Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ ਵਿਆਹ ਸਹਾਇਤਾ: ਡਾ. ਬਲਜੀਤ ਕੌਰ

October 13, 2025 08:40 PM
SehajTimes

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ 5751 ਲਾਭਪਾਤਰੀਆਂ ਨੂੰ ਕੁੱਲ 29.33 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਲੇਰਕੋਟਲਾ ਦੇ ਕੁੱਲ 5751 ਲਾਭਪਾਤਰੀਆਂ ਦੀਆਂ ਦਰਖਾਸਤਾਂ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ। ਇਹਨਾਂ ਸਾਰਿਆਂ ਲਾਭਪਾਤਰੀਆਂ ਨੂੰ ਕਵਰ ਕਰਨ ਲਈ 29.33 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਇਸ ਰਕਮ ਨਾਲ ਜ਼ਿਲ੍ਹਾ ਬਰਨਾਲਾ ਦੇ 58, ਬਠਿੰਡਾ ਦੇ 633, ਫਰੀਦਕੋਟ ਦੇ 67, ਫਿਰੋਜਪੁਰ ਦੇ 349, ਸ੍ਰੀ ਫਤਹਿਗੜ੍ਹ ਸਾਹਿਬ ਦੇ 106, ਗੁਰਦਾਸਪੁਰ ਦੇ 265 ਅਤੇ ਹੁਸ਼ਿਆਰਪੁਰ ਦੇ 70 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ।

ਇਸੇ ਤਰ੍ਹਾਂ, ਜਲੰਧਰ ਦੇ 1087, ਲੁਧਿਆਣਾ ਦੇ 839, ਮੋਗਾ ਦੇ 885, ਸ੍ਰੀ ਮੁਕਤਸਰ ਸਾਹਿਬ ਦੇ 192, ਪਟਿਆਲਾ ਦੇ 357, ਰੂਪਨਗਰ ਦੇ 147, ਐਸ.ਏ.ਐਸ. ਨਗਰ ਦੇ 65, ਐਸ.ਬੀ.ਐਸ. ਨਗਰ ਦੇ 359, ਸੰਗਰੂਰ ਦੇ 210 ਅਤੇ ਮਲੇਰਕੋਟਲਾ ਦੇ 62 ਲਾਭਪਾਤਰੀਆਂ ਨੂੰ ਵੀ ਲਾਭ ਪ੍ਰਦਾਨ ਕੀਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਕੀਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਲੋਕ-ਭਲਾਈ ਪ੍ਰਤੀ ਵਚਨਬੱਧਤਾ ਦੀ ਝਲਕ ਹੈ।

ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾਂ ਤੋਂ ਸਾਲਾਨਾ ਆਮਦਨ ₹32,790 ਤੋਂ ਘੱਟ ਹੋਵੇ। ਇਸ ਸ਼੍ਰੇਣੀ ਦੇ ਪਰਿਵਾਰਾਂ ਦੀਆਂ ਵੱਧ ਤੋਂ ਵੱਧ ਦੋ ਧੀਆਂ ਨੂੰ ਇਸ ਸਕੀਮ ਦਾ ਲਾਭ ਮਿਲ ਸਕਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਡਾਇਰੈਕਟ ਬੈਨਿਫਿਟ ਟਰਾਂਸਫਰ (ਡੀ.ਬੀ.ਟੀ) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ।

Have something to say? Post your comment

 

More in Chandigarh

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ