Sunday, January 25, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾ

Chandigarh

ਪੰਜਾਬ ਵੱਲੋਂ ਬੁੱਢਾ ਦਰਿਆ ਅਤੇ ਰੰਗਾਈ ਕਲੱਸਟਰ ਪ੍ਰਦੂਸ਼ਣ ਦੇ ਟਿਕਾਊ ਹੱਲ ਲਈ ਚਲਾਏ ਮਿਸ਼ਨ ਦੇ ਹਿੱਸੇ ਵਜੋਂ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ ਨਾਲ ਮੀਟਿੰਗ

October 13, 2025 08:44 PM
SehajTimes

ਚੰਡੀਗੜ੍ਹ : ਬੁੱਢਾ ਦਰਿਆ ਨੂੰ ਸਾਫ਼ ਕਰਨ ਤੇ ਇਸਦੇ ਸੁਰਜੀਤੀਕਰਨ ਅਤੇ ਲੁਧਿਆਣਾ ਦੇ ਰੰਗਾਈ ਉਦਯੋਗ ਦੀਆਂ ਗੰਦੇ ਪਾਣੀ ਸਬੰਧੀ ਸਮੱਸਿਆਵਾਂ ਦੇ ਹੱਲ ਵਾਸਤੇ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਨੇ 8 ਅਕਤੂਬਰ ਨੂੰ ਮੈਗਸੀਪਾ, ਚੰਡੀਗੜ੍ਹ ਵਿਖੇ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ (ਟੀਡਬਲਯੂਆਈਸੀ) ਜੋ ਕਿ ਤਾਮਿਲਨਾਡੂ ਸਰਕਾਰ ਅਤੇ ਆਈ.ਐਲ. ਐਂਡ ਐਫ.ਐਸ. ਦਾ ਇੱਕ ਸਾਂਝਾ ਉੱਦਮ ਹੈ ਅਤੇ ਜਿਸ ਨੂੰ ਤਿਰੂਪੁਰ ਤੇ ਇਰੋਡ ਵਰਗੇ ਪ੍ਰਮੁੱਖ ਟੈਕਸਟਾਈਲ ਕਲੱਸਟਰਾਂ ਵਿੱਚ ਜ਼ੀਰੋ ਲਿਕਵਿਡ ਡਿਸਚਾਰਜ (ਜੈਡਐਲਡੀ) ਅਧਾਰਤ ਕਾਮਨ ਐਫਲੂਐਂਟ ਟ੍ਰੀਟਮੈਂਟ ਪਲਾਂਟ (ਸੀਈਟੀਪੀਜ਼) ਸਥਾਪਤ ਕਰਨ ਲਈ ਜਾਣਿਆ ਜਾਂਦਾ ਹੈ, ਨਾਲ ਵਿਸਥਾਰਤ ਵਿਚਾਰ ਚਰਚਾ ਕੀਤੀ। ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਦੇ ਮੈਂਬਰ (ਉਦਯੋਗ ਅਤੇ ਵਣਜ) ਵੈਭਵ ਮਹੇਸ਼ਵਰੀ ਵੱਲੋਂ ਬੁਲਾਈ ਗਈ ਇਹ ਮੀਟਿੰਗ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਗਠਿਤ ਉੱਚ-ਪੱਧਰੀ ਕਮੇਟੀ ਵੱਲੋਂ ਕੀਤੇ ਵਿਆਪਕ ਯਤਨਾਂ ਦਾ ਹਿੱਸਾ ਸੀ, ਜਿਸ ਦਾ ਉਦੇਸ਼ ਬੁੱਢਾ ਦਰਿਆ ਪ੍ਰਦੂਸ਼ਣ ਦਾ ਹੱਲ ਕਰਨਾ ਅਤੇ ਪੰਜਾਬ ਦੇ ਉਦਯੋਗਿਕ ਕਲੱਸਟਰਾਂ ਵਿੱਚ ਪ੍ਰਦੂਸ਼ਣ ਨਿਯੰਤਰਣ ਪ੍ਰਣਾਲੀਆਂ ਦਾ ਆਧੁਨਿਕੀਕਰਨ ਕਰਨਾ ਹੈ ।

ਇਸ ਮੀਟਿੰਗ ਵਿੱਚ ਪੀਪੀਸੀਬੀ ਦੀ ਚੇਅਰਪਰਸਨ ਸ੍ਰੀਮਤੀ ਰੀਨਾ ਗੁਪਤਾ; ਪੀਡੀਸੀ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ; ਸ੍ਰੀ ਪ੍ਰਿਯਾਂਕ ਭਾਰਤੀ, ਆਈਏਐਸ, ਸਕੱਤਰ (ਵਿਗਿਆਨ ਅਤੇ ਤਕਨਾਲੋਜੀ); ਸ੍ਰੀ ਆਦਿਤਿਆ ਧਾਚਵਾਲ, ਆਈਏਐਸ, ਨਗਰ ਨਿਗਮ ਕਮਿਸ਼ਨਰ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਤੀਨਿਧੀਆਂ ਸਮੇਤ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਟੀਡਬਲਯੂਆਈਸੀ ਦੇ ਸੀਈਓ ਸ੍ਰੀ ਸਾਜਿਦ ਨੇ ਜ਼ੈੱਡਐਲਡੀ-ਅਧਾਰਤ ਸੀਈਟੀਪੀ ਵਿਕਸਤ ਕਰਨ ਵਿੱਚ ਕੰਪਨੀ ਦੇ ਸਫਲ ਤਜ਼ਰਬੇ ਨੂੰ ਸਾਂਝਾ ਕੀਤਾ ਅਤੇ ਐਮਐਸਐਮਈ-ਸੰਚਾਲਿਤ ਰੰਗਾਈ ਕਲੱਸਟਰਾਂ ਲਈ ਢੁਕਵੇਂ ਪਾਣੀ ਦੀ ਰੀਸਾਈਕਲਿੰਗ, ਸਾਲਟ ਰਿਕਵਰੀ ਅਤੇ ਘੱਟ ਲਾਗਤ ਵਾਲੇ ਸੰਚਾਲਨ ਮਾਡਲਾਂ ਸਬੰਧੀ ਤਕਨਾਲੋਜੀਆਂ ਬਾਰੇ ਵਿਚਾਰ ਚਰਚਾ ਕੀਤੀ। ਇਸ ਮੀਟਿੰਗ ਵਿੱਚ ਲੁਧਿਆਣਾ ਦੇ ਰੰਗਾਈ ਉਦਯੋਗ ਸੰਗਠਨਾਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ ਤੇ ਜ਼ਮੀਨੀ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਆਧੁਨਿਕ, ਕਿਫਾਇਤੀ ਅਤੇ ਟਿਕਾਊ ਤਕਨਾਲੋਜੀਆਂ ਦੀ ਪੜਚੋਲ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ।

ਮੀਟਿੰਗ ਉਪਰੰਤ ਇਸ ਗੱਲ 'ਤੇ ਸਹਿਮਤੀ ਹੋਈ ਕਿ ਟੀਡਬਲਯੂਆਈਸੀ ਜਲਦੀ ਹੀ ਪੰਜਾਬ ਦੇ ਸੀਈਟੀਪੀ ਅੱਪਗ੍ਰੇਡੇਸ਼ਨ ਅਤੇ ਵਾਤਾਵਰਣ ਦੇ ਸਥਾਈ ਪ੍ਰਬੰਧਨ ਲਈ ਸੰਭਾਵੀ ਵਿਕਲਪਾਂ ਵਾਲਾ ਟੈਕਨੀਕਲ ਕੰਸੈਪਟ ਪੇਪਰ ਸਾਂਝਾ ਕਰੇਗਾ। ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਟੀਡਬਲਯੂਆਈਸੀ ਨਾਲ ਇਹ ਮੁਲਾਕਾਤ ਸੂਬੇ ਵੱਲੋਂ ਦੇਸ਼ ਦੇ ਹੋਰਨਾਂ ਸੂਬਿਆਂ ਦੇ ਸਰਬੋਤਮ ਅਭਿਆਸਾਂ ਤੋਂ ਸਿੱਖਣ ਦੇ ਨਿਰੰਤਰ ਯਤਨਾਂ ਦਾ ਹਿੱਸਾ ਹੈ। ਉਹਨਾਂ ਅੱਗੇ ਕਿਹਾ ਕਿ ਬੁੱਢਾ ਦਰਿਆ ਲਈ ਬਣਾਈ ਗਈ ਉੱਚ-ਪੱਧਰੀ ਕਮੇਟੀ ਤਹਿਤ ਅਸੀਂ ਆਪਣੇ ਵਾਤਾਵਰਣ ਦੀ ਸੁਰੱਖਿਆ, ਆਪਣੇ ਉਦਯੋਗਾਂ ਨੂੰ ਬਚਾਉਣ, ਨੌਕਰੀਆਂ ਨੂੰ ਸੁਰੱਖਿਅਤ ਰੱਖਣ ਅਤੇ ਸਾਡੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਾਂ। ਪੰਜਾਬ ਉਦਯੋਗਿਕ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਵਿਹਾਰਕ, ਕਿਫਾਇਤੀ ਅਤੇ ਟਿਕਾਊ ਹੱਲ ਲੱਭਣ ਲਈ ਵਚਨਬੱਧ ਹੈ। ਇਹ ਮੀਟਿੰਗ ਪੰਜਾਬ ਸਰਕਾਰ ਦੀ ਸਰਗਰਮ ਅਤੇ ਸਮੱਸਿਆਵਾਂ ਦੇ ਹੱਲ ਪ੍ਰਤੀ ਸੁਚਾਰੂ ਪਹੁੰਚ ਨੂੰ ਦਰਸਾਉਂਦੀ ਹੈ ਜਿਸ ਦਾ ਉਦੇਸ਼ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਸੂਬੇ ਵਿੱਚ ਉਦੋਯਗਾਂ ਦੀ ਸੁਰੱਖਿਆ ਨਾਲ ਆਰਥਿਕ ਵਿਕਾਸ ਨੂੰ ਨਵੀਆਂ ਲੀਹਾਂ ‘ਤੇ ਪਹੁੰਚਾਉਣਾ ਹੈ।

Have something to say? Post your comment

 

More in Chandigarh

ਪੀ.ਐਸ.ਪੀ.ਸੀ.ਐਲ. ਸਟਾਫ਼ ਬਿਜਲੀ ਸਪਲਾਈ ਦੀ ਬਹਾਲੀ ਲਈ 24 ਘੰਟੇ ਸਰਗਰਮ

'ਯੁੱਧ ਨਸ਼ਿਆਂ ਵਿਰੁੱਧ’ ਦੇ 328ਵੇਂ ਦਿਨ ਪੰਜਾਬ ਪੁਲਿਸ ਵੱਲੋਂ 170 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਮਿਲਿਆ ਭਰਵਾਂ ਹੁੰਗਾਰਾ

ਲਖਨਊ ਵਿਖੇ ਹੋਈ ਆਲ ਇੰਡੀਆ ਪ੍ਰੀਜ਼ਾਈਡਿੰਗ ਅਫ਼ਸਰ ਕਾਨਫਰੰਸ ਵਿੱਚ ਸਪੀਕਰ ਨੇ ਕੀਤੀ ਸ਼ਿਰਕਤ

ਜਾਅਲੀ ਰੈਂਟ ਐਗਰੀਮੈਂਟ ਮਾਮਲਾ: ਡੇਰਾਬੱਸੀ ਪੁਲਿਸ ਵੱਲੋਂ ਇੱਕ ਵਿਅਕਤੀ ਖ਼ਿਲਾਫ ਧੋਖਾਧੜੀ ਦਾ ਕੇਸ ਦਰਜ

ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ 1003.57 ਕਰੋੜ ਦਾ ਗ੍ਰੀਨਫੀਲਡ ਨਿਵੇਸ਼ ਕੀਤਾ ਆਕਰਸ਼ਿਤ : ਸੰਜੀਵ ਅਰੋੜਾ

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੀ ਵਿਸ਼ਵ-ਪੱਧਰੀ ਸਿੱਖਿਆ ਵੱਲ ਵੱਡੀ ਪੁਲਾਂਘ

ਭਗਵੰਤ ਮਾਨ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਨਾਲ ਸਸ਼ਕਤ ਬਣਾਇਆ: ਡਾ. ਬਲਜੀਤ ਕੌਰ

ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ