Tuesday, October 14, 2025

Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ

October 14, 2025 02:04 PM
SehajTimes

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 226ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 364 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 226 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,867 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.9 ਕਿਲੋਗ੍ਰਾਮ ਹੈਰੋਇਨ, 2.6 ਕਿਲੋਗ੍ਰਾਮ ਅਫੀਮ, 674 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 364 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 391 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 21 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਭਾਜਪਾ ਨੇ " ਆਪ " ਸਰਕਾਰ ਤੋਂ ਮੰਗਿਆ 12, ਹਜ਼ਾਰ ਕਰੋੜ ਰੁਪਏ ਦਾ ਹਿਸਾਬ 

ਪੰਜਾਬ ਪੁਲਿਸ ਨੇ ਰਾਜ ਸਭਾ ਚੋਣਾਂ ਲਈ ਜਾਅਲੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਮਾਮਲੇ ‘ਚ ਕਾਰਵਾਈ ਵਿੱਢੀ

ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ

ਹਰਭਜਨ ਸਿੰਘ ਈ. ਟੀ. ਓ., ਡਾਕਟਰ ਰਵਜੋਤ ਸਿੰਘ ਅਤੇ ਮਹਿੰਦਰ ਭਗਤ ਵਲੋਂ ਵਾਈ.ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਅਧਿਕਾਰੀਆਂ ਨੂੰ ਨਗਰ ਕੀਰਤਨਾਂ ਦੀ ਸੁਰੱਖਿਅਤ ਅਤੇ ਸੁਵਿਧਾਜਨਕ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼

ਪੰਜਾਬ ਵੱਲੋਂ ਬੁੱਢਾ ਦਰਿਆ ਅਤੇ ਰੰਗਾਈ ਕਲੱਸਟਰ ਪ੍ਰਦੂਸ਼ਣ ਦੇ ਟਿਕਾਊ ਹੱਲ ਲਈ ਚਲਾਏ ਮਿਸ਼ਨ ਦੇ ਹਿੱਸੇ ਵਜੋਂ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ ਨਾਲ ਮੀਟਿੰਗ

ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ ਵਿਆਹ ਸਹਾਇਤਾ: ਡਾ. ਬਲਜੀਤ ਕੌਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ