਬ ਸਰਕਾਰ ਨੇ ਇੱਕ ਮੰਤਰੀ ਸਮੂਹ ਬਣਾਇਆ ਹੈ, ਜਿਸ ਵਿੱਚ ਹਰਜੋਤ ਸਿੰਘ ਬੈਂਸ, ਤਰੁਨਪ੍ਰੀਤ ਸਿੰਘ ਸੌਂਦ, ਹਰਭਜਨ ਸਿੰਘ ਈਟੀਓ ਅਤੇ ਸਲਾਹਕਾਰ ਦੀਪਕ ਬਾਲੀ ਸ਼ਾਮਲ ਹਨ।
--------

Have something to say? Post your comment

 

More in Chandigarh

ਪੰਜਾਬ ਵੱਲੋਂ ਬੁੱਢਾ ਦਰਿਆ ਅਤੇ ਰੰਗਾਈ ਕਲੱਸਟਰ ਪ੍ਰਦੂਸ਼ਣ ਦੇ ਟਿਕਾਊ ਹੱਲ ਲਈ ਚਲਾਏ ਮਿਸ਼ਨ ਦੇ ਹਿੱਸੇ ਵਜੋਂ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ ਨਾਲ ਮੀਟਿੰਗ

ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ ਵਿਆਹ ਸਹਾਇਤਾ: ਡਾ. ਬਲਜੀਤ ਕੌਰ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

ਪੰਜਾਬ ਭੀਖ ਮੁਕਤ ਸੂਬਾ ਹੋਵੇਗਾ; ਬੱਚਿਆਂ ਦੀ ਥਾਂ ਸਕੂਲਾਂ ਵਿੱਚ – ਫਰੀਦਕੋਟ 'ਚ 2 ਬੱਚਿਆਂ ਦਾ ਰੈਸਕਿਉ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

ਪੰਜਾਬ ਸਰਕਾਰ ਦੇ ਸਖ਼ਤ ਕਦਮਾਂ ਕਾਰਨ ਲੁਧਿਆਣਾ ਵਿੱਚ ਪਾਣੀ ਦੂਸ਼ਿਤ ਹੋਣ ਦੀਆਂ ਸ਼ਿਕਾਇਤਾਂ ਵਿੱਚ 48 ਫ਼ੀਸਦ ਦੀ ਗਿਰਾਵਟ ਆਈ: ਡਾ. ਰਵਜੋਤ ਸਿੰਘ

ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

ਲੁਧਿਆਣਾ ਨਗਰ ਨਿਗਮ ਵੱਲੋਂ ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ ਵਿੱਚ 48 ਫੀਸਦ ਗਿਰਾਵਟ ਦਰਜ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਹੋਰ ਤੇਜ਼ -ਫਰੀਦਕੋਟ ‘ਚ 2 ਬੱਚਿਆਂ ਦਾ ਰੈਸਕਿਉ : ਡਾ. ਬਲਜੀਤ ਕੌਰ