Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ

October 15, 2025 02:43 PM
SehajTimes

ਅਮਰੀਕਾ ਸਥਿਤ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵੱਲੋਂ ਪਾਕਿਸਤਾਨ ਤੋਂ ਹਥਿਆਰਾਂ ਦੀ ਖੇਪ ਦਾ ਕੀਤਾ ਗਿਆ ਸੀ ਪ੍ਰਬੰਧ: ਡੀਜੀਪੀ ਗੌਰਵ ਯਾਦਵ

ਜੁਗਰਾਜ ਸਿੰਘ ਸਰਪੰਚ ਚੀਮਾ ਖੁਡੀ ਦੇ ਕਤਲ ਵਿੱਚ ਵੀ ਸ਼ਾਮਲ ਸੀ ਗੁਰਪ੍ਰੀਤ ਗੋਪੀ : ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਰੱਖਿਅਤ ਅਤੇ ਸ਼ਾਂਤੀਪੂਰਨ ਤਿਉਹਾਰਾਂ ਦੇ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਚੱਲ ਰਹੀ ਵਿਸ਼ੇਸ਼ ਚੈਕਿੰਗ ਅਤੇ ਵਿਸ਼ੇਸ਼ ਕਾਰਵਾਈਆਂ ਦੌਰਾਨ ਵੱਡੀ ਸਫਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ ਇੱਕ ਏਕੇ-47 ਰਾਈਫਲ ਸਮੇਤ ਦੋ ਮੈਗਜ਼ੀਨ ਅਤੇ 60 ਜਿੰਦਾ ਕਾਰਤੂਸ ਅਤੇ ਤਿੰਨ 9 ਐਮਐਮ ਗਲੋਕ ਪਿਸਤੌਲਾਂ ਸਮੇਤ ਸੱਤ ਮੈਗਜ਼ੀਨ ਅਤੇ 50 ਜਿ਼ੰਦਾ ਕਾਰਤੂਸਾਂ ਦੀ ਖੇਪ ਬਰਾਮਦ ਕੀਤੀ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗਿੰਦਰ ਵਾਸੀ ਸੰਗਰਾਈ(ਗੁਰਦਾਸਪੁਰ), ਵਿਪਨ ਕੁਮਾਰ ਉਰਫ਼ ਮਨੀਸ਼ ਵਾਸੀ ਮਰੀਆਂਵਾਲ, ਬਟਾਲਾ ਅਤੇ ਚਮਕੋਰ ਸਿੰਘ ਵਾਸੀ ਨੱਤ, ਬਟਾਲਾ, ਜਿ਼ਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਇਹ ਕਾਰਵਾਈ, ਤਰਨਤਾਰਨ ਦੇ ਖੇਮਕਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏਕੇ-47 ਰਾਈਫਲਾਂ ਅਤੇ ਇੱਕ ਪੀਐਕਸ5 ਪਿਸਤੌਲ ਸਮੇਤ ਤਿੰਨ ਹਥਿਆਰਾਂ ਵਾਲੀ ਖੇਪ ਦੀ ਬਰਾਮਦਗੀ ਤੋਂ ਇੱਕ ਦਿਨ ਬਾਅਦ ਅਮਲ ਵਿੱਚ ਲਿਆਦੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਅਮਰੀਕਾ ਸਥਿਤ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੇ ਪਾਕਿਸਤਾਨ ਤੋਂ ਇਸ ਖੇਪ ਦਾ ਪ੍ਰਬੰਧ ਕੀਤਾ ਸੀ। ਇਹ ਖੇਪ ਸਤੰਬਰ 2025 ਦੇ ਅੱਧ ਵਿੱਚ ਗੁਰਦਾਸਪੁਰ ਦੇ ਕਲਾਨੌਰ ਖੇਤਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਡਰੋਨ ਰਾਹੀਂ ਸੁੱਟੀ ਗਈ ਸੀ, ਜਿਸ ਨੂੰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਪ੍ਰਾਪਤ ਕੀਤਾ ਸੀ। ਡੀਜੀਪੀ ਨੇ ਕਿਹਾ ਕਿ ਤਸਕਰਾਂ ਦੀ ਪਛਾਣ ਕਰਨ, ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਤਸਕਰੀ ਨੈੱਟਵਰਕ ਨੂੰ ਬੇਅਸਰ ਕਰਨ ਲਈ ਜਾਂਚ ਜਾਰੀ ਹੈ। ਏ.ਆਈ.ਜੀ. (ਐਸਐਸਓਸੀ) ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਗਿੰਦਰ ਅਤੇ ਮਨੀਸ਼ - ਦੀ ਇੱਕ ਗਲੌਕ ਪਿਸਤੌਲ, ਸਮੇਤ ਹੋਈ ਗ੍ਰਿਫ਼ਤਾਰੀ ਤੋਂ ਬਾਅਦ ਚਮਕੌਰ ਸਿੰਘ ਦਾ ਨਾਮ ਸਾਹਮਣੇ ਆਇਆ ਸੀ।ਉਸ ਤੋਂ ਬਾਅਦ ਚਮਕੌਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਸ ਵਿਰੁੱਧ ਆਰੰਭੀ ਕਾਰਵਾਈ ਤਹਿਤ ਇਹ ਬਰਾਮਦਗੀਆਂ ਹੋਈਆਂ ਹਨ।

ਏਆਈਜੀ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦਾ ਨਾਮ ਜੁਗਰਾਜ ਸਿੰਘ ਸਰਪੰਚ ਚੀਮਾ ਖੁਦੀ ਦੇ ਕਤਲ ਵਿੱਚ ਵੀ ਸਾਹਮਣੇ ਆਇਆ ਹੈ, ਜਿਸਦੀ ਜਿ਼ੰਮੇਵਾਰੀ ਮਨੂ ਅਗਵਾਨ ਸਮੂਹ ਨੇ ਲਈ ਸੀ।ਇਸ ਸਬੰਧੀ ਹੋਰ ਜਾਂਚ ਜਾਰੀ ਹੈ। ਇਸ ਸਬੰਧ ਵਿੱਚ, ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਬੀਐਨਐਸ ਦੀ ਧਾਰਾ 61 (2) ਅਤੇ ਐਨਡੀਪੀਐਸ ਐਕਟ ਦੀ ਧਾਰਾ 22 ਦੇ ਤਹਿਤ ਐਫਆਈਆਰ ਨੰਬਰ 55 ਮਿਤੀ 02/10/2025 ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਪਹਿਲਾਂ ਹੀ ਕੇਸ ਦਰਜ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਤੀਰਥ ਯਾਤਰਾ ਵਿਧਾਇਕ ਰੰਧਾਵਾ ਨੇ 22 ਵੇਂ ਜੱਥੇ ਨੂੰ ਅੰਮ੍ਰਿਤਸਰ ਵਾਸਤੇ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ

ਵਧੇਰੇ ਪੈਦਾਵਾਰ ਲਈ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਰੂਪ ਵਿਚ ਖਾਦਾਂ ਵਰਤਣ ਦੀ ਜ਼ਰੂਰਤ : ਕੇਨ ਕਮਿਸ਼ਨਰ

ਗਰਮੀ ਦੇ ਮੌਸਮ ਦੌਰਾਨ ਲੋਕਾਂ ਦੀ ਸਹੂਲਤ ਨੂੰ ਲੈ ਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਸਖ਼ਤ ਬਿਜਲੀ ਤੇ ਪਾਣੀ ਸਪਲਾਈ ਲਈ ਸਬੰਧਤ ਵਿਭਾਗਾਂ ਨੂੰ ਦਿੱਤੀਆਂ ਹਦਾਇਤਾਂ

ਪੰਜਾਬ ਦੇ ਸਰਬਪੱਖੀ ਵਿਕਾਸ ਦੀ ਗਤੀ ਨੂੰ ਵੇਖ ਵਿਰੋਧੀ ਬੌਖਲਾਏ : ਵਿਧਾਇਕ ਕੁਲਵੰਤ ਸਿੰਘ ਕਿਹਾ, ਭਗਵੰਤ ਸਿੰਘ ਮਾਨ ਸਰਕਾਰ ਦੇ ਕੰਮਾਂ ਨਾਲ ਲੋਕ ਸੰਤੁਸ਼ਟ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹੈਬਤਪੁਰ ਰੋਡ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ