Saturday, October 18, 2025

Chandigarh

ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

October 17, 2025 07:35 PM
SehajTimes

ਚੰਡੀਗੜ੍ਹ : ਸੜਕ ਸੁਰੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਇੱਕ ਅਹਿਮ ਪਹਿਲਕਦਮੀ ਤਹਿਤ ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਦੀ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਨੇ ਸ਼ੁੱਕਰਵਾਰ ਨੂੰ ਐਨ.ਐਚ.-5 (ਮੁਹਾਲੀ-ਚੰਡੀਗੜ੍ਹ) ਹਾਈਵੇਅ `ਤੇ ਸਥਿਤ ਭਾਗੋ ਮਾਜਰਾ ਟੋਲ ਪਲਾਜ਼ਾ ਤੋਂ “ਹੌਲੀ ਚੱਲੋ" ਸਟਿੱਕਰ ਮੁਹਿੰਮ ਦੀ ਸ਼ੁਰੂਆਤ ਕੀਤੀ। ਜਿ਼ਕਰਯੋਗ ਹੈ ਕਿ ਇਹ ਮੁਹਿੰਮ ਯਾਰਾ ਇੰਡੀਆ ਦੁਆਰਾ ਸਮਰਥਿਤ ਹੈ ਅਤੇ ਐਸ.ਐਸ.ਐਫ. ਵੱਲੋਂ ਲਾਗੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ, ਪੰਜਾਬ, ਏ.ਐਸ. ਰਾਏ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਐਸ.ਐਸ.ਐਫ. ਦੇ 144 ਰੂਟਾਂ ਲਈ ਟਰੈਕਟਰ-ਟਰਾਲੀਆਂ `ਤੇ ਲਗਭਗ 30,000 ਰਿਫਲੈਕਟਰ ਸਟਿੱਕਰ ਚਿਪਕਾਏ ਜਾਣਗੇ, ਜੋ ਕਿ ਪੰਜਾਬ ਦੇ ਲਗਭਗ 4,100 ਕਿਲੋਮੀਟਰ ਮੁੱਖ ਸੜਕੀ ਹਿੱਸਿਆਂ ਨੂੰ ਕਵਰ ਕਰਨਗੇ।

ਉਨ੍ਹਾਂ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸਾਲ 2017 ਤੋਂ 2022 ਤੱਕ ਪੰਜਾਬ ਵਿੱਚ ਟਰੈਕਟਰ-ਟਰਾਲੀਆਂ ਨਾਲ ਸਬੰਧਤ 2,048 ਸੜਕ ਹਾਦਸੇ ਹੋਏ, ਜਿਸ ਕਾਰਨ 1,569 ਮੌਤਾਂ ਹੋਈਆਂ, ਮਰਨ ਵਾਲਿਆਂ ਵਿੱਚ ਬਹੁ-ਗਿਣਤੀ ਕਿਸਾਨਾਂ ਦੀ ਸੀ। ਇਹ ਘਟਨਾਵਾਂ ਦਰਸਾਉਂਦੀਆਂ ਹਨ ਕਿ ਰਾਜ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਸਾਰੀਆਂ ਮੌਤਾਂ ਚੋਂ 5-6 ਫੀਸਦ ਮੌਤਾਂ ਉਕਤ ਅੰਤਰਾਲ (2017 ਤੋਂ 2022 ਤੱਕ ) ਦੌਰਾਨ ਹੋਈਆਂ, ਜੋ ਕਿ ਸੁਰੱਖਿਆ ਪਹਿਲਕਦਮੀਆਂ ਦੀ ਲੋੜ ਵੱਲ ਇਸ਼ਾਰਾ ਕਰਦੀਆਂ ਹਨ। ਏ.ਐਸ. ਰਾਏ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ, ਜੋ ਕਿ ਸਾਡੇ ਖੇਤੀ ਅਰਥਚਾਰੇ ਦੀ ਰੀੜ੍ਹ ਹਨ, ਦੀ ਸੜਕਾਂ ਤੇ ਸੁਰੱਖਿਆ ਬਹੁਤ ਜ਼ਰੂਰੀ ਹੈ। ‘ਹੌਲੀ ਚੱਲੋ ਮੁਹਿੰਮ ਸਦਕਾ ਨਾ ਸਿਰਫ਼ ਵਾਹਨਾਂ ਨੂੰ ਦੂਰ ਤੋਂ ਹੀ ਦੇਖਣ ਆਸਾਨੀ ਮਿਲੇਗੀ ਆਉਣਗੇ ਸਗੋਂ ਇਹ ਸੜਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਕੇ ਟਰੈਕਟਰ-ਟਰਾਲੀਆਂ ਦੇ ਹਾਦਸਿਆਂ ਨੂੰ ਵੀ ਘਟਾਏਗੀ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਲ 2024 ਦੌਰਾਨ ਸੜਕ ਹਾਦਸਿਆਂ ਕਾਰਨ ਹੋਈਆਂ ਮੌਤਾਂ ਵਿੱਚ ਕਮੀ ਦੇਖੀ ਗਈ ਹੈ, ਜਿਸ ਵਿੱਚ ਹਾਦਸਿਆਂ ਦੇ 24 ਘੰਟਿਆਂ ਦੇ ਅੰਦਰ ਹੋਣ ਵਾਲੀਆਂ ਮੌਤਾਂ ਵਿੱਚ ਕਾਫ਼ੀ ਕਮੀ ਆਈ ਹੈ। ਇਹ ਸਕਾਰਾਤਮਕ ਤਬਦੀਲੀ ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਦੁਆਰਾ ਇਨਫੋਰਸਮੈਂਟ, ਸੜਕ ਇੰਜੀਨੀਅਰਿੰਗ ਅਤੇ ਜਾਗਰੂਕਤਾ ਸਬੰਧੀ ਪਹਿਲਕਦਮੀਆਂ ਦੇ ਸਾਂਝੇ ਯਤਨਾਂ ਕਾਰਨ ਸੰਭਵ ਹੋਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ ਸਾਰੀਆਂ ਐਸਐਸਐਫ ਯੂਨਿਟਾਂ ਇੱਕੋ ਸਮੇਂ ਮੁਹਿੰਮ ਸ਼ੁਰੂ ਕਰਨਗੀਆਂ। ਮੌਜੂਦਾ ਸਮੇਂ ਵਿੱਚ ਚੱਲ ਰਹੇ ਵਾਢੀ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਪੁਲਿਸ ਕਿਸਾਨਾਂ ਦੇ ਜੀਵਨ ਦੀ ਰਾਖੀ ਅਤੇ ਸਵੇਰੇ ਅਤੇ ਦੇਰ ਸ਼ਾਮ ਸਮੇਂ ਖੇਤੀਬਾੜੀ ਵਾਹਨਾਂ ਦੀ ਸੁਰੱਖਿਅਤ ਆਵਾਜਾਈ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।

Have something to say? Post your comment

 

More in Chandigarh

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਚ ਇਲਾਜ ਕਰਵਾ ਰਹੇ ਨੌਜੁਆਨਾਂ ਨੂੰ ਮਠਿਆਈਆਂ ਅਤੇ ਕੰਬਲ ਵੰਡੇ

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ