Sunday, March 15, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਹਰਭਜਨ ਸਿੰਘ ਈ.ਟੀ.ਓ. ਵੱਲੋਂ ਅਧਿਕਾਰੀਆਂ ਨੂੰ ਨਗਰ ਕੀਰਤਨਾਂ ਦੀ ਸੁਰੱਖਿਅਤ ਅਤੇ ਸੁਵਿਧਾਜਨਕ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

October 14, 2025 02:14 PM
SehajTimes

ਸੂਬੇ ਭਰ ਵਿੱਚ ਕੌਮੀ ਰਾਜਮਾਰਗਾਂ ਦੀ ਸਥਿਤੀ ਬਾਰੇ ਮੰਗੀ ਰਿਪੋਰਟ

ਚੰਡੀਗੜ੍ਹ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਮੱਦੇਨਜ਼ਰ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਸਜਾਏ ਜਾ ਰਹੇ ਨਗਰ ਕੀਰਤਨਾਂ ਦੇ ਸੁਰੱਖਿਅਤ ਅਤੇ ਸੁਵਿਧਾਜਨਕ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਲੋਕ ਨਿਰਮਾਣ ਮੰਤਰੀ ਨੇ ਪੰਜਾਬ ਸੜਕਾਂ ਅਤੇ ਪੁਲ ਵਿਕਾਸ ਬੋਰਡ, ਐਸ.ਏ.ਐਸ. ਨਗਰ ਵਿਖੇ ਹੋਈ ਮੀਟਿੰਗ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਨੂੰ ਜੋੜਨ ਵਾਲੇ ਸਮੁੱਚੇ ਸੜਕੀ ਨੈੱਟਵਰਕ ਦਾ ਜਾਇਜ਼ਾ ਲਿਆ ਅਤੇ ਕੌਮੀ ਰਾਜਮਾਰਗਾਂ ਤੇ ਮੁੱਖ ਰਸਤਿਆਂ ਦੀ ਸਥਿਤੀ ਬਾਰੇ ਰਿਪੋਰਟ ਮੰਗੀ। ਉਨ੍ਹਾਂ ਇਸ ਪਵਿੱਤਰ ਮੌਕੇ ਸੂਬੇ ਭਰ ਵਿੱਚ ਸਜਾਏ ਜਾ ਰਹੇ ਨਗਰ ਕੀਰਤਨਾਂ ਦੇ ਰੂਟਾਂ ਨਾਲ ਸਬੰਧਤ ਸੜਕੀ ਨੈੱਟਵਰਕ ਦਾ ਮੁਲਾਂਕਣ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਤੁਰੰਤ ਅਤੇ ਸੁਚੱਜੇ ਤਾਲਮੇਲ ਲਈ ਨਗਰ ਕੀਰਤਨ ਦੇ ਰੂਟ ਪਹਿਲਾਂ ਹੀ ਸਾਰੇ ਸਬੰਧਤ ਵਿਭਾਗਾਂ ਨਾਲ ਸਾਂਝੇ ਕੀਤੇ ਜਾ ਚੁੱਕੇ ਹਨ। ਲੋਕ ਨਿਰਮਾਣ ਮੰਤਰੀ ਨੂੰ ਦੱਸਿਆ ਗਿਆ ਕਿ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮਾਂ ਲਈ ਬੋਲੀਆਂ ਦੀ ਮੰਗ ਕੀਤੀ ਗਈ ਹੈ ਅਤੇ ਪਵਿੱਤਰ ਨਗਰ ਕੀਰਤਨਾਂ ਦੇ ਨਿਰਵਿਘਨ ਲਾਂਘੇ ਲਈ ਸਾਰੇ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕਰ ਲਏ ਜਾਣਗੇ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਤੋਂ ਜੰਮੂ-ਕਸ਼ਮੀਰ ਦੀ ਸਰਹੱਦ ਤੋਂ ਦਸੂਹਾ, ਗੁਰਦਾਸਪੁਰ ਤੋਂ ਅੰਮ੍ਰਿਤਸਰ, ਕਪੂਰਥਲਾ ਤੋਂ ਸ੍ਰੀ ਅਨੰਦਪੁਰ ਸਾਹਿਬ ਵਾਇਆ ਬੰਗਾ ਅਤੇ ਬਲਾਚੌਰ, ਤਲਵੰਡੀ ਸਾਬੋ ਤੋਂ ਬਨੂੜ ਵਾਇਆ ਬਠਿੰਡਾ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਫਰੀਦਕੋਟ ਤੋਂ ਸਰਹੰਦ ਵਾਇਆ ਫਿਰੋਜ਼ਪੂਰ, ਮੋਗਾ, ਜਗਰਾਉਂ, ਲੁਧਿਆਣਾ, ਖੰਨਾ ਅਤੇ ਬਨੂੜ ਤੋਂ ਸ੍ਰੀ ਅਨੰਦਪੁਰ ਸਾਹਿਬ ਵਾਇਆ ਕੁਰਾਲੀ ਅਤੇ ਰੂਪਨਗਰ ਤੱਕ ਪ੍ਰਮੁੱਖ ਮਾਰਗਾਂ ਨੂੰ ਜੋੜਨ ਵਾਲੇ ਕੌਮੀ ਮਾਰਗਾਂ ਦੀ ਸਥਿਤੀ ਬਾਰੇ ਰਿਪੋਰਟ ਮੰਗੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸੜਕਾਂ ਦੇ ਇਨ੍ਹਾਂ ਹਿੱਸਿਆਂ ਦੇ ਨਾਲ ਲੱਗਦੀਆਂ ਸਰਵਿਸ ਲੇਨਾਂ ਦੀ ਸੁਚੱਜੇ ਢੰਗ ਨਾਲ ਸਾਂਭ-ਸੰਭਾਲ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਨਗਰ ਕੀਰਤਨ ਦੌਰਾਨ ਮੁੱਖ ਤੌਰ 'ਤੇ ਸਰਵਿਸ ਲੇਨਾਂ ਦੀ ਵਰਤੋਂ ਕੀਤੀ ਜਾਵੇਗੀ। ਐਨ.ਐਚ.ਏ.ਆਈ. ਦੇ ਪ੍ਰੋਜੈਕਟ ਡਾਇਰੈਕਟਰਾਂ ਨੇ ਦੱਸਿਆ ਕਿ ਜ਼ਿਆਦਾਤਰ ਖੇਤਰਾਂ ਵਿੱਚ ਸੜਕਾਂ ਚੰਗੀ ਸਥਿਤੀ 'ਚ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਫੁੱਟਪਾਥ, ਸਾਈਨੇਜ ਅਤੇ ਹਾਈਵੇਅ 'ਤੇ ਲਾਈਟਾਂ ਸਮੇਤ ਮੁਰੰਮਤ ਦੇ ਸਾਰੇ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ। ਸ. ਹਰਭਜਨ ਸਿੰਘ ਈ.ਟੀ.ਓ. ਨੇ ਨਗਰ ਕੀਰਤਨਾਂ ਦੇ ਸੁਰੱਖਿਅਤ ਅਤੇ ਸੁਵਿਧਾਜਨਕ ਲਾਂਘੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਾਅ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀ ਕਿ ਪਾਣੀ ਜਮਾਂ ਹੋਣ ਤੋਂ ਰੋਕਣ ਲਈ ਸੜਕ ਕਿਨਾਰੇ ਪੱਕੇ ਨਾਲਿਆਂ ਦੀ ਸਫਾਈ ਕੀਤੀ ਜਾਵੇ ਅਤੇ ਦੁਰਘਟਨਾਵਾਂ ਤੋਂ ਬਚਣ ਲਈ ਇਹਨਾਂ ਨੂੰ ਪ੍ਰੀਕਾਸਟ ਸਲੈਬਾਂ ਨਾਲ ਢੱਕਿਆ ਜਾਵੇ। ਲੋਕ ਨਿਰਮਾਣ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਇਹਨਾਂ ਰੂਟਾਂ ਦੇ ਨਾਲ-ਨਾਲ ਓਵਰਹੈੱਡ ਅਤੇ ਸਾਈਡ ਬਿਜਲੀ ਟਰਾਂਸਮਿਸ਼ਨ ਲਾਈਨਾਂ ਨੂੰ ਸੁਰੱਖਿਅਤ ਉਚਾਈ ਤੱਕ ਉੱਚਾ ਕੀਤਾ ਜਾਵੇ। ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਰਸਤਿਆਂ ਦੇ ਨਾਲ-ਨਾਲ ਦਰੱਖਤਾਂ ਦੀਆਂ ਟਾਹਣੀਆਂ ਦੀ ਕਟਾਈ ਪਹਿਲ ਦੇ ਆਧਾਰ 'ਤੇ ਕੀਤੀ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਇੰਜੀਨੀਅਰਾਂ ਨੂੰ ਕਿਹਾ ਕਿ ਉਹ ਨਗਰ ਕੀਰਤਨਾਂ ਦੇ ਸੁਚਾਰੂ ਲਾਂਘੇ ਨੂੰ ਯਕੀਨੀ ਬਣਾਉਣ ਲਈ ਐਨ.ਐਚ.ਏ.ਆਈ., ਐਮ.ਓ.ਆਰ.ਟੀ. ਐਂਡ ਐਚ, ਪੀ.ਐਸ.ਪੀ.ਸੀ.ਐਲ., ਪੀ.ਐਸ.ਟੀ.ਸੀ.ਐਲ., ਡਰੇਨੇਜ ਅਤੇ ਜੰਗਲਾਤ ਵਿਭਾਗਾਂ ਅਤੇ ਹੋਰ ਸਬੰਧਤ ਏਜੰਸੀਆਂ ਸਮੇਤ ਸਾਰੇ ਭਾਈਵਾਲਾਂ ਨਾਲ ਨੇੜਿਓਂ ਤਾਲਮੇਲ ਬਣਾਈ ਰੱਖਣ। ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਜੁਆਇੰਟ ਸਕੱਤਰ ਸ੍ਰੀ ਅਮਰਬੀਰ ਸਿੱਧੂ, ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਸ੍ਰੀ ਰਾਮਤੇਸ਼ ਬੈਂਸ ਅਤੇ ਸ੍ਰੀ ਅਨਿਲ ਗੁਪਤਾ ਸਮੇਤ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਦੋ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ। ਇਸ ਤੋਂ ਇਲਾਵਾ ਮੀਟਿੰਗ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਪ੍ਰੋਜੈਕਟ ਡਾਇਰੈਕਟਰ ਵੀ ਮੌਜੂਦ ਸਨ।

Have something to say? Post your comment

 

More in Chandigarh

ਨਿਵੇਸ਼ ਸੰਮੇਲਨ ਦੌਰਾਨ ਵੇਰਕਾ ਦੇ ਪ੍ਰੋਡਕਟ ਰਹੇ ਖਿੱਚ ਦਾ ਕੇਂਦਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਦਸਤੀ ਅਤੇ ਮਸ਼ੀਨੀ ਔਜ਼ਾਰ, ਬਿਜਲਈ ਉਪਕਰਨ ਬਾਰੇ ਸੈਸ਼ਨ

ਪੰਜਾਬ ਦੇ ਤਕਨਾਲੋਜੀ-ਅਧਾਰਤ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ: ਸੰਜੀਵ ਅਰੋੜਾ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ - 2026, ਸੈਸ਼ਨ: ਸਟੀਲ ਅਤੇ ਰੋਲਿੰਗ ਮਿੱਲਾਂ

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਿਵੇਸ਼ ਪੰਜਾਬ ਸੰਮੇਲਨ: 'ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ'- ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ 'ਤੇ ਰੌਸ਼ਨੀ ਪਾਈ

ਭਗਵੰਤ ਸਿੰਘ ਮਾਨ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਵਿੱਚ ਸਫ਼ਲ ਰਹੀ: ਹਰਭਜਨ ਸਿੰਘ ਈ. ਟੀ. ਓ.

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਪੁਰਜਿਆਂ ਤੋਂ ਪਲੈਟਫਾਰਮਾਂ ਤੱਕ" ਵਿਸ਼ੇ ਤਹਿਤ ਸਾਈਕਲ ਅਤੇ ਈ-ਬਾਈਕਸ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ"

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ