Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

October 17, 2025 08:08 PM
SehajTimes

ਬਰਾਮਦ ਕੀਤੀ ਖੇਪ ਦੀਆਂ ਤਾਰਾਂ ਪਾਕਿਸਤਾਨ ਨਾਲ ਜੁੜੀਆਂ: ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਮਾਨ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਨ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਅਤੇ ਵਿਸ਼ੇਸ਼ ਆਪ੍ਰੇਸ਼ਨਾਂ ਦੌਰਾਨ ਵੱਡੀ ਸਫਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਦੇ ਤਾਲਮੇਲ ਨਾਲ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਇੱਕ ਤਸਕਰੀ ਨੈੱਟਵਰਕ ਦੇ ਪੰਜ ਮੈਂਬਰਾਂ ਨੂੰ, ਚਾਰ 9 ਐਮਐਮ ਕੈਲੀਬਰ ਗਲੋਕ ਪਿਸਤੌਲ ਅਤੇ 2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਿ਼ਵਮ ਅਰੋੜਾ ਵਾਸੀ ਨਿਊ ਜਸਪਾਲ ਨਗਰ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਵਾਸੀ ਨਿਊ ਕਪੂਰ ਨਗਰ, ਅੰਮ੍ਰਿਤਸਰ, ਅਨਮੋਲਦੀਪ ਸਿੰਘ ਵਾਸੀ ਸੁਲਤਾਨਵਿੰਡ ਰੋਡ, ਅੰਮ੍ਰਿਤਸਰ, ਅਭਿਸ਼ੇਕ ਸਿੰਘ ਵਾਸੀ ਪਿੰਡ ਢੰਡ, ਤਰਨਤਾਰਨ ਅਤੇ ਕੁਲਮੀਤ ਸਿੰਘ ਵਾਸੀ ਕਲੋਨੀ ਗੰਗਾ ਨਗਰ ਪਿੰਡ ਢੰਡ, ਤਰਨਤਾਰਨ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਦੁਬਈ ਸਥਿਤ ਤਸਕਰ, ਜੋ ਆਪਣੇ ਪਾਕਿਸਤਾਨੀ ਸਾਥੀਆਂ ਦੇ ਸੰਪਰਕ ਵਿੱਚ ਸੀ, ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ । ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਜ਼ਬਤ ਕੀਤੀ ਗਈ ਖੇਪ ਪਾਕਿਸਤਾਨ ਤੋਂ ਭਾਰਤ ਭੇਜੀ ਗਈ ਸੀ। ਡੀਜੀਪੀ ਨੇ ਕਿਹਾ ਕਿ ਬਾਕੀ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਅਤੇ ਪੂਰੇ ਨੈੱਟਵਰਕ ਨੂੰ ਬੇਅਸਰ ਕਰਨ ਦੀਆਂ ਕੋਸਿ਼ਸ਼ਾਂ ਜਾਰੀ ਹਨ। ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਇਨ੍ਹਾਂ ਸ਼ੱਕੀਆਂ ਦੀ ਸ਼ਮੂਲੀਅਤ ਬਾਰੇ ਭਰੋਸੇਯੋਗ ਜਾਣਕਾਰੀ ਤੋਂ ਬਾਅਦ, ਕੇਂਦਰੀ ਏਜੰਸੀ ਦੀਆਂ ਟੀਮਾਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਇੱਕ ਖੁਫੀਆ ਕਾਰਵਾਈ ਕੀਤੀ ਅਤੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਨਸ਼ੀਲੇ ਪਦਾਰਥਾਂ ਅਤੇ ਆਧੁਨਿਕ ਹਥਿਆਰਾਂ ਦੀ ਖੇਪ ਬਰਾਮਦ ਕੀਤੀ, ਜੋ ਕਿ ਮੁਲਜ਼ਮਾਂ ਨੇ ਅੱਗੇ ਕਿਸੇ ਟਿਕਾਣੇ ਤੇ ਪਹੁੰਚਾਉਣੀ ਸੀ।

ਏਆਈਜੀ ਨੇ ਕਿਹਾ ਕਿ ਇਸ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਇਸ ਮਾਮਲੇ ਦੇ ਅਗਲੇਰੇ ਪਿਛਲੇਰੇ ਸਬੰਧ ਸਥਾਪਤ ਕਰਨ ਹਿਤ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਐਸਐਸਓਸੀ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29, ਅਸਲਾ ਐਕਟ ਦੀ ਧਾਰਾ 25 ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 61 ਮਿਤੀ 16.10.2025 ਨੂੰ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ

ਬੇਸਿਕ ਕੰਪਿਊਟਰ ਤੇ ਵੈਬ ਡਿਜਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ

ਆਈ .ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਾਉਣੀ ਫ਼ਸਲ ਝੋਨੇ ਦੀ ਲਵਾਈ ਲਈ 86 ਫ਼ੀਸਦ ਨਹਿਰੀ ਪਾਣੀ ਸਿੰਚਾਈ ਦਾ ਮਾਨ ਸਰਕਾਰ ਸਿਰਜੇਗੀ ਇਤਿਹਾਸ: ਧਾਲੀਵਾਲ

ਫਰੀਦਕੋਟ ਸ਼ਹਿਰ ਦੀ ਵਾਟਰ ਸਪਲਾਈ ਮਜ਼ਬੂਤ ਕਰਨ ਲਈ 14.06 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ : ਵਿਧਾਇਕ ਸੇਖੋਂ

ਧਾਲੀਵਾਲ ਨੇ 85 ਲੱਖ ਰੁਪਏ ਦੀ ਲਾਗਤ ਨਾਲ 24 ਕਿਲੋਮੀਟਰ ਸੜਕਾਂ ਦੇ ਨਿਰਮਾਣ ਲਈ ਰੱਖੇ ਨੀਂਹ ਪੱਥਰ

ਐਫਆਈਆਰ ਨੰਬਰ 39 ਮਾਮਲਾ: ਅਮ੍ਰਿਤਪਾਲ ਸਿੰਘ ਦੀ ਵੀਸੀ ਰਾਹੀਂ ਪੇਸ਼ੀ ਰਿਮਾਂਡ ‘ਤੇ ਅਦਾਲਤ ‘ਚ ਤਿੱਖੀ ਬਹਿਸ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ