Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

October 21, 2025 05:49 PM
SehajTimes

ਫਿਰੋਜ਼ਪੁਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਜਾਵੇਗਾ ਦੋਸ਼ੀ ਹਰਪ੍ਰੀਤ ਉਰਫ਼ ਵਿੱਕੀ : ਐਸ.ਐਸ.ਪੀ. ਮਨਿੰਦਰ ਸਿੰਘ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਸਮੇਤ ਲਾਂਚਰ ਬਰਾਮਦ ਕੀਤਾ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਿਕਦੀਪ ਸਿੰਘ ਉਰਫ਼ ਮਹਿਕ ਵਾਸੀ ਵਡਾਲੀ(ਅੰਮ੍ਰਿਤਸਰ) ਅਤੇ ਆਦਿੱਤਿਆ ਉਰਫ਼ ਅਧੀ ਵਾਸੀ ਪਿੰਡ ਭਾਗਾ ਛੀਨਾ , ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਆਰ.ਪੀ.ਜੀ. ਬਰਾਮਦ ਕਰਨ ਤੋਂ ਇਲਾਵਾ, ਉਨ੍ਹਾਂ ਦਾ ਮੋਟਰਸਾਈਕਲ, ਜਿਸ `ਤੇ ਉਹ ਸਵਾਰ ਸਨ, ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਦੇ ਆਈ.ਐਸ.ਆਈ. ਕਾਰਕੁੰਨ, ਜਿਸਨੇ ਸਰਹੱਦ ਪਾਰੋਂ ਡਰੋਨ ਰਾਹੀਂ ਖੇਪ ਭੇਜੀ ਸੀ ਅਤੇ ਹਰਪ੍ਰੀਤ ਸਿੰਘ ਉਰਫ਼ ਵਿੱਕੀ, ਜੋ ਮੌਜੂਦਾ ਸਮੇਂ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ, ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ “ਆਰਪੀਜੀ ਇੱਕ ਯੋਜਨਾਬੱਧ ਅੱਤਵਾਦੀ ਹਮਲੇ ਲਈ ਵਰਤਿਆ ਜਾਣਾ ਸੀ," ।ਡੀਜੀਪੀ ਨੇ ਕਿਹਾ ਕਿ ਅਗਲੇਰੇ- ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ। ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਕਿਹਾ ਕਿ ਪੁਖਤਾ ਇਤਲਾਹ ਮਿਲੀ ਸੀ ਕਿ ਦੋਵੇਂ ਸ਼ੱਕੀ ਵਿਅਕਤੀਆਂ— ਮਹਿਕਦੀਪ ਅਤੇ ਆਦਿੱਤਿਆ— ਨੇ ਹਰਪ੍ਰੀਤ ਉਰਫ਼ ਵਿੱਕੀ ਦੇ ਨਿਰਦੇਸ਼ਾਂ `ਤੇ, ਆਰਪੀਜੀ-22 ਨੈਟੋ ਐਂਟੀ-ਟੈਂਕ ਰਾਕੇਟ ਲਾਂਚਰ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ `ਤੇ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਦੋਵਾਂ ਸ਼ੱਕੀਆਂ ਨੂੰ ਉਦੋਂ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਉਹ ਖੇਪ ਪਹੁੰਚਾਉਣ ਜਾ ਰਹੇ ਸਨ।

ਐਸਐਸਪੀ ਨੇ ਕਿਹਾ ਕਿ ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਇਹ ਖੇਪ ਡਿਲੀਵਰ ਕੀਤੀ ਜਾਣੀ ਸੀ। ਉਨ੍ਹਾਂ ਨੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਹੋਰ ਪੁੱਛਗਿੱਛ ਲਈ ਫਿਰੋਜ਼ਪੁਰ ਜੇਲ੍ਹ ਤੋਂ ਦੋਸ਼ੀ ਹਰਪ੍ਰੀਤ ਉਰਫ਼ ਵਿੱਕੀ ਨੂੰ ਵੀ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਜਾਵੇਗਾ। ਇਸ ਸਬੰਧ ਵਿੱਚ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਸਟੇਸ਼ਨ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਅਤੇ ਬੀਐਨਐਸ ਦੀ ਧਾਰਾ 113 ਤਹਿਤ ਐਫਆਈਆਰ ਨੰਬਰ 331 ਮਿਤੀ 21/10/2025 ਨੂੰ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ