Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਵਿਸ਼ਵ ਪੱਧਰ ਦੀਆਂ ਉਦਯੋਗਿਕ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਲਈ ਤਿਆਰ : ਮੁੱਖ ਮੰਤਰੀ

October 15, 2025 02:04 PM
SehajTimes

ਉਦਯੋਗ-ਪੱਖੀ ਨੀਤੀਆਂ, ਪਾਰਦਰਸ਼ੀ ਸ਼ਾਸਨ ਅਤੇ ਕਾਰੋਬਾਰੀ ਮਾਹੌਲ ਸਦਕਾ ਸੂਬੇ ਵਿੱਚ ਨਿਵੇਸ਼ ਵਧਿਆ

ਚੰਡੀਗੜ੍ਹ : ਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਦਿਆਂ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਉੱਘੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਖਣੀ ਭਾਰਤੀ ਸੂਬੇ ਕਰਨਾਟਕ ਦੀ ਰਾਜਧਾਨੀ ਵਿਖੇ ਉਦਯੋਗਿਕ ਖੇਤਰ ਦੇ ਦਿੱਗਜਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਬੰਗਲੁਰੂ ਨੂੰ ਭਾਰਤ ਦੇ ਸੂਚਨਾ ਤਕਨਾਲੋਜੀ ਹੱਬ ਅਤੇ ਭਾਰਤ ਦੀ ਸਿਲੀਕਾਨ ਵੈਲੀ ਵਜੋਂ ਜਾਣਿਆ ਜਾਂਦਾ ਹੈ। ਉੱਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੂੰ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਅਮੀਰ ਅਤੇ ਵਿਲੱਖਣ ਸੱਭਿਆਚਾਰਕ ਵਿਰਾਸਤ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਹਾਦਰੀ, ਸਖ਼ਤ ਮਿਹਨਤ ਅਤੇ ਉੱਦਮੀ ਭਾਵਨਾ ਪੰਜਾਬ ਦੀ ਮਿੱਟੀ ਦੇ ਕਣ-ਕਣ ਵਿੱਚ ਸਮੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲੰਬੇ ਸਮੇਂ ਤੋਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਦੇ ਨਾਲ-ਨਾਲ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਾਰਨਾਂ ਕਰਕੇ ਪੰਜਾਬ ਨੂੰ ਅਕਸਰ ਭਾਰਤ ਦਾ ਅੰਨਦਾਤਾ ਅਤੇ ਭਾਰਤ ਦੀ ਖੜਗਭੁਜਾ ਕਿਹਾ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮਿਹਨਤੀ ਲੋਕ ਆਪਣੇ ਸਮਰਪਣ ਅਤੇ ਲਗਨ ਲਈ ਜਾਣੇ ਜਾਂਦੇ ਹਨ, ਜਿਸ ਕਾਰਨ ਸੂਬੇ ਵਿੱਚ ਉਦਯੋਗ ਅਤੇ ਉੱਦਮ ਲਗਾਤਾਰ ਪ੍ਰਫੁੱਲਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲਗਾਤਾਰ ਉਦਯੋਗਿਕ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਸੂਬੇ ਦੀਆਂ ਉਦਯੋਗ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਕਾਰੋਬਾਰ-ਪੱਖੀ ਮਾਹੌਲ ਸਦਕਾ ਵੱਡੀ ਗਿਣਤੀ ਵਿੱਚ ਨਿਵੇਸ਼ ਸੂਬੇ ਵੱਲ ਆਕਰਸ਼ਿਤ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੇਹੱਦ ਖੁਸ਼ੀ ਵਾਲੀ ਗੱਲ ਹੈ ਕਿ ਪੰਜਾਬ ਦੇ ਸਦਭਾਵਨਾ ਅਤੇ ਸ਼ਾਂਤੀ ਵਾਲੇ ਮਾਹੌਲ ਨੇ ਉਦਯੋਗਿਕ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਤੋਂ ਲੈ ਕੇ ਹੁਣ ਤੱਕ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਲਗਭਗ 4.7 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ, ਆਈਟੀ ਅਤੇ ਸੈਰ-ਸਪਾਟਾ ਵਰਗੇ ਖੇਤਰ ਹੋਰਨਾਂ ਸੂਬਿਆਂ ਲਈ ਮਿਸਾਲ ਬਣ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਵਿੱਚ ਨੈਸਲੇ, ਕਲਾਸ, ਫਰੂਡੇਨਬਰਗ, ਕਾਰਗਿਲ, ਵਰਬੀਓ, ਡੈਨੋਨ ਅਤੇ ਵਿਸ਼ਵ ਪੱਧਰ ਦੀਆਂ ਹੋਰਨਾਂ ਪ੍ਰਮੁੱਖ ਕੰਪਨੀਆਂ ਵੱਲੋਂ ਆਪਣੀਆਂ ਯੂਨਿਟਾਂ ਸਥਾਪਤ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਬੇਹੱਦ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਜਮਸ਼ੇਦਪੁਰ ਤੋਂ ਬਾਅਦ ਟਾਟਾ ਦਾ ਭਾਰਤ ਵਿੱਚ ਦੂਜਾ ਸਭ ਤੋਂ ਵੱਡਾ ਸਟੀਲ ਪਲਾਂਟ ਲੁਧਿਆਣਾ ਵਿਖੇ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ, ਜੋ ਕਿ ਵਿਸ਼ਵ ਪੱਧਰ 'ਤੇ ਇੱਕ ਉਦਯੋਗਿਕ ਹੱਬ ਵਜੋਂ ਜਾਣਿਆ ਜਾਂਦਾ ਹੈ, ਸੂਬੇ ਦੀ ਆਰਥਿਕਤਾ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਇਸ ਨੂੰ ਸਹੀ ਅਰਥਾਂ ਵਿੱਚ ਪੰਜਾਬ ਦੀ ਵਪਾਰਕ ਰਾਜਧਾਨੀ ਮੰਨਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵੱਲੋਂ ਜਾਪਾਨ, ਅਮਰੀਕਾ, ਜਰਮਨੀ, ਯੂਕੇ, ਯੂਏਈ, ਸਵਿਟਜ਼ਰਲੈਂਡ, ਫਰਾਂਸ ਅਤੇ ਸਪੇਨ ਵਰਗੇ ਵਿਕਸਤ ਦੇਸ਼ਾਂ ਤੋਂ ਨਿਵੇਸ਼ ਆਕਰਸ਼ਿਤ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਇਹ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪੰਜਾਬ ਨਿਵੇਸ਼ ਲਈ ਨਾ ਸਿਰਫ਼ ਭਾਰਤ ਦੇ ਸਗੋਂ ਦੁਨੀਆ ਦੇ ਤਰਜੀਹੀ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿਰਫ਼ ਸਾਢੇ ਤਿੰਨ ਸਾਲਾਂ ਦੇ ਅੰਦਰ ਉਦਯੋਗਪਤੀਆਂ ਨੂੰ ਦਿੱਤੀਆਂ ਬਹੁਤ ਸਾਰੀਆਂ ਗਾਰੰਟੀਆਂ ਨੂੰ ਪੂਰਾ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਹੁਣ ਕਾਰੋਬਾਰ ਕਰਨ ਵਿੱਚ ਆਸਾਨੀ ਸਬੰਧੀ ਸਿਖਰਲੇ ਸਥਾਨ 'ਤੇ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਫਾਸਟ ਟ੍ਰੈਕ ਪੰਜਾਬ ਪੋਰਟਲ ਭਾਰਤ ਦੀ ਅਤਿ-ਆਧੁਨਿਕ ਸਿੰਗਲ-ਵਿੰਡੋ ਸਿਸਟਮ ਹੈ, ਜਿਸ ਵਿੱਚ 150 ਤੋਂ ਵੱਧ ਵਪਾਰਕ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ ਅਤੇ ਇਸ ਨਾਲ ਆਫ਼ਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਪੈਂਦੀ। ਉਨ੍ਹਾਂ ਕਿਹਾ ਕਿ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਤਹਿਤ, ਸੂਬਾ ਸਰਕਾਰ ਨੇ 125 ਕਰੋੜ ਰੁਪਏ ਤੱਕ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਤਿੰਨ ਦਿਨਾਂ ਦੇ ਅੰਦਰ ਸਿਧਾਂਤਕ ਪ੍ਰਵਾਨਗੀ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਪ੍ਰਵਾਨਗੀਆਂ ਦੇਣ ਲਈ 45 ਦਿਨਾਂ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਹੈ ਅਤੇ ਜੇਕਰ ਇਸ ਮਿਆਦ ਦਰਮਿਆਨ ਪ੍ਰਵਾਨਗੀਆਂ ਜਾਰੀ ਨਹੀਂ ਕੀਤੀਆਂ ਜਾਂਦੀਆਂ ਹਨ, ਤਾਂ ਉਨ੍ਹਾਂ ਨੂੰ ਆਪਣੇ ਆਪ ਹੀ ਪ੍ਰਵਾਨ ਮੰਨਿਆ ਜਾਂਦਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਨਿਵੇਸ਼ਕਾਂ ਨੂੰ ਵਟਸਐਪ, ਏ.ਆਈ. ਚੈਟਬੋਟਸ ਅਤੇ ਕਾਲ ਸੈਂਟਰਾਂ ਰਾਹੀਂ ਸਹਾਇਤਾ ਨਿਯਮਿਤ ਤੌਰ 'ਤੇ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਫਾਇਰ ਐਨ.ਓ.ਸੀ. ਨਵਿਆਉਣ ਲਈ ਸਮਾਂ ਮਿਆਦ ਵਧਾ ਦਿੱਤੀ ਗਈ ਹੈ ਅਤੇ ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਤਬਦੀਲੀ ਸਬੰਧੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਦ੍ਰਿੜ ਵਿਸ਼ਵਾਸ ਹੈ ਕਿ ਅਸਲ ਉਦਯੋਗਿਕ ਤਰੱਕੀ ਉਦੋਂ ਹੀ ਸੰਭਵ ਹੈ ਜਦੋਂ ਸਰਕਾਰ ਅਤੇ ਉਦਯੋਗ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਇਸੇ ਲਈ ਨਿਵੇਸ਼ਕਾਂ ਅਤੇ ਉੱਦਮੀਆਂ ਨੂੰ ਪੰਜਾਬ ਦੇ ਉਦਯੋਗਿਕ ਭਵਿੱਖ ਲਈ ਮੁੱਖ ਭਾਈਵਾਲ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 24 ਵੱਖ-ਵੱਖ ਉਦਯੋਗਿਕ ਖੇਤਰਾਂ ਲਈ ਕਮੇਟੀਆਂ ਸਥਾਪਤ ਕੀਤੀਆਂ ਹਨ, ਜਿਨ੍ਹਾਂ ਦਾ ਉਦੇਸ਼ ਹਰੇਕ ਲਈ ਟੀਚਾਗਤ ਰਣਨੀਤੀਆਂ ਅਤੇ ਰੋਡਮੈਪ ਤਿਆਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿਵੇਸ਼ ਪੰਜਾਬ ਦੇ ਸਮਰਪਿਤ ਅਧਿਕਾਰੀ ਸਨਅਤਕਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਹਮੇਸ਼ਾ ਉਪਲਬਧ ਹਨ।

ਮੁੱਖ ਮੰਤਰੀ ਨੇ ਨਿਵੇਸ਼ਕਾਂ ਨੂੰ ਅੱਗੇ ਦੱਸਿਆ ਕਿ ਛੇਵਾਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 13, 14 ਅਤੇ 15 ਮਾਰਚ 2026 ਨੂੰ ਮੋਹਾਲੀ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਮਹੱਤਵਪੂਰਨ ਸਮਾਗਮ ਵਿੱਚ ਹਿੱਸਾ ਲੈਣ ਲਈ ਸਾਰੇ ਨਿਵੇਸ਼ਕਾਂ ਨੂੰ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸੰਮੇਲਨ ਉਦਯੋਗਪਤੀਆਂ, ਨੀਤੀ ਘਾੜਿਆਂ ਅਤੇ ਖੋਜਕਰਤਾਵਾਂ ਨੂੰ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਅਤੇ ਆਪਣੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਇੱਕ ਸਾਂਝਾ ਪਲੇਟਫਾਰਮ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਸਾਰੇ ਉਦਯੋਗਪਤੀਆਂ ਨੂੰ ਉਦਯੋਗ-ਪੱਖੀ ਨੀਤੀਆਂ ਘੜਨ ਵਿੱਚ ਸਰਗਰਮੀ ਨਾਲ ਆਪਣਾ ਯੋਗਦਾਨ ਪਾਉਣ ਅਤੇ ਆਪਣੇ ਕੀਮਤੀ ਸੁਝਾਅ ਸਾਂਝੇ ਕਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਆਰਥਿਕ ਅਤੇ ਉਦਯੋਗਿਕ ਵਿਕਾਸ ਲਈ ਅਥਾਹ ਸੰਭਾਵਨਾਵਾਂ ਹਨ ਪਰ ਪੰਜਾਬ ਦੇ ਵਿਕਾਸ ਲਈ ਉਦਯੋਗਪਤੀਆਂ ਦਾ ਸਮਰਥਨ ਅਤਿ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਭਾਈਵਾਲੀ ਨਾਲ, ਸੂਬਾ ਸਰਕਾਰ ਪੰਜਾਬ ਨੂੰ ਖੁਸ਼ਹਾਲੀ ਅਤੇ ਤਰੱਕੀ ਦੀਆਂ ਨਵੀਆਂ ਲੀਹਾਂ 'ਤੇ ਲੈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਕੱਠੇ ਮਿਲ ਕੇ, ਉਹ ਜਲਦ ਹੀ ਪੰਜਾਬ ਨੂੰ ਇੱਕ ਵਾਰ ਫਿਰ ਤੋਂ 'ਰੰਗਲਾ ਪੰਜਾਬ' ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨਗੇ।

ਇਸ ਮੌਕੇ ਉਦਯੋਗ ਮੰਤਰੀ ਸੰਜੀਵ ਅਰੋੜਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ