Saturday, October 18, 2025

Chandigarh

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

October 17, 2025 07:38 PM
SehajTimes

ਇਨਵੈਸਟ ਪੰਜਾਬ ਦੇ ਆਗਾਮੀ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਬਰਤਾਨੀਆਂ ਦੇ ਨਿਵੇਸ਼ਕਾਂ ਨੂੰ ਦਿੱਤਾ ਸੱਦਾ

ਚੰਡੀਗੜ੍ਹ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਵਿੱਚ ਸੂਬਾ ਸਰਕਾਰ ਦੀ ਸਹਾਇਤਾ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਦੀ ਮੰਗ ਕੀਤੀ। ਆਪਣੇ ਸਰਕਾਰੀ ਨਿਵਾਸ ਉੱਤੇ ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਇਸ ਮਹਾਨ ਸ਼ਹੀਦ ਦਾ ਕੋਈ ਵੀ ਵੀਡੀਓ ਰਿਕਾਰਡ ਮੌਜੂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਪਤਾ ਚੱਲਿਆ ਹੈ ਕਿ ਸਕਾਟਲੈਂਡ ਯਾਰਡ ਕੋਲ ਸ਼ਹੀਦ ਭਗਤ ਸਿੰਘ ਦੀਆਂ ਦੁਰਲੱਭ ਵੀਡੀਓ, ਖ਼ਾਸ ਤੌਰ ਉੱਤੇ ਗ੍ਰਿਫ਼ਤਾਰੀ ਤੇ ਸੁਣਵਾਈ ਦੀਆਂ ਵੀਡੀਓਜ਼ ਹੋ ਸਕਦੀਆਂ ਹਨ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਨ੍ਹਾਂ ਵੀਡੀਓਜ਼ ਦਾ ਸਾਰੇ ਭਾਰਤੀਆਂ ਖ਼ਾਸ ਤੌਰ ਉੱਤੇ ਪੰਜਾਬੀਆਂ ਲਈ ਬਹੁਤ ਜ਼ਿਆਦਾ ਮਹੱਤਵ ਹੈ, ਜੋ ਭਗਤ ਸਿੰਘ ਦਾ ਬਹੁਤ ਜ਼ਿਆਦਾ ਸਤਿਕਾਰ ਕਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਹ ਵੀਡੀਓ ਫੁਟੇਜ ਹਾਸਲ ਕਰਨ ਲਈ ਕੋਸ਼ਿਸ਼ਾਂ ਕਰ ਰਹੀ ਹੈ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਇਨ੍ਹਾਂ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਨੂੰ ਅਪੀਲ ਕੀਤੀ ਕਿ ਸ਼ਹੀਦ ਭਗਤ ਸਿੰਘ ਦੀ ਸ਼ਾਨਾਮੱਤੀ ਵਿਰਾਸਤ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣਨ ਵਾਸਤੇ ਉਹ ਸੂਬਾ ਸਰਕਾਰ ਦੇ ਇਸ ਲੋਕ ਭਲਾਈ ਕਾਰਜ ਵਿੱਚ ਸਹਿਯੋਗ ਦੇਣ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਸ ਕੌਮੀ ਮਹੱਤਵ ਵਾਲੇ ਮਸਲੇ ਦੀ ਪੈਰਵਾਈ ਕਰਨ ਵਿੱਚ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਕ ਹੋਰ ਮਸਲੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਬਰਤਾਨੀਆ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰਨ ਵਾਸਤੇ ਵੀ ਬਾਰ ਕੌਂਸਲ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਸੂਚਨਾ ਤਕਨਾਲੋਜੀ, ਫੂਡ ਪ੍ਰਾਸੈਸਿੰਗ ਅਤੇ ਆਟੋ ਮੋਬਾਈਲ ਖ਼ੇਤਰ ਵਿੱਚ ਬਹੁਤ ਜ਼ਿਆਦਾ ਸੰਭਾਵਨਾਵਾਂ ਹਨ, ਜਿਸ ਤੋਂ ਨਿਵੇਸ਼ਕ ਲਾਭ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਬਰਤਾਨੀਆ ਦੇ ਨਿਵੇਸ਼ਕਾਂ ਨੂੰ ਅਗਲੇ ਸਾਲ ਮਾਰਚ ਵਿੱਚ ਹੋਣ ਵਾਲੇ ‘ਇਨਵੈਸਟ ਪੰਜਾਬ ਸੰਮੇਲਨ’ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਇਸ ਦੌਰਾਨ ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੀ ਚੇਅਰ ਬਾਰਬਰਾ ਮਿੱਲਜ਼ ਕੇ.ਸੀ., ਬਾਰ ਦੀ ਚੇਅਰ ਦੀ ਸਲਾਹਕਾਰ ਪੀਰਨ ਢਿੱਲੋਂ-ਸਟਾਰਕਿੰਗਜ਼, ਕੰਸਲਟੈਂਟ ਮੇਲੀਸ਼ਾ ਚਾਰਲਜ਼ ਅਤੇ ਬੈਰਿਸਟਰ 4ਪੀ.ਬੀ. ਬਲਜਿੰਦਰ ਬਾਠ ਤੇ ਹੋਰਾਂ ਨੇ ਮੁੱਖ ਮੰਤਰੀ ਨੂੰ ਪੂਰਨ ਸਮਰਥਨ ਤੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀ ਆਰਥਿਕ ਤਰੱਕੀ ਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਕੀਤੀਆਂ ਅਹਿਮ ਪਹਿਲਕਦਮੀਆਂ ਦੀ ਵੀ ਸ਼ਲਾਘਾ ਕੀਤੀ।

Have something to say? Post your comment

 

More in Chandigarh

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਚ ਇਲਾਜ ਕਰਵਾ ਰਹੇ ਨੌਜੁਆਨਾਂ ਨੂੰ ਮਠਿਆਈਆਂ ਅਤੇ ਕੰਬਲ ਵੰਡੇ

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ