Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

October 15, 2025 12:59 PM
SehajTimes

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 1718 ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਕੁੱਲ 1718 ਲਾਭਪਾਤਰੀਆਂ ਦੀਆਂ ਦਰਖ਼ਾਸਤਾਂ ਪ੍ਰਾਪਤ ਹੋਈਆਂ ਸਨ। ਇਹਨਾਂ ਸਭ ਨੂੰ ਕਵਰ ਕਰਨ ਲਈ 8.76 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਲ੍ਹਾ ਬਰਨਾਲਾ ਦੇ 7, ਬਠਿੰਡਾ ਦੇ 171, ਫਰੀਦਕੋਟ ਦੇ 14, ਫਿਰੋਜ਼ਪੁਰ ਦੇ 46, ਸ੍ਰੀ ਫਤਹਿਗੜ੍ਹ ਸਾਹਿਬ ਦੇ 61, ਗੁਰਦਾਸਪੁਰ ਦੇ 344, ਹੁਸ਼ਿਆਰਪੁਰ ਦੇ 23, ਜਲੰਧਰ ਦੇ 174, ਮੋਗਾ ਦੇ 163, ਸ੍ਰੀ ਮੁਕਤਸਰ ਸਾਹਿਬ ਦੇ 42, ਪਟਿਆਲਾ ਦੇ 148, ਰੂਪਨਗਰ ਦੇ 154, ਐਸ.ਏ.ਐਸ. ਨਗਰ ਦੇ 52, ਐਸ.ਬੀ.ਐਸ. ਨਗਰ ਦੇ 123, ਸੰਗਰੂਰ ਦੇ 101 ਅਤੇ ਮਾਲੇਰਕੋਟਲਾ ਦੇ 95 ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ ਹੈ। ਨ੍ਹਾਂ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਦਾ ਸਥਾਈ ਨਿਵਾਸੀ ਹੋਵੇ, ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਹੋਵੇ, ਅਤੇ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਵੇ। ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਤੱਕ ਇਹ ਸਕੀਮ ਦਾ ਲਾਭ ਲੈ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ।ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ।

Have something to say? Post your comment

 

More in Chandigarh

ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ ਲਾਭਪਾਤਰੀ ਟੀਕਾਕਰਨ ਕੈਂਪਾ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ

ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ

ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 30 ਅਪ੍ਰੈਲ ਨੂੰ

ਸਰਕਾਰੀ ਪ੍ਰਾਈਮਰੀ ਸਕੂਲ, ਮਨੌਲੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ