Tuesday, October 14, 2025

Chandigarh

ਹਰਭਜਨ ਸਿੰਘ ਈ. ਟੀ. ਓ., ਡਾਕਟਰ ਰਵਜੋਤ ਸਿੰਘ ਅਤੇ ਮਹਿੰਦਰ ਭਗਤ ਵਲੋਂ ਵਾਈ.ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ

October 14, 2025 02:17 PM
SehajTimes

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਡਾਕਟਰ ਰਵਜੋਤ ਸਿੰਘ ਅਤੇ ਮਹਿੰਦਰ ਭਗਤ ਨੇ ਅੱਜ ਮਰਹੂਮ ਆਈ.ਪੀ.ਐਸ.ਅਧਿਕਾਰੀ ਵਾਈ.ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁਖ ਸਾਂਝਾ ਕੀਤਾ ਗਿਆ। ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਇਸ ਮੌਕੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖ ਦੀ ਗੱਲ ਹੈ ਕਿ ਇਕ ਕਾਬਲ ਅਫ਼ਸਰ ਨੂੰ ਜਾਤੀ ਵਿਤਕਰੇ ਦਾ ਸ਼ਿਕਾਰ ਬਣਾਇਆ ਗਿਆ ਜ਼ੋ ਕਿ ਭਾਰਤ ਦੇ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ।
ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਵਾਈ ਪੂਰਨ ਕੁਮਾਰ ਦੀ ਮੌਤ ਤੋਂ ਬਾਅਦ ਜ਼ੋ ਕੁਝ ਉਨ੍ਹਾਂ ਦੇ ਪਰਿਵਾਰ ਨੂੰ ਸਹਿਣ ਕਰਨਾ ਪੈ ਰਿਹਾ ਹੈ ਉਸ ਨੂੰ ਦੇਖ ਇਹ ਦੁਖ ਹੋਰ ਵਧ ਜਾਂਦਾ ਹੈ।ਉਨ੍ਹਾਂ ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਇਸ ਮਾਮਲੇ ਵਿਚ ਕਾਰਵਾਈ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੀ ਅਪੀਲ ਕੀਤੀ ਤਾਂ ਜ਼ੋ ਪੀੜਤ ਪਰਿਵਾਰ ਨੂੰ ਇਨਸਾਫ਼ ਦੀ ਆਸ ਬੱਝ ਸਕੇ।

Have something to say? Post your comment

 

More in Chandigarh

ਭਾਜਪਾ ਨੇ " ਆਪ " ਸਰਕਾਰ ਤੋਂ ਮੰਗਿਆ 12, ਹਜ਼ਾਰ ਕਰੋੜ ਰੁਪਏ ਦਾ ਹਿਸਾਬ 

ਪੰਜਾਬ ਪੁਲਿਸ ਨੇ ਰਾਜ ਸਭਾ ਚੋਣਾਂ ਲਈ ਜਾਅਲੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਮਾਮਲੇ ‘ਚ ਕਾਰਵਾਈ ਵਿੱਢੀ

ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਅਧਿਕਾਰੀਆਂ ਨੂੰ ਨਗਰ ਕੀਰਤਨਾਂ ਦੀ ਸੁਰੱਖਿਅਤ ਅਤੇ ਸੁਵਿਧਾਜਨਕ ਲਾਂਘੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼

'ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ

ਪੰਜਾਬ ਵੱਲੋਂ ਬੁੱਢਾ ਦਰਿਆ ਅਤੇ ਰੰਗਾਈ ਕਲੱਸਟਰ ਪ੍ਰਦੂਸ਼ਣ ਦੇ ਟਿਕਾਊ ਹੱਲ ਲਈ ਚਲਾਏ ਮਿਸ਼ਨ ਦੇ ਹਿੱਸੇ ਵਜੋਂ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ ਨਾਲ ਮੀਟਿੰਗ

ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ ਵਿਆਹ ਸਹਾਇਤਾ: ਡਾ. ਬਲਜੀਤ ਕੌਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ