Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

October 16, 2025 10:34 PM
SehajTimes

ਕੈਬਨਿਟ ਮੰਤਰੀਆਂ ਨੇ 25 ਅਕਤੂਬਰ ਤੋਂ 25 ਨਵੰਬਰ ਤੱਕ ਉਲੀਕੇ ਧਾਰਮਿਕ, ਸੱਭਿਆਚਾਰਕ ਅਤੇ ਸਮਾਜਿਕ ਸਮਾਗਮਾਂ ਦੀ ਵਿਸਥਾਰਤ ਜਾਣਕਾਰੀ ਕੀਤੀ ਸਾਂਝੀ

ਸਿੱਧਾਰਮੱਈਆ ਵੱਲੋਂ ਗੁਰੂ ਸਾਹਿਬ ਵੱਲੋਂ ਦਰਸਾਏ ਏਕਤਾ ਅਤੇ ਕੁਰਬਾਨੀ ਦੇ ਸਦੀਵੀ ਸੰਦੇਸ਼ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ


ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨਾਲ ਬੈਂਗਲੁਰੂ ਵਿਖੇ ਮੁਲਾਕਾਤ ਕਰਕੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।

ਮੁੱਖ ਮੰਤਰੀ ਰਿਹਾਇਸ਼ ਵਿਖੇ ਮੁਲਾਕਾਤ ਦੌਰਾਨ ਦੋਵਾਂ ਮੰਤਰੀਆਂ ਨੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨੂੰ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਰਨਾਟਕ ਦੇ ਮੁੱਖ ਮੰਤਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਾਵਨ ਸਮਾਪਤੀ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਰਸਮੀ ਸੱਦਾ ਦਿੰਦਿਆਂ ਇਸ ਇਤਿਹਾਸਕ ਦਿਹਾੜੇ ਮੌਕੇ ਕਰਵਾਏ ਜਾ ਰਹੇ ਦੇਸ਼-ਵਿਆਪੀ ਸਮਾਗਮਾਂ ਬਾਰੇ ਵੀ ਵੇਰਵੇ ਸਾਂਝੇ ਕੀਤੇ।

ਸਮਾਗਮਾਂ ਦੇ ਪ੍ਰਬੰਧਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਯਾਦਗਾਰੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਅਰੰਭ ਹੋਣਗੇ ਅਤੇ ਉਸੇ ਸ਼ਾਮ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਵੀ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ 1 ਤੋਂ 18 ਨਵੰਬਰ ਤੱਕ ਸਾਰੇ 23 ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏਗੀ, ਜਦੋਂ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 130 ਅਸਥਾਨਾਂ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ।

ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਚਾਰ ਨਗਰ ਕੀਰਤਨ ਵੱਖ-ਵੱਖ ਥਾਵਾਂ ਜਿਵੇਂ ਸ੍ਰੀਨਗਰ (ਜੰਮੂ ਤੇ ਕਸ਼ਮੀਰ) ਅਤੇ ਪੰਜਾਬ ਦੇ ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਣਗੇ ਅਤੇ ਸਾਰੇ ਨਗਰ ਕੀਰਤਨ 22 ਨਵੰਬਰ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਤਰ ਹੋਣਗੇ। ਮੁੱਖ ਸ਼ਹੀਦੀ ਸਮਾਗਮ 23 ਤੋਂ 25 ਨਵੰਬਰ ਤੱਕ ਹੋਣਗੇ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਇੱਕ ਟੈਂਟ ਸਿਟੀ (ਚੱਕ ਨਾਨਕੀ) ਦਾ ਬੰਦੋਬਸਤ ਕੀਤਾ ਜਾਵੇਗਾ, ਜਿੱਥੇ ਪ੍ਰਤੀ ਦਿਨ 11,000 ਤੋਂ ਵੱਧ ਲੋਕਾਂ ਦੇ ਰਹਿਣ ਦੀ ਸਹੂਲਤ ਹੋਵੇਗੀ। ਸਮਾਗਮਾਂ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ, ਸਰਬ ਧਰਮ ਸੰਮੇਲਨ, ਭਾਈ ਜੈਤਾ ਜੀ ਯਾਦਗਾਰ ਵਿੱਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ 'ਤੇ ਆਧਾਰਤ ਡਰੋਨ ਸ਼ੋਅ ਅਤੇ ਪ੍ਰਸਿੱਧ ਰਾਗੀਆਂ ਦੇ ਕੀਰਤਨ ਦਰਬਾਰ ਸ਼ਾਮਲ ਹਨ।

ਕੈਬਨਿਟ ਮੰਤਰੀਆਂ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਅਧਿਆਤਮਿਕ ਪ੍ਰੋਗਰਾਮਾਂ ਦੇ ਨਾਲ-ਨਾਲ ਕਈ ਸਮਾਜ ਭਲਾਈ ਦੀਆਂ ਪਹਿਲਕਦਮੀਆਂ ਜਿਵੇਂ ਖ਼ੂਨਦਾਨ ਕੈਂਪ, ਅੰਗਦਾਨ ਮੁਹਿੰਮ ਅਤੇ 3.50 ਲੱਖ ਪੌਦੇ ਲਗਾਉਣ ਸਬੰਧੀ ਮੈਗਾ ਮੁਹਿੰਮ ਵੀ ਕਰਵਾਈ ਜਾਵੇਗੀ।

ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨੇ ਕਿਹਾ ਕਿ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਦੇਸ਼ ਦੀਆਂ ਪੀੜ੍ਹੀਆਂ ਨੂੰ ਬਰਾਬਰੀ, ਸਹਿਣਸ਼ੀਲਤਾ ਅਤੇ ਸਵੈ-ਬਲੀਦਾਨ ਦੇ ਸੰਦੇਸ਼ ਦੇ ਕੇ ਨਿਰੰਤਰ ਪ੍ਰੇਰਿਤ ਕਰਦੀਆਂ ਰਹਿਣਗੀਆਂ। ਉਨ੍ਹਾਂ ਇੰਨੇ ਵੱਡੇ ਪੱਧਰ 'ਤੇ ਯਾਦਗਾਰੀ ਸਮਾਗਮ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਸਮਾਗਮਾਂ ਦੀ ਸਫ਼ਲਤਾ ਲਈ ਪੂਰਨ ਸਹਿਯੋਗ ਅਤੇ ਸਮਰਥਨ ਦਾ ਭਰੋਸਾ ਦਿੱਤਾ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ