Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

October 15, 2025 07:51 PM
SehajTimes

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ 28 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ 25 ਵੈਟਰਨਰੀ ਇੰਸਪੈਕਟਰ, ਤਿੰਨ ਕਲਰਕ ਸ਼ਾਮਲ ਸਨ। ਇੱਕ ਦਰਜਾ ਚਾਰ ਕਰਮਚਾਰੀ ਨੂੰ ਤਰੱਕੀ ਵੀ ਦਿੱਤੀ ਗਈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ 326 ਵੈਟਰਨਰੀ ਅਫ਼ਸਰ, 545 ਵੈਟਰਨਰੀ ਇੰਸਪੈਕਟਰ ਅਤੇ 63 ਕਲਾਸ ਸੀ ਕਰਮਚਾਰੀ, ਜਿਨ੍ਹਾਂ ਵਿੱਚ ਕਲਰਕ, ਅੰਕੜਾਕਾਰ, ਸਟੈਨੋ, ਜੂਨੀਅਰ ਸਕੇਲ ਸਟੈਨੋਗ੍ਰਾਫ਼ਰ, ਲੈਬ ਸਹਾਇਕ, ਲੈਬ ਟੈਕਨੀਸ਼ੀਅਨ, ਮਿਲਕ ਰਿਕਾਰਡਰ, ਲੀਗਲ ਕਲਰਕ, ਮਸ਼ੀਨ ਅਪਰੇਟਰ ਸ਼ਾਮਲ ਹਨ, ਭਰਤੀ ਕੀਤੇ ਗਏ ਹਨ। ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਲਗਨ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਭਾਵਨਾ ਬੇਹੱਦ ਜ਼ਰੂਰੀ ਹੈ। ਕਿਸਾਨਾਂ ਦੀ ਸਹਾਇਤਾ ਅਤੇ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਵਿਭਾਗ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਭਰਤੀ ਵਿਭਾਗ ਦੀ ਕਾਰਜਸ਼ੀਲਤਾ ਅਤੇ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਸੁਧਾਰ ਦੇ ਨਾਲ-ਨਾਲ ਪੰਜਾਬ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਦਦ ਕਰੇਗੀ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵਧ ਤੋਂ ਵਧ ਰੋਜ਼ਗਾਰ ਦੇਣ ਦੇ ਯਤਨਾਂ 'ਤੇ ਚਾਨਣਾ ਪਾਉਂਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਯੋਗ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਕਾਇਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਨੌਕਰੀਆਂ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਿੱਚ 405 ਨਵੇਂ ਵੈਟਰਨਰੀ ਅਫ਼ਸਰਾਂ ਦੀ ਭਰਤੀ ਸਬੰਧੀ ਪ੍ਰਕਿਰਿਆ ਵੀ ਚੱਲ ਰਹੀ ਹੈ।

Have something to say? Post your comment

 

More in Chandigarh

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾਂ ਨਾਲ ਚੱਲ ਰਹੇ : ਹਰਚੰਦ ਸਿੰਘ ਬਰਸਟ

ਡੀ ਸੀ ਵੱਲੋਂ ਸੜਕਾਂ ਦੇ ਬਲੈਕ ਸਪਾਟਾਂ ਨੂੰ ਤਰਜੀਹੀ ਆਧਾਰ ‘ਤੇ ਠੀਕ ਕਰਨ ਦੇ ਹੁਕਮ

ਵੰਸ਼ਿਕਾ ਸੂਦ ਨੇ 10ਵੀ ਵਿਚ ਪ੍ਰਾਪਤ ਕੀਤੇ 97.8 ਫੀਸਦੀ ਅੰਕ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ