Saturday, March 07, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

October 15, 2025 02:10 PM
SehajTimes

ਵਿਸ਼ਵ ਭਰ ਤੋਂ ਉਦਯੋਗਪਤੀ ਪੰਜਾਬ ਵਿੱਚ ਕਰ ਰਹੇ ਹਨ ਨਿਵੇਸ਼ : ਮੁੱਖ ਮੰਤਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਦਿਆਂ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਉੱਘੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਖਣੀ ਭਾਰਤੀ ਸੂਬੇ ਕਰਨਾਟਕ ਦੀ ਰਾਜਧਾਨੀ ਵਿਖੇ ਉਦਯੋਗਿਕ ਖੇਤਰ ਦੇ ਦਿੱਗਜਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਬੰਗਲੁਰੂ ਨੂੰ ਭਾਰਤ ਦੇ ਸੂਚਨਾ ਤਕਨਾਲੋਜੀ ਹੱਬ ਅਤੇ ਭਾਰਤ ਦੀ ਸਿਲੀਕਾਨ ਵੈਲੀ ਵਜੋਂ ਜਾਣਿਆ ਜਾਂਦਾ ਹੈ। ਉੱਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੂੰ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਅਮੀਰ ਅਤੇ ਵਿਲੱਖਣ ਸੱਭਿਆਚਾਰਕ ਵਿਰਾਸਤ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਹਾਦਰੀ, ਸਖ਼ਤ ਮਿਹਨਤ ਅਤੇ ਉੱਦਮੀ ਭਾਵਨਾ ਪੰਜਾਬ ਦੀ ਮਿੱਟੀ ਦੇ ਕਣ-ਕਣ ਵਿੱਚ ਸਮੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲੰਬੇ ਸਮੇਂ ਤੋਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਦੇ ਨਾਲ-ਨਾਲ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਾਰਨਾਂ ਕਰਕੇ ਪੰਜਾਬ ਨੂੰ ਅਕਸਰ ਭਾਰਤ ਦਾ ਅੰਨਦਾਤਾ ਅਤੇ ਭਾਰਤ ਦੀ ਖੜਗਭੁਜਾ ਕਿਹਾ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮਿਹਨਤੀ ਲੋਕ ਆਪਣੇ ਸਮਰਪਣ ਅਤੇ ਲਗਨ ਲਈ ਜਾਣੇ ਜਾਂਦੇ ਹਨ, ਜਿਸ ਕਾਰਨ ਸੂਬੇ ਵਿੱਚ ਉਦਯੋਗ ਅਤੇ ਉੱਦਮ ਲਗਾਤਾਰ ਪ੍ਰਫੁੱਲਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲਗਾਤਾਰ ਉਦਯੋਗਿਕ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਸੂਬੇ ਦੀਆਂ ਉਦਯੋਗ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਕਾਰੋਬਾਰ-ਪੱਖੀ ਮਾਹੌਲ ਸਦਕਾ ਵੱਡੀ ਗਿਣਤੀ ਵਿੱਚ ਨਿਵੇਸ਼ ਸੂਬੇ ਵੱਲ ਆਕਰਸ਼ਿਤ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੇਹੱਦ ਖੁਸ਼ੀ ਵਾਲੀ ਗੱਲ ਹੈ ਕਿ ਪੰਜਾਬ ਦੇ ਸਦਭਾਵਨਾ ਅਤੇ ਸ਼ਾਂਤੀ ਵਾਲੇ ਮਾਹੌਲ ਨੇ ਉਦਯੋਗਿਕ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਤੋਂ ਲੈ ਕੇ ਹੁਣ ਤੱਕ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਲਗਭਗ 4.7 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ, ਆਈਟੀ ਅਤੇ ਸੈਰ-ਸਪਾਟਾ ਵਰਗੇ ਖੇਤਰ ਹੋਰਨਾਂ ਸੂਬਿਆਂ ਲਈ ਮਿਸਾਲ ਬਣ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਵਿੱਚ ਨੈਸਲੇ, ਕਲਾਸ, ਫਰੂਡੇਨਬਰਗ, ਕਾਰਗਿਲ, ਵਰਬੀਓ, ਡੈਨੋਨ ਅਤੇ ਵਿਸ਼ਵ ਪੱਧਰ ਦੀਆਂ ਹੋਰਨਾਂ ਪ੍ਰਮੁੱਖ ਕੰਪਨੀਆਂ ਵੱਲੋਂ ਆਪਣੀਆਂ ਯੂਨਿਟਾਂ ਸਥਾਪਤ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਬੇਹੱਦ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਜਮਸ਼ੇਦਪੁਰ ਤੋਂ ਬਾਅਦ ਟਾਟਾ ਦਾ ਭਾਰਤ ਵਿੱਚ ਦੂਜਾ ਸਭ ਤੋਂ ਵੱਡਾ ਸਟੀਲ ਪਲਾਂਟ ਲੁਧਿਆਣਾ ਵਿਖੇ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ, ਜੋ ਕਿ ਵਿਸ਼ਵ ਪੱਧਰ 'ਤੇ ਇੱਕ ਉਦਯੋਗਿਕ ਹੱਬ ਵਜੋਂ ਜਾਣਿਆ ਜਾਂਦਾ ਹੈ, ਸੂਬੇ ਦੀ ਆਰਥਿਕਤਾ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਇਸ ਨੂੰ ਸਹੀ ਅਰਥਾਂ ਵਿੱਚ ਪੰਜਾਬ ਦੀ ਵਪਾਰਕ ਰਾਜਧਾਨੀ ਮੰਨਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵੱਲੋਂ ਜਾਪਾਨ, ਅਮਰੀਕਾ, ਜਰਮਨੀ, ਯੂਕੇ, ਯੂਏਈ, ਸਵਿਟਜ਼ਰਲੈਂਡ, ਫਰਾਂਸ ਅਤੇ ਸਪੇਨ ਵਰਗੇ ਵਿਕਸਤ ਦੇਸ਼ਾਂ ਤੋਂ ਨਿਵੇਸ਼ ਆਕਰਸ਼ਿਤ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਇਹ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪੰਜਾਬ ਨਿਵੇਸ਼ ਲਈ ਨਾ ਸਿਰਫ਼ ਭਾਰਤ ਦੇ ਸਗੋਂ ਦੁਨੀਆ ਦੇ ਤਰਜੀਹੀ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿਰਫ਼ ਸਾਢੇ ਤਿੰਨ ਸਾਲਾਂ ਦੇ ਅੰਦਰ ਉਦਯੋਗਪਤੀਆਂ ਨੂੰ ਦਿੱਤੀਆਂ ਬਹੁਤ ਸਾਰੀਆਂ ਗਾਰੰਟੀਆਂ ਨੂੰ ਪੂਰਾ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਹੁਣ ਕਾਰੋਬਾਰ ਕਰਨ ਵਿੱਚ ਆਸਾਨੀ ਸਬੰਧੀ ਸਿਖਰਲੇ ਸਥਾਨ 'ਤੇ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਫਾਸਟ ਟ੍ਰੈਕ ਪੰਜਾਬ ਪੋਰਟਲ ਭਾਰਤ ਦੀ ਅਤਿ-ਆਧੁਨਿਕ ਸਿੰਗਲ-ਵਿੰਡੋ ਸਿਸਟਮ ਹੈ, ਜਿਸ ਵਿੱਚ 150 ਤੋਂ ਵੱਧ ਵਪਾਰਕ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ ਅਤੇ ਇਸ ਨਾਲ ਆਫ਼ਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਪੈਂਦੀ। ਉਨ੍ਹਾਂ ਕਿਹਾ ਕਿ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਤਹਿਤ, ਸੂਬਾ ਸਰਕਾਰ ਨੇ 125 ਕਰੋੜ ਰੁਪਏ ਤੱਕ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਤਿੰਨ ਦਿਨਾਂ ਦੇ ਅੰਦਰ ਸਿਧਾਂਤਕ ਪ੍ਰਵਾਨਗੀ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਪ੍ਰਵਾਨਗੀਆਂ ਦੇਣ ਲਈ 45 ਦਿਨਾਂ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਹੈ ਅਤੇ ਜੇਕਰ ਇਸ ਮਿਆਦ ਦਰਮਿਆਨ ਪ੍ਰਵਾਨਗੀਆਂ ਜਾਰੀ ਨਹੀਂ ਕੀਤੀਆਂ ਜਾਂਦੀਆਂ ਹਨ, ਤਾਂ ਉਨ੍ਹਾਂ ਨੂੰ ਆਪਣੇ ਆਪ ਹੀ ਪ੍ਰਵਾਨ ਮੰਨਿਆ ਜਾਂਦਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਨਿਵੇਸ਼ਕਾਂ ਨੂੰ ਵਟਸਐਪ, ਏ.ਆਈ. ਚੈਟਬੋਟਸ ਅਤੇ ਕਾਲ ਸੈਂਟਰਾਂ ਰਾਹੀਂ ਸਹਾਇਤਾ ਨਿਯਮਿਤ ਤੌਰ 'ਤੇ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਫਾਇਰ ਐਨ.ਓ.ਸੀ. ਨਵਿਆਉਣ ਲਈ ਸਮਾਂ ਮਿਆਦ ਵਧਾ ਦਿੱਤੀ ਗਈ ਹੈ ਅਤੇ ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਤਬਦੀਲੀ ਸਬੰਧੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਦ੍ਰਿੜ ਵਿਸ਼ਵਾਸ ਹੈ ਕਿ ਅਸਲ ਉਦਯੋਗਿਕ ਤਰੱਕੀ ਉਦੋਂ ਹੀ ਸੰਭਵ ਹੈ ਜਦੋਂ ਸਰਕਾਰ ਅਤੇ ਉਦਯੋਗ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਇਸੇ ਲਈ ਨਿਵੇਸ਼ਕਾਂ ਅਤੇ ਉੱਦਮੀਆਂ ਨੂੰ ਪੰਜਾਬ ਦੇ ਉਦਯੋਗਿਕ ਭਵਿੱਖ ਲਈ ਮੁੱਖ ਭਾਈਵਾਲ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 24 ਵੱਖ-ਵੱਖ ਉਦਯੋਗਿਕ ਖੇਤਰਾਂ ਲਈ ਕਮੇਟੀਆਂ ਸਥਾਪਤ ਕੀਤੀਆਂ ਹਨ, ਜਿਨ੍ਹਾਂ ਦਾ ਉਦੇਸ਼ ਹਰੇਕ ਲਈ ਟੀਚਾਗਤ ਰਣਨੀਤੀਆਂ ਅਤੇ ਰੋਡਮੈਪ ਤਿਆਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿਵੇਸ਼ ਪੰਜਾਬ ਦੇ ਸਮਰਪਿਤ ਅਧਿਕਾਰੀ ਸਨਅਤਕਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਹਮੇਸ਼ਾ ਉਪਲਬਧ ਹਨ।

ਮੁੱਖ ਮੰਤਰੀ ਨੇ ਨਿਵੇਸ਼ਕਾਂ ਨੂੰ ਅੱਗੇ ਦੱਸਿਆ ਕਿ ਛੇਵਾਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 13, 14 ਅਤੇ 15 ਮਾਰਚ 2026 ਨੂੰ ਮੋਹਾਲੀ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਮਹੱਤਵਪੂਰਨ ਸਮਾਗਮ ਵਿੱਚ ਹਿੱਸਾ ਲੈਣ ਲਈ ਸਾਰੇ ਨਿਵੇਸ਼ਕਾਂ ਨੂੰ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸੰਮੇਲਨ ਉਦਯੋਗਪਤੀਆਂ, ਨੀਤੀ ਘਾੜਿਆਂ ਅਤੇ ਖੋਜਕਰਤਾਵਾਂ ਨੂੰ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਅਤੇ ਆਪਣੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਇੱਕ ਸਾਂਝਾ ਪਲੇਟਫਾਰਮ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਸਾਰੇ ਉਦਯੋਗਪਤੀਆਂ ਨੂੰ ਉਦਯੋਗ-ਪੱਖੀ ਨੀਤੀਆਂ ਘੜਨ ਵਿੱਚ ਸਰਗਰਮੀ ਨਾਲ ਆਪਣਾ ਯੋਗਦਾਨ ਪਾਉਣ ਅਤੇ ਆਪਣੇ ਕੀਮਤੀ ਸੁਝਾਅ ਸਾਂਝੇ ਕਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਆਰਥਿਕ ਅਤੇ ਉਦਯੋਗਿਕ ਵਿਕਾਸ ਲਈ ਅਥਾਹ ਸੰਭਾਵਨਾਵਾਂ ਹਨ ਪਰ ਪੰਜਾਬ ਦੇ ਵਿਕਾਸ ਲਈ ਉਦਯੋਗਪਤੀਆਂ ਦਾ ਸਮਰਥਨ ਅਤਿ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਭਾਈਵਾਲੀ ਨਾਲ, ਸੂਬਾ ਸਰਕਾਰ ਪੰਜਾਬ ਨੂੰ ਖੁਸ਼ਹਾਲੀ ਅਤੇ ਤਰੱਕੀ ਦੀਆਂ ਨਵੀਆਂ ਲੀਹਾਂ 'ਤੇ ਲੈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਕੱਠੇ ਮਿਲ ਕੇ, ਉਹ ਜਲਦ ਹੀ ਪੰਜਾਬ ਨੂੰ ਇੱਕ ਵਾਰ ਫਿਰ ਤੋਂ 'ਰੰਗਲਾ ਪੰਜਾਬ' ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨਗੇ।

ਇਸ ਮੌਕੇ ਉਦਯੋਗ ਮੰਤਰੀ ਸੰਜੀਵ ਅਰੋੜਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ

ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 'ਟੈਕਸਲਾ' ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਹੋਲੀ ਦੀ ਮੁਬਾਰਕਬਾਦ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ

ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ