Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਸਰਕਾਰੀ ਸਕੂਲਾਂ ਵਿੱਚ ਵਿਦੇਸ਼ੀ ਭਾਸ਼ਾਵਾਂ ਪੜ੍ਹਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਕਿਹਾ

June 10, 2021 11:08 PM
SehajTimes

Punjabi News : ਚੰਡੀਗੜ੍ਹ : ਬਦਲਦੇ ਦੌਰ ਨਾਲ ਕਦਮ ਮਿਲਾ ਕੇ ਚੱਲਣ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਸਰਕਾਰੀ ਸਕੂਲਾਂ ਵਿੱਚ ਵਿਦੇਸ਼ੀ ਭਾਸ਼ਾਵਾਂ ਸਿੱਖਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਚੋਣਵੇਂ ਵਿਸ਼ਿਆਂ ਵਜੋਂ ਵਿਦੇਸ਼ੀ ਭਾਸ਼ਾਵਾਂ ਪੜ੍ਹਾਉਣ ਦਾ ਮੌਕਾ ਦੇਣ ਦੀ ਜ਼ਰੂਰਤ `ਤੇ ਜ਼ੋਰ ਦਿੱਤਾ। 

ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਵਿਦਿਆਰਥੀਆਂ ਨੂੰ ਚੀਨੀ, ਅਰਬੀ ਅਤੇ ਫ੍ਰੈਂਚ ਜਿਹੀਆਂ ਵਿਦੇਸ਼ੀ ਭਾਸ਼ਾਵਾਂ ਸਿੱਖਣ ਦੇ ਯੋਗ ਬਣਾਉਣ ਲਈ ਰੂਪ-ਰੇਖਾ ਤਿਆਰ ਕਰਨ ਲਈ ਕਿਹਾ ਕਿਉਂਕਿ ਇਹ ਭਾਸ਼ਾਵਾਂ ਵਿਸ਼ਵ ਭਰ ਵਿਚ ਰੁਜ਼ਗਾਰ ਪ੍ਰਾਪਤ ਕਰਨ ਲਈ ਉਨ੍ਹਾਂ  ਵਾਸਤੇ  ਸਹਾਈ ਸਿੱਧ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ, ਪੰਜਾਬੀ ਸਾਡੀ ਮਾਤ ਭਾਸ਼ਾ ਹੈ ਅਤੇ ਸਕੂਲਾਂ ਵਿਚ ਅੰਗਰੇਜ਼ੀ ਭਾਸ਼ਾ ਪਹਿਲਾਂ ਹੀ ਸਿਖਾਈ ਜਾ ਰਹੀ ਹੈ ਅਤੇ ਹੁਣ ਵਿਦੇਸ਼ੀ ਭਾਸ਼ਾਵਾਂ ਦਾ ਵਾਧੂ ਗਿਆਨ ਸਾਡੇ ਵਿਦਿਆਰਥੀਆਂ ਨੂੰ ਆਪਣਾ ਕਰੀਅਰ ਬਿਹਤਰ ਬਣਾਉਣ ਵਿਚ ਸਹਾਇਤਾ ਕਰੇਗਾ। ਸਾਡੇ ਲੋਕਾਂ ਦੀ ਕੁਝ ਨਵਾਂ ਕਰਨ ਦੀ ਭਾਵਨਾ ਬਾਰੇ ਆਪਣੇ ਤਜਰਬੇ ਸਾਂਝੇ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਫ਼ੀ ਸਮਾਂ ਪਹਿਲਾਂ ਕਪੂਰਥਲਾ ਜ਼ਿਲ੍ਹੇ `ਚੋਂ ਲੰਘਦਿਆਂ ਉਨ੍ਹਾਂ ਨੇ ਇੱਕ ਪੇਂਡੂ ਖੇਤਰ ਵਿੱਚ ਇੱਕ ਤਖ਼ਤੀ ਵੇਖੀ ਜਿਸ ਵਿੱਚ ਉਸ ਸਥਾਨ ਦੀ ਦਿਸ਼ਾ ਬਾਰੇ ਦੱਸਿਆ ਗਿਆ ਸੀ ਜਿੱਥੇ ਇਟਾਲੀਅਨ ਭਾਸ਼ਾ ਸਿਖਾਈ ਜਾਂਦੀ ਸੀ। ਉਨ੍ਹਾਂ ਕਿਹਾ ਕਿ ਇਹ ਵਾਕਿਆ ਦਰਸਾਉਂਦਾ ਹੈ ਕਿ ਸਾਡੇ ਲੋਕ ਖ਼ਾਸਕਰ ਨੌਜਵਾਨ ਵਿਦੇਸ਼ਾਂ ਵਿੱਚ ਵਸਣ ਲਈ ਵਿਦੇਸ਼ੀ ਭਾਸ਼ਾਵਾਂ ਸਿੱਖਣ ਦੇ ਚਾਹਵਾਨ ਹਨ ਅਤੇ ਸਕੂਲ ਸਿੱਖਿਆ ਵਿਭਾਗ ਦੀ ਅਜਿਹੀ ਪਹਿਲਕਦਮੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਇੱਛਾਵਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰੇਗੀ। ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਾਰਗੁਜਾਰੀ ਗ੍ਰੇਡਿੰਗ ਇੰਡੈਕਸ (ਪੀਜੀਆਈ) 2019-20 ਵਿਚ ਦੇਸ਼ ਭਰ `ਚ ਪੰਜਾਬ ਨੂੰ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਅਧਿਆਪਕਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਮੁੱਚੇ ਸਟਾਫ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚਮੁਚ ਹੀ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ ਜੋ ਕਿ ਉਨ੍ਹਾਂ ਦੇ ਸਮੂਹਿਕ ਯਤਨਾਂ, ਮਿਹਨਤ, ਲਗਨ ਅਤੇ ਇਮਾਨਦਾਰੀ ਦਾ ਨਤੀਜਾ ਹੈ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਖ਼ਾਸਕਰ ਵਿਭਾਗ ਦੇ ਸਕੱਤਰ ਨੂੰ ਵੀ ਅਪੀਲ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਦਰਜੇ ਨੂੰ ਬਰਕਰਾਰ ਰੱਖਣ। ਉਨ੍ਹਾਂ ਨੇ ਆਨਲਾਈਨ ਅਧਿਆਪਕ ਤਬਾਦਲਾ ਨੀਤੀ, ਸਮਾਰਟ ਸਕੂਲ ਨੀਤੀ, ਪ੍ਰੀ-ਪ੍ਰਾਇਮਰੀ ਸਿੱਖਿਆ, ਡਿਜੀਟਲ ਸਿੱਖਿਆ ਅਤੇ ਸਰਹੱਦੀ ਖੇਤਰਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਦਾ ਵਿਸ਼ੇਸ਼ ਕਾਡਰ ਬਣਾਉਣ ਜਿਹੀਆਂ ਕੁਝ ਅਹਿਮ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਜਿਸ ਨਾਲ ਸੂਬੇ ਭਰ ਵਿੱਚ ਸਿੱਖਿਆ ਦੇ ਮਿਆਰ ਵਿੱਚ ਬਿਹਤਰੀਨ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇਸ ਗੱਲ ਤੋਂ ਵੀ ਸਪੱਸ਼ਟ ਹੁੰਦਾ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਲਗਭਗ 5.6 ਲੱਖ ਵਿਦਿਆਰਥੀ ਪ੍ਰਾਈਵੇਟ ਤੋਂ ਸਰਕਾਰੀ ਸਕੂਲਾਂ ਵਿੱਚ ਤਬਦੀਲ ਹੋਏ ਹਨ ਜਿਸ ਨਾਲ ਦਾਖ਼ਲਿਆ ਵਿਚ 29 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਸ ਤਰ੍ਹਾਂ ਬੱਚਿਆਂ ਦੇ ਮਾਤਾ-ਪਿਤਾ ਫਿਰ ਤੋਂ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਦਿਖਾ ਰਹੇ ਹਨ।

ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਵਿਭਾਗ ਵਿਦੇਸ਼ੀ ਭਾਸ਼ਾਵਾਂ ਵਿੱਚ ਆਨਲਾਈਨ ਕੋਰਸਾਂ ਦੀ ਸਹੂਲਤ ਵਾਲੇ ਡਿਜੀਟਲ ਪਲੇਟਫਾਰਮਾਂ ਨਾਲ ਨੇੜਿਓਂ ਕੰਮ ਕਰੇਗਾ ਤਾਂ ਜੋ ਸਾਡੇ ਵਿਦਿਆਰਥੀ ਆਪਣੀ ਪਸੰਦ ਦੀਆਂ ਵਿਦੇਸ਼ੀ ਭਾਸ਼ਾਵਾਂ ਸਿੱਖ ਸਕਣ। ਸਕੂਲਾਂ ਵਿਚ ਖੇਡ ਮੈਦਾਨਾਂ ਦੀ ਸਹੂਲਤ ਬਾਰੇ ਸ੍ਰੀ ਸਿੰਗਲਾ ਨੇ ਕਿਹਾ ਕਿ 250 ਖੇਡ ਮੈਦਾਨਾਂ ਲਈ ਬਜਟ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾ ਸਿਰਫ ਸਰਬੋਤਮ ਪੰਜ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਇਕ ਹੈ, ਬਲਕਿ ਪੰਜਾਬ ਸਾਲ 2019-19 ਵਿਚ ਗਰੇਡ II ਤੋਂ 2018-19 ਵਿਚ ਗਰੇਡ I++  ਹਾਸਲ ਕਰਕੇ ਟਾਪਰ ਵਜੋਂ ਵੀ ਸਾਹਮਣੇ ਆਇਆ ਹੈ। 

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਮਿਸਾਲੀ ਤਬਦੀਲੀ ਲਿਆਉਣ ਤੋਂ ਇਲਾਵਾ ਆਨਲਾਈਨ ਅਧਿਆਪਕ ਤਬਾਦਲਾ ਨੀਤੀ ਜਿਸ ਤਹਿਤ ਲਗਭਗ 21,600 ਅਧਿਆਪਕਾਂ ਦਾ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਤਬਦੀਲ ਕੀਤਾ ਗਿਆ ਹੈ, ਵਰਗੇ ਮਹੱਤਵਪੂਰਨ ਸੁਧਾਰ ਲਿਆਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਸਿਆਸੀ ਕਾਰਕੁੰਨ ਇਸ ਨੀਤੀ ਤੋਂ ਨਾਖੁਸ਼ ਸਨ ਪਰ ਹੁਣ ਇਹ ਸਾਰੇ ਸੰਤੁਸ਼ਟ ਹਨ ਕਿਉਂਕਿ ਅਧਿਆਪਕਾਂ ਦਾ ਬਿਨਾਂ ਕਿਸੇ ਪੱਖਪਾਤ ਜਾਂ ਤਰਫ਼ਦਾਰੀ ਦੇ ਨਿਰਧਾਰਤ ਮਾਪਦੰਡਾਂ ਅਨੁਸਾਰ ਆਪਣੀ ਪਸੰਦ ਦੇ ਸਟੇਸ਼ਨਾਂ ‘ਤੇ ਤਬਾਦਲਾ ਕੀਤਾ ਜਾ ਰਿਹਾ ਹੈ। 

ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਸਕੂਲ ਸਿੱਖਿਆ ਵਿੱਚ ਆਪਣੀ ਸਮੁੱਚੀ ਕਾਰਗੁਜ਼ਾਰੀ ਸਥਿਤੀ ਨੂੰ 22ਵੇਂ ਰੈਂਕ ਤੋਂ 13ਵੇਂ ‘ਤੇ ਲਿਆਂਦਾ ਹੈ ਅਤੇ ਹੁਣ ਪਿਛਲੇ ਤਿੰਨ ਸਾਲਾਂ ਦੌਰਾਨ ਪਹਿਲੇ ਨੰਬਰ 1 ‘ਤੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ) ਰੈਂਕਿੰਗ ਨੂੰ 2017 ਵਿਚ ਪੇਸ਼ ਕੀਤਾ ਸੀ ਅਤੇ ਸਾਡੇ ਸੂਬੇ ਨੇ ਇਸ ਸਾਲ ਭਾਰਤ ਸਰਕਾਰ ਦੁਆਰਾ ਨਿਰਧਾਰਤ ਕੀਤੇ ਗਏ 70 ਮਾਪਦੰਡਾਂ ਵਿਚ 1000 ਵਿਚੋਂ 929 ਅੰਕ ਪ੍ਰਾਪਤ ਕਰਕੇ ਰਾਸ਼ਟਰੀ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਇਸ ਦੌਰਾਨ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਕੂਲ ਸਿੱਖਿਆ ਵਿਭਾਗ ਦੇ ਤਾਲਮੇਲ ਵਾਲੇ ਯਤਨਾਂ ਅਤੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਵੱਲੋਂ ਜ਼ਮੀਨੀ ਪੱਧਰ ’ਤੇ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਲਾਗੂ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਹਨਾਂ ਨੇ ਮੁੱਖ ਮੰਤਰੀ ਨੂੰ ਉਹਨਾਂ ਦੀ ਯੋਗ ਅਗਵਾਈ ਅਤੇ ਦੂਰਅੰਦੇਸ਼ੀ ਪਹੁੰਚ ਨਾਲ ਸੂਬੇ ਦੇ ਉੱਚ ਦਰਜੇ ਨੂੰ ਬਰਕਰਾਰ ਰੱਖਣ ਲਈ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਨਤੀਜਿਆਂ ਦਾ ਭਰੋਸਾ ਦਿਵਾਇਆ।

ਇਸ ਮੌਕੇ ਪੂਜਾ ਸ਼ਰਮਾ (ਸ਼ਹੀਦ ਭਗਤ ਸਿੰਘ ਨਗਰ), ਜਸਪ੍ਰੀਤ ਸਿੰਘ (ਸੰਗਰੂਰ), ਮਨਪ੍ਰੀਤ ਕੌਰ (ਅੰਮ੍ਰਿਤਸਰ), ਸ਼ਰਨਜੀਤ ਸਿੰਘ (ਜਲੰਧਰ), ਰਜਨੀ ਸੋਢੀ (ਗੁਰਦਾਸਪੁਰ), ਕਰਮਜੀਤ ਕੌਰ (ਲੁਧਿਆਣਾ) ਅਤੇ ਫਰਜ਼ਾਨਾ (ਫਰੀਦਕੋਟ) ਸਮੇਤ ਕਈ ਅਧਿਆਪਕਾਂ ਨੇ ਮੁੱਖ ਮੰਤਰੀ ਨਾਲ ਸਕੂਲੀ ਸਿੱਖਿਆ ਵਿਚ ਸੁਧਾਰ ਲਿਆਉਣ ਲਈ ਆਪਣੇ ਤਜਰਬੇ ਸਾਂਝੇ ਕਰਨ ਲਈ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵਿਭਾਗ ਦੀਆਂ ਉਮੀਦਾਂ 'ਤੇ ਖਰਾ ਉਤਰਨ ਵਿਚ ਕੋਈ ਕਸਰ ਬਾਕੀ ਨਾ ਛੱਡਣ ਦਾ ਭਰੋਸਾ ਦਿੱਤਾ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ