Friday, December 05, 2025

Chandigarh

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

October 17, 2025 08:05 PM
SehajTimes

ਅਗਲੇ ਦਿਨਾਂ ਦੌਰਾਨ ਜਲੰਧਰ ਅਤੇ ਲੁਧਿਆਣਾ ਵਿਖੇ ਬਿਲਡਰਾਂ ਅਤੇ ਸੰਬਧਤ ਵਿਕਾਸ ਅਥਾਰਟੀਆਂ ਵਿਚਾਲੇ ਹੋਵੇਗੀ ਮੀਟਿੰਗ

ਨਵੇਕਲੀ ਪਹਿਲ ਲਈ ਕਮੇਟੀ ਮੈਂਬਰਾਂ ਵੱਲੋਂ ਸਰਕਾਰ ਦਾ ਧੰਨਵਾਦ

ਚੰਡੀਗੜ੍ਹ : ਰੀਅਲ ਅਸਟੇਟ ਸੈਕਟਰ ਵਿੱਚ ਸਾਕਾਰਾਤਮਕ ਬਦਲਾਅ ਲਈ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਗਠਤ ਕੀਤੀ ਸੈਕਟਰ ਵਿਸ਼ੇਸ਼ ਕਮੇਟੀ ਦੀ ਪਲੇਠੀ ਮੀਟਿੰਗ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਹੋਈ। ਮੀਟਿੰਗ ਵਿੱਚ ਮੌਜੂਦ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੀਅਲ ਅਸਟੇਟ ਸੈਕਟਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਨੂੰ ਬਾਖੂਬੀ ਸਮਝਦੀ ਹੈ ਕਿਉਂ ਜੋ ਇਸ ਖੇਤਰ ਦੀ ਤਰੱਕੀ ਦੇ ਨਾਲ ਰਾਜ ਦੀ ਅਰਥ ਵਿਵਸਥਾ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਖੇਤਰ ਵਿਸ਼ੇਸ਼ ਕਮੇਟੀ ਸਰਕਾਰ ਨੂੰ ਆਪਣੇ ਸੁਝਾਅ ਦੇ ਕੇ ਰੀਅਲ ਅਸਟੇਟ ਸੈਕਟਰ ਵਿੱਚ ਨਵੇਂ ਮਿਆਰ ਸਥਾਪਿਤ ਕਰੇਗੀ।

ਮੀਟਿੰਗ ਵਿੱਚ ਪੰਜਾਬ ਸੀ.ਆਰ.ਈ.ਡੀ.ਏ.ਆਈ. ਦੇ ਪ੍ਰਧਾਨ ਸ੍ਰੀ ਜਗਜੀਤ ਸਿੰਘ ਮਾਝਾ ਵੱਲੋਂ ਰੀਅਲ ਅਸਟੇਟ ਸੈਕਟਰ ਵਿੱਚ ਢਾਂਚਾਗਤ ਨੀਤੀਆਂ ਬਣਾਉਣ ਲਈ ਕਮੇਟੀ ਗਠਨ ਕਰਨ ਦੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਕਮੇਟੀ ਦੇ ਚੇਅਰਮੈਨ ਸ੍ਰੀ ਦੀਪਕ ਗਰਗ (ਡਾਇਰੈਕਟਰ, ਮਾਰਬੇਲਾ ਗਰੁੱਪ) ਨੇ ਮੀਟਿੰਗ ਦੌਰਾਨ ਕਮੇਟੀ ਦੇ ਗਠਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਮੇਟੀ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਗੀ। ਮੀਟਿੰਗ ਵਿੱਚ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਅਤੇ ਲੁਧਿਆਣਾ ਵਿਖੇ ਬਿਲਡਰਾਂ ਅਤੇ ਸੰਬਧਤ ਵਿਕਾਸ ਅਥਾਰਟੀਆਂ ਵਿਚਾਲੇ ਮੀਟਿੰਗ ਲਈ ਸਹਿਮਤੀ ਜਤਾਈ ਗਈ ਤਾਂ ਜੋ ਇਨ੍ਹਾਂ ਸ਼ਹਿਰਾਂ ਵਿੱਚ ਰੀਅਲ ਅਸਟੇਟ ਖੇਤਰ ਵਿੱਚ ਹੋਰ ਨਿਵੇਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾ ਸਕੇ। ਰੀਅਲ ਅਸਟੇਟ ਖੇਤਰ ਨੂੰ ਹੋਰ ਨਿਵੇਸ਼-ਪੱਖੀ ਅਤੇ ਵਧੇਰੇ ਹੁਲਾਰਾ ਦੇਣ ਲਈ ਮੀਟਿੰਗ ਵਿੱਚ ਸਮੂਹ ਮੈਂਬਰਾਂ ਵੱਲੋਂ ਕੁਝ ਨੁਕਤਿਆਂ ਜਿਵੇਂ ਸੀ.ਐਲ.ਯੂ, ਐਲ.ਓ.ਆਈ, ਲਾਇਸੈਂਸ ਅਤੇ ਹੋਰ ਪ੍ਰਵਾਨਗੀਆਂ ਜਾਰੀ ਕਰਨ ਵਿਚ ਤੇਜ਼ੀ ਲਿਆਉਣ, ਪਾਰਸ਼ਿਅਲ ਕੰਪਲੀਸ਼ਨ ਸਰਟੀਫਿਕੇਟ ਅਤੇ ਕੰਪਲੀਸ਼ਨ ਸਰਟੀਫਿਕੇਟ ਨੂੰ ਜਾਰੀ ਕਰਨਾ ਸੁਖਾਵਾਂ ਬਣਾਉਣ ਅਤੇ ਪਲਾਟਾਂ ਦੀ ਹਾਈਪੌਥੀਕੇਸ਼ਨ ਅਤੇ ਡੀ-ਹਾਈਪੌਥੀਕੇਸ਼ਨ ਦੀ ਵਿਧੀ ਨੂੰ ਹੋਰ ਢੁਕਵਾਂ ਬਣਾਉਣ ਸੰਬਧੀ ਤੁਰੰਤ ਲੋਂੜੀਦੇ ਕਦਮ ਚੁੱਕਣ 'ਤੇ ਸਹਿਮਤੀ ਜਤਾਈ ਗਈ।

ਇਸ ਦੌਰਾਨ ਮੁੱਖ ਪ੍ਰਸ਼ਾਸਕ ਗਮਾਡਾ, ਸ਼੍ਰੀ ਵਿਸ਼ੇਸ਼ ਸਾਰੰਗਲ, ਵਧੀਕ ਮੁੱਖ ਪ੍ਰਸ਼ਾਸਕ, ਗਮਾਡਾ ਅਤੇ ਮੇੈਂਬਰ ਸਕੱਤਰ, ਸੈਕਟਰ ਵਿਸ਼ੇਸ਼ ਕਮੇਟੀ, ਸ਼੍ਰੀ ਅਮਰਿੰਦਰ ਸਿੰਘ ਮੱਲ੍ਹੀ ਮੌਜੂਦ ਰਹੇ। ਇਸ ਤੋਂ ਇਲਾਵਾ ਕਮੇਟੀ ਦੇ ਵਾਈਸ ਚੇਅਰਮੈਨ ਸ੍ਰੀ ਰੁਪਿੰਦਰ ਸਿੰਘ ਚਾਵਲਾ (ਐਮ.ਡੀ. ਸੀ.ਈ.ਈ. ਈ.ਐਨ.ਐਨ. ਪ੍ਰਮੋਟਰਜ਼ ਐਂਡ ਡਿਵੈਲਪਰਜ਼ ਪ੍ਰਾਈਵੇਟ ਲਿਮਿਟਿਡ) ਅਤੇ ਹੋਰ ਮੈਂਬਰ ਸ੍ਰੀ ਸੁਖਦੇਵ ਸਿੰਘ (ਡਾਇਰੈਕਟਰ, ਏ. ਜੀ.ਆਈ. ਗਰੁੱਪ), ਸ੍ਰੀ ਪ੍ਰਦੀਪ ਕੁਮਾਰ ਬਾਂਸਲ (ਡਾਇਰੈਕਟਰ, ਐਚ.ਐਲ.ਪੀ. ਗਰੁੱਪ), ਸ੍ਰੀ ਬਲਜੀਤ ਸਿੰਘ (ਡਾਇਰੈਕਟਰ, ਜੁਬਲੀ ਗਰੁੱਪ), ਸ੍ਰੀ ਦੀਪਕ ਮਖੀਜਾ (ਬਿਜ਼ਨਸ ਹੈਡ ਪੰਜਾਬ, ਏਮਾਰ ਗਰੁੱਪ), ਸ੍ਰੀ ਰੁਪਿੰਦਰ ਸਿੰਘ ਗਿੱਲ (ਐਮ.ਡੀ. ਗਿਲਸਨਜ਼ ਕੰਸਟ੍ਰਕਸ਼ਨ ਲਿਮਿਟਿਡ), ਸ੍ਰੀ ਰੋਹਿਤ ਸ਼ਰਮਾ (ਕਾਰਜਕਾਰੀ ਡਾਇਰੈਕਟਰ, ਡੀ.ਐਲ.ਐਫ. ਗਰੁੱਪ), ਸ੍ਰੀ ਮੋਹਿੰਦਰ ਗੋਇਲ (ਚੇਅਰਮੈਨ, ਐਫੀਨੀਟੀ ਗਰੁੱਪ) ਅਤੇ ਸ੍ਰੀ ਵਰੁਣ ਧਾਮ (ਡਾਇਰੈਕਟਰ ਕੇ.ਐਲ.ਵੀ. ਬਿਲਡਰਜ਼) ਸ਼ਾਮਿਲ ਹੋਏ।

Have something to say? Post your comment

 

More in Chandigarh

ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ 

ਪੰਜਾਬ ਪੁਲਿਸ ਵੱਲੋਂ ਮਹਿਲਾ ਪੁਲਿਸ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਰਾਜ-ਵਿਆਪੀ ਸਿਖਲਾਈ ਪ੍ਰੋਜੈਕਟ ਸ਼ੁਰੂ

ਯੁੱਧ ਨਸ਼ਿਆਂ ਵਿਰੁੱਧ’: 278ਵੇਂ ਦਿਨ ਪੰਜਾਬ ਪੁਲਿਸ ਵੱਲੋਂ 66 ਨਸ਼ਾ ਤਸਕਰ 2.5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਜਾਪਾਨ ਦੌਰੇ ਦੇ ਤੀਜੇ ਦਿਨ ਮੁੱਖ ਮੰਤਰੀ ਨੇ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ

ਮੁੱਖ ਮੰਤਰੀ ਮਾਨ ਦੀ ਜਾਪਾਨ ਫੇਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗੀ: ਹਰਜੋਤ ਸਿੰਘ ਬੈਂਸ

ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ

ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ

'ਯੁੱਧ ਨਸ਼ਿਆਂ ਵਿਰੁੱਧ’ ਦੇ 277ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋਗ੍ਰਾਮ ਹੈਰੋਇਨ, ਅਤੇ 12,000 ਰੁਪਏ ਦੀ ਡਰੱਗ ਮਨੀ ਸਮੇਤ 103 ਨਸ਼ਾ ਤਸਕਰ ਕਾਬੂ

'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ, ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ