Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

October 15, 2025 07:23 PM
SehajTimes

ਅਰੋੜਾ ਨੇ ਉਦਯੋਗ ਜਗਤ ਦੇ ਆਗੂਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਦਿੱਤਾ ਸੱਦਾ

 

ਚੰਡੀਗੜ੍ਹ : ਇਨਵੈਸਟ ਪੰਜਾਬ ਵੱਲੋਂ ਬੰਗਲੁਰੂ ਵਿਖੇ ‘ਇਨਵੈਸਟ ਪੰਜਾਬ ਤਹਿਤ ਕਾਰੋਬਾਰੀ ਆਗੂਆਂ ਨਾਲ ਗੱਲਬਾਤ` ਵਿਸ਼ੇ ‘ਤੇ ਕਰਵਾਈ ਗਈ ਦੋ-ਰੋਜ਼ਾ ਮਿਲਣੀ ਦੀ ਮੇਜ਼ਬਾਨੀ ਕੀਤੀ ਗਈ। ਇਸ ਮਿਲਣੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਵਾਲੀ ਟੀਮ ਨੂੰ ਉਦਯੋਗ ਜਗਤ ਦੇ ਪ੍ਰਮੁੱਖ ਆਗੂਆਂ ਤੋਂ ਸਕਾਰਾਤਮਕ ਹੁੰਗਾਰਾ ਮਿਲਿਆ। ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਪ੍ਰਮੁੱਖ ਉਦਯੋਗਪਤੀਆਂ ਨਾਲ ਉਨ੍ਹਾਂ ਦੀਆਂ ਨਿਵੇਸ਼ ਤਰਜੀਹਾਂ ਨੂੰ ਜਾਣਨ ਲਈ ਵਨ-ਟੂ-ਵਨ ਅਤੇ ਗਰੁੱਪ ਚਰਚਾਵਾਂ ਕੀਤੀਆਂ ਅਤੇ ਉਨ੍ਹਾਂ ਅੱਗੇ ਪੰਜਾਬ ਦੇ ਮਜ਼ਬੂਤ ਬੁਨਿਆਦੀ ਢਾਂਚੇ, ਪ੍ਰਗਤੀਸ਼ੀਲ ਨੀਤੀਆਂ ਅਤੇ ਪ੍ਰੋਤਸਾਹਨ ਦਾ ਖਾਕਾ ਪੇਸ਼ ਕੀਤਾ ।ਮੁੱਖ ਗੱਲਬਾਤ ਵਿੱਚ ਇੰਟਲ, ਅਰਜਸ ਸਟੀਲ, ਹਿੰਦੁਸਤਾਨ ਏਰੋਨੌਟਿਕਸ ਲਿਮਟਿਡ , ਆਈਡੀਆ ਫੋਰਜ, ਸੋਨਾਟਾ ਸਾਫਟਵੇਅਰ, ਰਾਇਲ ਆਰਚਿਡ ਹੋਟਲਜ਼, ਇੰਡੀਆ ਇਲੈਕਟ੍ਰਾਨਿਕਸ ਐਂਡ ਸੈਮੀਕੰਡਕਟਰ ਐਸੋਸੀਏਸ਼ਨ , ਆਈਈਡੀਏ ਅਤੇ ਟਿਸੌਲਵ ਨਾਲ ਜੁੜੇ ਸੀਐਕਸਓਜ ਦੇ ਸੋਸਾਇਟੀ ਆਫ਼ ਇੰਡੀਅਨ ਡਿਫੈਂਸ ਮੈਨੂਫੈਕਚਰਰਜ਼ , ਅਰਵਿੰਦ ਕੰਸਲਟੈਂਸੀ,ਯੂਐਚਪੀ,ਆਈਈਐਸਏ,ਐਸਈਐਮਆਈ,�ਿੲਨਫਾਨੀਓਨ ਟੈਕਨਾਲੋਜੀ, ਐਸਸੀਐਲ ਅਤੇ ਉਦਯੋਗਿਕ ਵਿਕਾਸ ਲਈ ਪੰਜਾਬ ਨਾਲ ਜੁੜੀਆਂ ਹੋਰ ਕੰਪਨੀਆਂ ਸ਼ਾਮਲ ਸਨ। ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਇਨ੍ਹਾਂ ਉਦਯੋਗਿਕ ਆਗੂਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਰਸਮੀ ਸੱਦਾ ਦਿੱਤਾ, ਜਿਸ ਵਿੱਚ ਉਦਯੋਗਿਕ ਗਤੀਸ਼ੀਲਤਾ, ਰੁਜ਼ਗਾਰ ਉਤਪਤੀ ਅਤੇ ਕਾਰੋਬਾਰ-ਅਨੁਕੂਲ ਵਾਤਾਵਰਣ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ `ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਨੇ ਪ੍ਰੋਜੈਕਟ ਲਾਗੂਕਰਨ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਸੁਚਾਰੂ ਸੁਵਿਧਾ ਪ੍ਰਣਾਲੀਆਂ ਅਤੇ ਬੁਨਿਆਦੀ ਢਾਂਚੇ ਦੇ ਅੱਪਗ੍ਰੇਡਾਂ ਬਾਰੇ ਜਾਣਕਾਰੀ ਦਿੱਤੀ।


ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਨਵੈਸਟ ਪੰਜਾਬ ਦੇ ਰੋਡ ਸ਼ੋਅ ਦੌਰਾਨ, ਟੀਮ ਨੇ ਹੀਰੋ ਗਰੁੱਪ, ਅੰਬਰ ਇੰਟਰਪ੍ਰਾਈਜ਼, ਆਈਟੀਸੀ, ਵਰੁਣ ਬੇਵਰੇਜ ਤੋਂ ਜੈਪੁਰੀਆਜ਼, ਇੰਟਲ, ਐਚਏਐਲ, ਅਰਜਸ ਸਟੀਲ, ਮੇਦਾਂਤਾ ਹਸਪਤਾਲ, ਰਾਇਲ ਆਰਚਿਡ, ਸੋਨਾਟਾ ਸਾਫਟਵੇਅਰ, ਓ.ਐਲ.ਏ, ਆਈਡੀਆਫੋਰਜ, ਤਾਜ ਹੋਟਲਜ਼ ਲਈ ਆਈ.ਐਚ.ਸੀ.ਐਲ., ਰਾਲਸਨ, ਜੇਨਪੈਕਟ, ਮਿੰਡਾ ਗਰੁੱਪ, ਜੀਐਮਆਰ, ਨਿਊ ਹਾਲੈਂਡ, ਏਆਈਪੀਐਲ, ਦਾਵਤ ਰਾਈਸ ਗਰੁੱਪ, ਏਸੀਕੇਐਮਈ ਸੋਲਰ, ਇਨਫੋ ਐੱਜ ਸਮੇਤ ਚੋਟੀ ਦੇ ਕਾਰਪੋਰੇਟਾਂ ਨਾਲ ਭਵਿੱਖੀ ਨਿਵੇਸ਼ ਸਬੰਧੀ ਗੱਲਬਾਤ ਕੀਤੀ। ਉਨ੍ਹਾਂ ਨੇ ਪੰਜਾਬ ਵਿੱਚ ਪਹਿਲਾਂ ਹੀ ਵਧ-ਫੁੱਲ ਰਹੇ ਅਤੇ ਫੈਲ ਰਹੇ ਬ੍ਰਾਂਡਾਂ/ਕਾਰਪੋਰੇਟਾਂ- ਜਿਵੇਂ ਨੈਸਲੇ, ਫਰੂਡੇਨਬਰਗ, ਡੈਨਨ, ਟਾਟਾ ਸਟੀਲਜ਼, ਸਨਾਤਨ ਟੈਕਸਟਾਈਲਜ਼, ਆਈਟੀਸੀ, ਹਿੰਦੁਸਤਾਨ ਲੀਵਰਜ਼, ਪੈਪਸੀਕੋ, ਵਰਬੀਓ, ਇਨਫੋਸਿਸ, ਮਹਿੰਦਰਾ, ਸੈਮੀਕੰਡਕਟਰਾਂ ਲਈ ਸੀਡੀਆਈਐਲ ਬਾਰੇ ਵੀ ਚਾਣਨਾ ਪਾਇਆ। ਉਨ੍ਹਾਂ ਕਿਹਾ ਕਿ ਹੀਰੋ, ਮੋਂਟੇ ਕਾਰਲੋ, ਕ੍ਰੀਮਿਕਾ, ਟ੍ਰਾਈਡੈਂਟ, ਸੋਨਾਲੀਕਾ ਟਰੈਕਟਰ, ਨਿਵੀਆ ਸਪੋਰਟਸ ਵਰਗੇ ਘਰੇਲੂ ਪੰਜਾਬੀ ਬ੍ਰਾਂਡ ,ਕਿਸੇ ਜਾਣ-ਪਛਾਣ ਦੇ ਮੁਥਾਜ ਨਹੀਂ ਹਨ, ਨੇ ਰਾਸ਼ਟਰ ਨਿਰਮਾਣ ਵਿੱਚ ਨਿਰੰਤਰ ਯੋਗਦਾਨ ਪਾਇਆ ਹੈ। ਆਸਾਨ ਪਹੁੰਚ, ਆਧੁਨਿਕ ਬੁਨਿਆਦੀ ਢਾਂਚੇ ਅਤੇ ਕਿਫ਼ਾਇਤੀ ਦਰਾਂ `ਤੇ ਹੁਨਰਮੰਦ ਸਟਾਫ਼ ਦੀ ਉਪਲਬਧਤਾ ਦੇ ਨਾਲ ਮੋਹਾਲੀ ਆਈ.ਟੀ. ਸੈਮੀਕੰਡਕਟਰਜ਼ ਅਤੇ ਡੇਟਾ ਸੈਂਟਰਾਂ ਵਿੱਚ ਉੱਚ-ਤਕਨੀਕੀ ਨਿਵੇਸ਼ਾਂ ਲਈ ਇੱਕ ਪ੍ਰਮੁੱਖ ਕੇਂਦਰ ਵਜੋਂ ਉਭਰਿਆ ਹੈ। ਇਨਫੋਸਿਸ ਦੀ ਵਧ ਰਹੀ ਮੌਜੂਦਗੀ ਸਦਕਾ ਇਹ ਖੇਤਰ ਕੁਸ਼ਲ ਵਿਕਾਸ ਦੇ ਮੌਕੇ ਤਲਾ਼ਸਦੀਆਂ ਪ੍ਰਮੁੱਖ ਕੰਪਨੀਆਂ ਨੂੰ ਆਕਰਸਿ਼ਤ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦਾ ਮਜ਼ਬੂਤ ਅਕਾਦਮਿਕ ਵਾਤਾਵਰਨ - ਜਿਸ ਵਿੱਚ ਆਈਆਈਟੀ ਰੋਪੜ, ਆਈਐਸਬੀ, ਆਈਆਈਐਸਈਆਰ, ਥਾਪਰ, ਸੀਡੀਆਈਐਲ ਅਤੇ ਹੋਰ ਸ਼ਾਮਲ ਹਨ - ਨਾਲ ਸਿਰਫ਼ ਨਵੀਨਤਾ ਨੂੰ ਹੁਲਾਰਾ ਦੇ ਰਿਹਾ ਹੈ ਸਗੋਂ ਉੱਨਤ ਉਦਯੋਗਾਂ ਲਈ ਰਾਹ ਪੱਧਰਾ ਕਰਕੇ ਸੂਬੇ ਦੀ ਸਥਿਤੀ ਨੂੰ ਮਜ਼ਬੂਤ ਕਰ ਰਿਹਾ ਹੈ।

ਅਰੋੜਾ ਨੇ ਅੱਗੇ ਕਿਹਾ ਕਿ ਮਾਨਯੋਗ ਰਾਸ਼ਟਰੀ ਕਨਵੇਅਰ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ, ਗਤੀਸ਼ੀਲ ਉਦਯੋਗਿਕ ਵਿਕਾਸ ਅਤੇ ਵਿਸਤ੍ਰਿਤ ਆਰਥਿਕ ਮੌਕਿਆਂ ਨਾਲ ਲੈਸ ਇੱਕ ਨਵਾਂ ਪੰਜਾਬ ਸਿਰਜਣ ਦੀ ਸੋਚ ਨੂੰ ਅੱਗੇ ਵਧਾ ਰਹੀ ਹੈ ।ਨਿਵੇਸ਼ ਪੰਜਾਬ ਵੱਲੋਂ ਨਿਵੇਸ਼ਕਾਂ ਦੀ ਦਿਲਚਸਪੀ ਨੂੰ ਠੋਸ ਭਾਈਵਾਲੀ ਅਤੇ ਨਿਵੇਸ਼ਾਂ ਵਿੱਚ ਬਦਲਣ ਲਈ ਆਪਣੇ ਯਤਨ ਜਾਰੀ ਰੱਖੇ ਜਾਣਗੇ। ਇਸ ਸਮਾਗਮ ਵਿੱਚ ਪੀਡੀਸੀ ਦੇ ਵਾਈਸ ਚੇਅਰਪਰਸਨ ਸੀਮਾ ਬਾਂਸਲ, ਉਦਯੋਗ ਅਤੇ ਵਣਜ ਦੇ ਸਕੱਤਰ ਕੇ.ਕੇ. ਯਾਦਵ, ਪੀ.ਐਸ.ਆਈ.ਈ.ਸੀ. ਦੇ ਮੈਨੇਜਿੰਗ ਡਾਇਰੈਕਟਰ ਸੌਰਭੀ ਮਲਿਕ, ਇਨਵੈਸਟ ਪੰਜਾਬ ਦੇ ਸੀ.ਈ.ਓ. ਅਮਿਤ ਢਾਕਾ, ਕੇ.ਪੀ.ਐਮ.ਜੀ. ਤੋਂ ਗੌਰਵ, ਇਨਵੈਸਟ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਸਮੇਤ ਪ੍ਰਮੁੱਖ ਪਤਵੰਤੇ ਮੌਜੂਦ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ