Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ

October 19, 2025 09:28 PM
SehajTimes

 

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੇਤਰਹੀਣ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ₹84.26 ਲੱਖ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਰਕਮ ਦਿਵਿਆਂਗ ਨਾਗਰਿਕਾਂ ਨੂੰ ਆਵਾਜਾਈ ਸਹੂਲਤਾਂ ਮੁਹੱਈਆ ਕਰਨ ਲਈ ਨਿਰਧਾਰਤ ਬਜਟ ਦਾ ਹਿੱਸਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਨੇਤਰਹੀਣ ਵਿਅਕਤੀਆਂ ਨੂੰ ਸਰਕਾਰੀ ਬੱਸਾਂ ਵਿੱਚ 100 ਫੀਸਦੀ ਕਿਰਾਏ ਦੀ ਛੂਟ ਦਿੱਤੀ ਗਈ ਹੈ, ਜਦਕਿ ਹੋਰ ਦਿਵਿਆਂਗ ਸ਼੍ਰੇਣੀਆਂ ਦੇ ਵਿਅਕਤੀਆਂ ਨੂੰ 50 ਫੀਸਦੀ, ਅਰਥਾਤ ਅੱਧੇ ਕਿਰਾਏ ਦੀ ਛੂਟ ਹਾਸਲ ਹੈ। ਇਹ ਸਹੂਲਤ 40 ਫੀਸਦੀ ਜਾਂ ਇਸ ਤੋਂ ਵੱਧ ਦਿਵਿਆਂਗਤਾ ਵਾਲੇ ਵਿਅਕਤੀਆਂ ਲਈ ਉਪਲਬਧ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2025-26 ਲਈ ਇਸ ਯੋਜਨਾ ਹੇਠ ₹3 ਕਰੋੜ 50 ਲੱਖ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚੋਂ ₹2 ਕਰੋੜ 61 ਲੱਖ ਦੀ ਰਕਮ ਪਹਿਲਾਂ ਹੀ ਖਰਚ ਕੀਤੀ ਜਾ ਚੁੱਕੀ ਹੈ। ਹੁਣ ਸਰਕਾਰ ਵੱਲੋਂ ₹84.26 ਲੱਖ ਦੀ ਹੋਰ ਰਕਮ ਜਾਰੀ ਕੀਤੀ ਗਈ ਹੈ, ਤਾਂ ਜੋ ਯੋਗ ਲਾਭਪਾਤਰੀਆਂ ਨੂੰ ਇਹ ਸਹੂਲਤ ਨਿਰੰਤਰ ਮਿਲਦੀ ਰਹੇ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਜੀਵਨ ਨੂੰ ਸੁਖਾਲਾ, ਸੁਰੱਖਿਅਤ ਤੇ ਆਤਮ-ਨਿਰਭਰ ਬਣਾਉਣ ਲਈ ਵਚਨਬੱਧ ਹੈ। ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਬਰਾਬਰੀ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਸਮਾਜਕ ਤੌਰ ’ਤੇ ਪਿੱਛੇ ਨਾ ਰਹਿ ਜਾਵੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਆਵਾਜਾਈ ਸਹੂਲਤਾਂ ਤੋਂ ਇਲਾਵਾ, ਦਿਵਿਆਂਗ ਵਿਅਕਤੀਆਂ ਦੀ ਸਿੱਖਿਆ, ਰੋਜ਼ਗਾਰ ਅਤੇ ਸਮਾਜਿਕ ਸਸ਼ਕਤੀਕਰਨ ਲਈ ਵੀ ਵਿਭਾਗ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਉਹ ਆਤਮ-ਵਿਸ਼ਵਾਸ ਨਾਲ ਮੁੱਖ ਧਾਰਾ ਨਾਲ ਜੁੜ ਸਕਣ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼