Wednesday, October 15, 2025

Chandigarh

ਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੀ ਕੀਤੀ ਜਾਵੇਗੀ ਸਫ਼ਾਈ: ਹਰਪਾਲ ਸਿੰਘ ਚੀਮਾ

October 15, 2025 01:15 PM
SehajTimes

ਦਿੜ੍ਹਬਾ ਲਈ ਦੀਵਾਲੀ ਦੇ ਤੋਹਫ਼ੇ ਵਜੋਂ 11.46 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ

ਛਾਜਲੀ ਵਿੱਚ 2.5 ਕਰੋੜ ਰੁਪਏ ਦੇ ਨਹਿਰੀ ਪਾਣੀ ਪ੍ਰੋਜੈਕਟ, 8.81 ਕਰੋੜ ਰੁਪਏ ਦੀ ਲਾਗਤ ਵਾਲੀਆਂ 17.35 ਕਿਲੋਮੀਟਰ ਸੜਕਾਂ ਅਤੇ ਐਸ.ਸੀ. ਕਮਿਊਨਿਟੀ ਧਰਮਸ਼ਾਲਾ ਦਾ ਉਦਘਾਟਨ ਕੀਤਾ

ਦਿੜ੍ਹਬਾ : ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਸੂਬੇ ਦੀ ਸਥਾਈ ਸੁਰੱਖਿਆ ਲਈ ਬਹੁਤ ਗੰਭੀਰ ਹੈ। ਇਸ ਉਦੇਸ਼ ਲਈ ਰਾਵੀ ਅਤੇ ਸਤਲੁਜ ਦਰਿਆਵਾਂ ਦੇ ਪੰਜਾਬ ਵਿਚਲੇ ਹਿੱਸਿਆਂ ਨੂੰ ਸਾਫ਼ ਕਰਨ, ਡੂੰਘਾ ਕਰਨ ਅਤੇ ਚੌੜਾ ਕਰਨ ਦੀਆਂ ਯੋਜਨਾ ਹੈ, ਜਦੋਂ ਕਿ ਰਾਮਸਰ ਸਾਈਟ ਵਜੋਂ ਮਨੋਨੀਤ ਬਿਆਸ ਦਰਿਆ ਨੂੰ ਸਾਫ਼ ਕਰਨ ਲਈ ਕੇਂਦਰ ਸਰਕਾਰ ਤੋਂ ਇਜਾਜ਼ਤ ਮੰਗੀ ਗਈ ਹੈ। ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ. ਚੀਮਾ ਨੇ ਸਾਲ 2023 ਅਤੇ 2025 ਵਿੱਚ ਹੜ੍ਹਾਂ ਕਾਰਨ ਪੰਜਾਬ ਨੂੰ ਹੋਏ ਵੱਡੇ ਨੁਕਸਾਨ ਨੂੰ ਉਜਾਗਰ ਕੀਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲੰਬੇ ਸਮੇਂ ਲਈ ਹੜ੍ਹਾਂ ਤੋਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਰਿਆਵਾਂ ਨੂੰ ਸਾਫ਼ ਕਰਨ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਦੀਆਂ 28 ਥਾਵਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਨੂੰ ਤੁਰੰਤ ਸਫ਼ਾਈ ਦੀ ਲੋੜ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਪਹਿਲਕਦਮੀ ਲਈ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ। ਸ. ਚੀਮਾ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵਿੱਚ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਨੂੰ ਸਥਾਈ ਮੈਂਬਰਸ਼ਿਪ ਦੇਣ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਦਾ ਸਖ਼ਤ ਵਿਰੋਧ ਕਰਦਿਆਂ ਇਸਨੂੰ ਪੰਜਾਬ ਦੇ ਲੋਕਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੂਜੇ ਰਾਜਾਂ ਨੂੰ ਬੀਬੀਐਮਬੀ 'ਤੇ ਕੰਟਰੋਲ ਨਹੀਂ ਕਰਨ ਦੇਵੇਗੀ।

ਸ. ਚੀਮਾ ਨੇ ਆਪਣੇ ਦਿੜ੍ਹਬਾ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਨੂੰ 11.46 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖ ਕੇ ਅਤੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਦੀਵਾਲੀ ਦਾ ਤੋਹਫ਼ਾ ਦਿੱਤਾ। ਇਨ੍ਹਾਂ ਵਿੱਚ ਛਾਜਲੀ ਪਿੰਡ ਵਿੱਚ 2.5 ਕਰੋੜ ਰੁਪਏ ਦਾ ਨਹਿਰੀ ਪਾਣੀ ਪ੍ਰੋਜੈਕਟ ਸ਼ਾਮਲ ਹੈ, ਜੋ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਬੰਦ ਪਏ ਟਿਊਬਵੈੱਲਾਂ ਦੀ ਸਮੱਸਿਆ ਦੇ ਹੱਲ ਲਈ 13 ਕਿਲੋਮੀਟਰ ਪਾਈਪਲਾਈਨ ਰਾਹੀਂ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ 8.81 ਕਰੋੜ ਰੁਪਏ ਦੀ ਲਾਗਤ ਨਾਲ 17.35 ਕਿਲੋਮੀਟਰ ਸੜਕਾਂ 'ਤੇ ਕੰਮ ਸ਼ੁਰੂ ਹੋ ਗਿਆ ਹੈ, ਜਿਸ ਵਿੱਚ ਢੰਡਿਆਲ ਤੋਂ ਪਾਤੜਾਂ ਤੱਕ 4 ਕਿਲੋਮੀਟਰ ਸੜਕ ਦੇ ਹਿੱਸੇ ਨੂੰ 18 ਫੁੱਟ ਚੌੜਾ ਕਰਨਾ ਅਤੇ ਢੰਡਿਆਲ ਤੋਂ ਹਰਿਆਉ (4.25 ਕਿਲੋਮੀਟਰ), ਢੰਡਿਆਲ ਤੋਂ ਸ਼ਾਦੀਹਰੀ (3.10 ਕਿਲੋਮੀਟਰ), ਢੰਡਿਆਲ ਤੋਂ ਚੁਨੱਗਰਾ (3 ਕਿਲੋਮੀਟਰ) ਅਤੇ ਖੇਤਲਾ ਤੋਂ ਕਾਕੂਵਾਲਾ (3 ਕਿਲੋਮੀਟਰ) ਤੱਕ ਨਵੀਆਂ ਸੜਕਾਂ ਦਾ ਨਿਰਮਾਣ ਸ਼ਾਮਲ ਹੈ। ਇਸ ਦੇ ਨਾਲ ਹੀ ਉਹਨਾਂ ਨੇ ਮੈਦੇਵਾਸ ਪਿੰਡ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਲਈ 15 ਲੱਖ ਰੁਪਏ ਦੀ ਲਾਗਤ ਨਾਲ ਬਣੀ ਇੱਕ ਧਰਮਸ਼ਾਲਾ ਵੀ ਲੋਕਾਂ ਨੂੰ ਸਮਰਪਿਤ ਕੀਤੀ। ਵੱਖ-ਵੱਖ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਸ. ਚੀਮਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਸਿਹਤ ਸੰਭਾਲ, ਸਿੱਖਿਆ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਯਤਨਾਂ 'ਤੇ ਚਾਨਣਾ ਪਾਇਆ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਨੇ ਸੂਬੇ ਦੀ ਤਰੱਕੀ ਵਿੱਚ ਰੁਕਾਵਟ ਪਾਈ ਸੀ। ਸੂਬਾ ਸਰਕਾਰ ਇਹ ਯਕੀਨੀ ਬਣਾਉਂਦਿਆਂ ਕਿ ਵਿਕਾਸ ਪ੍ਰੋਜੈਕਟਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ, ਪੂਰੀ ਇਮਾਨਦਾਰੀ ਨਾਲ ਜਨਤਾ ਦੀਆਂ ਉਮੀਦਾਂ ‘ਤੇ ਖਰ੍ਹਾ ਉਤਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਠੇਕੇਦਾਰ ਪੰਜ ਸਾਲਾਂ ਲਈ ਪਿੰਡਾਂ ਦੀਆਂ ਨਵੀਆਂ ਸੜਕਾਂ ਦੀ ਰੱਖ-ਰਖਾਵ ਕਰਨਗੇ। ਸ. ਚੀਮਾ ਨੇ ਹਲਕੇ ਦੇ ਵਸਨੀਕਾਂ ਨੂੰ ਪ੍ਰੋਜੈਕਟਾਂ ਦੇ ਤਸੱਲੀਬਖਸ਼ ਪੂਰਾ ਹੋਣ ਨੂੰ ਯਕੀਨੀ ਬਣਾਉਣ ਲਈ ਇਸਦੀ ਨਿਗਰਾਨੀ ਕਰਨ ਦੀ ਅਪੀਲ ਕੀਤੀ। ਇਹਨਾਂ ਸਮਾਗਮਾਂ ਵਿੱਚ ਐਸਡੀਐਮ ਦਿੜ੍ਹਬਾ ਰਾਜੇਸ਼ ਕੁਮਾਰ ਸ਼ਰਮਾ, ਪ੍ਰੀਤਮ ਸਿੰਘ ਪੀਤੂ (ਚੇਅਰਮੈਨ, ਇੰਪਰੂਵਮੈਂਟ ਟਰੱਸਟ, ਸੰਗਰੂਰ), ਤਪਿੰਦਰ ਸਿੰਘ ਸੋਹੀ (ਵਿੱਤ ਮੰਤਰੀ ਦੇ ਓਐਸਡੀ), ਜਸਵੀਰ ਕੌਰ ਸ਼ੇਰਗਿੱਲ (ਚੇਅਰਪਰਸਨ, ਮਾਰਕੀਟ ਕਮੇਟੀ, ਦਿੜ੍ਹਬਾ) ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਸਨ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਡਾ. ਰਵਜੋਤ ਸਿੰਘ ਵੱਲੋਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿੱਚ ਮੈਸਰਜ਼ ਐਲ ਐਂਡ ਟੀ ਦੁਆਰਾ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਵਿਸ਼ਵ ਪੱਧਰ ਦੀਆਂ ਉਦਯੋਗਿਕ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਲਈ ਤਿਆਰ : ਮੁੱਖ ਮੰਤਰੀ

ਕੈਬਿਨੇਟ ਮੰਤਰੀ ਸੰਜੀਵ ਅਰੋੜਾ ਜੀ ਦੀ ਤੁਰੰਤ ਕੋਸ਼ਿਸ਼ਾਂ ਨਾਲ ਕੈਨੇਡਾ ਹਾਦਸੇ ਵਿੱਚ ਮਾਰੇ ਗਏ ਪੁੱਤਰ ਦੀ ਦੇਹ ਪਰਿਵਾਰ ਨੂੰ ਦੇਸ਼ ਵਾਪਿਸ ਲਿਆਉਣ ਵਿੱਚ ਸਫਲਤਾ ਮਿਲੀ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ