Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਪੁਲਿਸ ਨੇ ਰਾਜ ਸਭਾ ਚੋਣਾਂ ਲਈ ਜਾਅਲੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਮਾਮਲੇ ‘ਚ ਕਾਰਵਾਈ ਵਿੱਢੀ

October 14, 2025 02:25 PM
SehajTimes

ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਚੋਣਾਂ ਲਈ ਨਵਨੀਤ ਚਤੁਰਵੇਦੀ ਨਾਮੀ ਵਿਅਕਤੀ ਜੋ ਜੈਪੁਰ, ਰਾਜਸਥਾਨ ਦਾ ਰਹਿਣ ਵਾਲਾ ਹੈ ਅਤੇ ਜਨਤਾ ਪਾਰਟੀ ਦਾ ਕੌਮੀ ਪ੍ਰਧਾਨ ਹੋਣ ਦਾ ਦਾਅਵਾ ਕਰਦਾ ਹੈ, ਵੱਲੋਂ ਜਮ੍ਹਾਂ ਕਰਵਾਏ ਗਏ ਨਾਮਜ਼ਦਗੀ ਪੱਤਰਾਂ ਬਾਰੇ ਪੰਜਾਬ ਵਿਧਾਨ ਸਭਾ ਦੇ ਵਿਧਾਇਕਾਂ ਤੋਂ ਸ਼ਿਕਾਇਤਾਂ ਮਿਲਣ ਕਿ ਉਕਤ ਵਿਅਕਤੀ ਨੇ ਕਥਿਤ ਤੌਰ ‘ਤੇ ਉਨ੍ਹਾਂ ਦੇ ਜਾਅਲੀ ਦਸਤਖਤ ਦੀ ਵਰਤੋਂ ਕਰਕੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ, ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਕਾਨੂੰਨੀ ਕਾਰਵਾਈ ਵਿੱਢ ਦਿੱਤੀ ਹੈ। ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਧਾਇਕਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਕਈ ਸੁਨੇਹੇ ਅਤੇ ਸੋਸ਼ਲ ਮੀਡੀਆ ਪੋਸਟਾਂ ਮਿਲੀਆਂ, ਜੋ ਇਹ ਦਰਸਾਉਂਦੀਆਂ ਹਨ ਕਿ ਨਵਨੀਤ ਚਤੁਰਵੇਦੀ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਕੱਤਰ ਅੱਗੇ ਦਾਇਰ ਕੀਤੇ ਨਾਮਜ਼ਦਗੀ ਪੱਤਰਾਂ ਵਿੱਚ ਉਨ੍ਹਾਂ ਦੇ ਨਾਮ ਪ੍ਰਸਤਾਵਕਾਂ ਵਜੋਂ ਦਰਜ ਹਨ। ਦੱਸਣਯੋਗ ਹੈ ਕਿ ਉਕਤ ਨਵਨੀਤ ਚਤੁਰਵੇਦੀ ਨੇ ਰਾਜ ਸਭਾ ਲਈ ਦੋ ਨਾਮਜ਼ਦਗੀਆਂ, ਇੱਕ 6.10.2025 ਨੂੰ ਅਤੇ ਦੂਜੀ 13.10.2025 ਨੂੰ, ਦਾਇਰ ਕੀਤੀਆਂ ਹਨ। ਆਪਣੀ ਸ਼ਿਕਾਇਤ ਵਿੱਚ ਵਿਧਾਇਕਾਂ ਨੇ ਕਿਹਾ ਕਿ ਇਹ ਪਾਇਆ ਗਿਆ ਹੈ ਕਿ ਪ੍ਰਸਤਾਵਕਾਂ ਦੀ ਇੱਕ ਹੱਥ ਲਿਖਤ ਸੂਚੀ, ਜਿਸ 'ਤੇ ਕਥਿਤ ਤੌਰ 'ਤੇ ਉਨ੍ਹਾਂ ਦੇ ਦਸਤਖਤ ਹਨ, ਨਾਮਜ਼ਦਗੀ ਪੱਤਰਾਂ ਨਾਲ ਨੱਥੀ ਕੀਤੀ ਗਈ ਹੈ, ਜਿਸਨੂੰ ਡਿਜੀਟਲ ਪਲੇਟਫਾਰਮਾਂ 'ਤੇ ਪ੍ਰਸਾਰਿਤ ਕੀਤਾ ਜਾ ਰਿਹਾ ਹੈ। ਵਿਧਾਇਕਾਂ ਨੇ ਉਕਤ ਨਾਮਜ਼ਦਗੀ 'ਤੇ ਦਸਤਖਤ ਕਰਨ ਜਾਂ ਇਸਦੇ ਸਮਰਥਨ ਤੋਂ ਸਪੱਸ਼ਟ ਤੌਰ 'ਤੇ ਇਨਕਾਰ ਕੀਤਾ ਹੈ ਅਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਨਾਮ ਅਤੇ ਦਸਤਖਤ ਜਾਅਲੀ ਹਨ, ਜੋ ਬਿਨਾਂ ਕਿਸੇ ਸਹਿਮਤੀ ਤੋਂ ਧੋਖਾਧੜੀ ਨਾਲ ਵਰਤੇ ਗਏ ਹਨ। ਸੰਵਿਧਾਨਕ ਅਥਾਰਟੀ ਦੇ ਸਾਹਮਣੇ ਪੇਸ਼ ਕੀਤੇ ਗਏ ਜਾਅਲੀ ਦਸਤਾਵੇਜ਼, ਜਾਅਲਸਾਜ਼ੀ, ਧੋਖਾਧੜੀ ਅਤੇ ਅਪਰਾਧਿਕ ਸਾਜ਼ਿਸ਼ ਦਾ ਇੱਕ ਗੰਭੀਰ ਜੁਰਮ ਹਨ। ਇਨ੍ਹਾਂ ਸ਼ਿਕਾਇਤਾਂ ਦੇ ਆਧਾਰ 'ਤੇ ਸ਼ਿਕਾਇਤਕਰਤਾ ਵਿਧਾਇਕਾਂ ਦੇ ਹਲਕਿਆਂ ਦੇ ਵੱਖ-ਵੱਖ ਥਾਣਿਆਂ ਵਿੱਚ ਉਕਤ ਨਵਨੀਤ ਚਤੁਰਵੇਦੀ, ਪੁੱਤਰ ਘਨ ਸ਼ਿਆਮ ਚਤੁਰਵੇਦੀ, ਨਿਵਾਸੀ 402 ਸਰਯੂ ਅਪਾਰਟਮੈਂਟ, ਸੈਕਟਰ 26, ਪ੍ਰਤਾਪ ਨਗਰ, ਜੈਪੁਰ (ਰਾਜਸਥਾਨ) ਅਤੇ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੂਰੀ ਸਾਜ਼ਿਸ਼ ਦਾ ਪਤਾ ਲਗਾਉਣ, ਇਸ ਧੋਖਾਧੜੀ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਅਤੇ ਫੋਰੈਂਸਿਕ ਅਤੇ ਡਿਜੀਟਲ ਸਬੂਤ ਇਕੱਠੇ ਕਰਨ ਲਈ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨੇ ਇਸ ਕਾਰਵਾਈ ਨੂੰ ਅਧਿਕਾਰਤ ਚੋਣ ਦਸਤਾਵੇਜ਼ਾਂ ‘ਚ ਜਾਲਸਾਜ਼ੀ ਕਰਕੇ ਸੰਵਿਧਾਨਕ ਅਧਿਕਾਰੀਆਂ ਅਤੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਮੰਨਦੇ ਹੋਏ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ। ਇਸ ਸਬੰਧੀ ਮੁੱਢਲੀਆਂ ਜਾਂਚ ਰਿਪੋਰਟਾਂ ਪ੍ਰਾਪਤ ਹੋਣ ਤੋਂ ਬਾਅਦ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ