Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ

October 14, 2025 02:21 PM
SehajTimes

ਮੁੱਢਲੀ ਜਾਂਚ ਅਨੁਸਾਰ ਹਥਿਆਰ ਪਾਕਿਸਤਾਨ ਤੋਂ ਆਏ ਸਨ: ਡੀਜੀਪੀ ਗੌਰਵ ਯਾਦਵ
ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਅਤੇ ਇਸ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਦਾ ਪਤਾ ਲਗਾਉਣ ਅਤੇ ਉਹਨਾਂ ਨੂੰ ਫੜਨ ਲਈ ਜਾਂਚ ਜਾਰੀ: ਏਆਈਜੀ ਐਸਐਸਓਸੀ ਸੁਖਮਿੰਦਰ ਮਾਨ

ਅੰਮ੍ਰਿਤਸਰ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਰੱਖਿਅਤ ਅਤੇ ਸ਼ਾਂਤੀਪੂਰਨ ਤਿਉਹਾਰਾਂ ਦੇ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਅਤੇ ਆਪ੍ਰੇਸ਼ਨਾਂ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਸੀਮਾ ਸੁਰੱਖਿਆ ਬਲ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਤਰਨਤਾਰਨ ਦੇ ਖੇਮਕਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਤੋਂ ਦੋ ਏ.ਕੇ.-47 ਰਾਈਫਲਾਂ ਸਮੇਤ ਤਿੰਨ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ। ਬਰਾਮਦ ਕੀਤੇ ਗਏ ਹਥਿਆਰਾਂ ਦੀ ਖੇਪ ਵਿੱਚ ਮੈਗਜ਼ੀਨ ਸਮੇਤ ਇੱਕ ਪੀ.ਐਕਸ. 5 ਸਟੌਰਮ ਪਿਸਤੌਲ ਅਤੇ ਏ.ਕੇ. 47 ਦਾ ਮੈਗਜ਼ੀਨ ਅਤੇ ਗੋਲੀ-ਸਿੱਕਾ ਵੀ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ ਪਾਕਿਸਤਾਨ ਤੋਂ ਆਏ ਹਨ। ਉਨ੍ਹਾਂ ਕਿਹਾ ਕਿ ਸਮੱਗਲਰਾਂ ਦੀ ਪਛਾਣ ਕਰਨ, ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਬੀਐਸਐਫ ਅਧਿਕਾਰੀਆਂ ਨੂੰ ਖੇਮਕਰਨ ਸੈਕਟਰ ਅਧੀਨ ਆਉਂਦੇ ਭਾਰਤ-ਪਾਕਿਸਤਾਨ ਸਰਹੱਦ 'ਤੇ ਪਿੰਡ ਮਹਿਦੀਪੁਰ ਦੇ ਨੇੜੇ ਸਰਹੱਦ ਪਾਰੋਂ ਹਥਿਆਰਾਂ ਦੀ ਇੱਕ ਖੇਪ ਆਉਣ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ। ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਨੇ ਬੀਐਸਐਫ ਨਾਲ ਮਿਲ ਕੇ ਪਿੰਡ ਮਹਿਦੀਪੁਰ ਦੇ ਖੇਤਰ ਵਿੱਚ ਸੁਚੱਜੇ ਤਾਲਮੇਲ ਨਾਲ ਤਲਾਸ਼ੀ ਮੁਹਿੰਮ ਚਲਾਈ ਅਤੇ ਹਥਿਆਰਾਂ ਦੀ ਖੇਪ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਮਾਮਲੇ ਵਿੱਚ, ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ, ਜਦੋਂ ਕਿ ਇਸ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, 25(1)(ਏ), 25(6), 25(7), ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤੇ 61(2) ਅਤੇ ਪਾਸਪੋਰਟ ਐਕਟ ਦੀ ਧਾਰਾ 3 ਤਹਿਤ ਐਫਆਈਆਰ ਨੰਬਰ 60 ਮਿਤੀ 13.10.2025 ਦਰਜ ਕੀਤੀ ਗਈ ਹੈ।

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ