Wednesday, October 22, 2025

Chandigarh

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

October 22, 2025 10:15 AM
SehajTimes

ਚੰਡੀਗੜ੍ਹ : ਸੂਬੇ ਦੇ ਨੌਜਵਾਨਾਂ ਵਿੱਚ ਸੱਚਾਈ ਦੇ ਮਾਰਗ ‘ਤੇ ਚੱਲਣ, ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀਆਂ ਕਦਰਾਂ-ਕੀਮਤਾਂ ਭਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ (ਵੀ.ਸੀਜ਼.) ਅਤੇ ਕਾਲਜ ਪ੍ਰਿੰਸੀਪਲਾਂ, ਜਿਨ੍ਹਾਂ ਵਿੱਚ ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸੰਸਥਾਵਾਂ ਵੀ ਸ਼ਾਮਲ ਹਨ, ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸ਼ਹਾਦਤ ਬਾਰੇ ਵਿਆਪਕ ਸੈਮੀਨਾਰ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਨਿਰਸਵਾਰਥ, ਸਮਾਨਤਾ ਅਤੇ ਮਨੁੱਖੀ ਅਧਿਕਾਰਾਂ ਬਾਰੇ ਗੁਰੂ ਸਾਹਿਬ ਜੀ ਦੇ ਫ਼ਲਸਫ਼ੇ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਵੀ.ਸੀਜ਼. ਅਤੇ ਪ੍ਰਿੰਸੀਪਲਾਂ ਨੂੰ 27 ਅਕਤੂਬਰ, 2025 ਤੋਂ 30 ਨਵੰਬਰ, 2025 ਤੱਕ ਇਸ ਸਬੰਧੀ ਆਪਣੀਆਂ ਸੰਸਥਾਵਾਂ ਵਿੱਚ ਸੈਮੀਨਾਰ ਅਤੇ ਹੋਰ ਪ੍ਰੋਗਰਾਮ ਕਰਵਾਉਣ ਲਈ ਪੱਤਰ ਲਿਖਿਆ ਹੈ।

ਸਿੱਖਿਆ ਸੰਸਥਾਵਾਂ ਵਿੱਚ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਧਾਰਮਿਕ ਮਰਿਆਦਾ ਬਰਕਰਾਰ ਰੱਖਣ ਦੇ ਨਿਰਦੇਸ਼ ਦਿੰਦਿਆਂ ਸਿੱਖਿਆ ਮੰਤਰੀ ਨੇ ਵੀ.ਸੀਜ਼. ਅਤੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉੱਘੇ ਸਿੱਖ ਵਿਦਵਾਨਾਂ ਨੂੰ ਸੈਮੀਨਾਰਾਂ ਲਈ ਸੱਦਾ ਦੇਣ ਤਾਂ ਜੋ ਵਿਦਿਆਰਥੀਆਂ ਨੂੰ ਨੌਵੇਂ ਪਾਤਸ਼ਾਹ, ਜਿਨ੍ਹਾਂ ਨੇ ਧਰਮ ਦੀ ਆਜ਼ਾਦੀ ਦੀ ਰਾਖੀ ਲਈ ਕੁਰਬਾਨੀ ਦਿੱਤੀ, ਦੀ ਮਹਾਨ ਸ਼ਹਾਦਤ ਬਾਰੇ ਜਾਗਰੂਕ ਕੀਤਾ ਜਾ ਸਕੇ। ਇਹ ਸੈਸ਼ਨ ਉਨ੍ਹਾਂ ਦੇ ਅਨਿੰਨ ਸੇਵਕਾਂ - ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ)- ਦੇ ਬੇਮਿਸਾਲ ਹੌਂਸਲੇ, ਦਲੇਰੀ ਅਤੇ ਅਟੁੱਟ ਵਿਸ਼ਵਾਸ 'ਤੇ ਵੀ ਰੌਸ਼ਨੀ ਪਾਉਣਗੇ- ਜਿਨ੍ਹਾਂ ਦੀ ਗੁਰੂ ਜੀ ਪ੍ਰਤੀ ਸ਼ਰਧਾ ਦੇ ਕਿੱਸੇ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿੱਚ ਦਰਜ ਹਨ।

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੀ ਅਮੀਰ ਵਿਰਾਸਤ ਅਤੇ ਇਸਦੇ ਆਧੁਨਿਕ ਵਿਦਿਅਕ ਢਾਂਚੇ ਵਿਚਕਾਰਲੇ ਪਾੜੇ ਨੂੰ ਪੂਰਦਿਆਂ ਇਹ ਯਕੀਨੀ ਬਣਾਉਣਾ ਹੈ ਕਿ ਇਨ੍ਹਾਂ ਮਹਾਨ ਨਾਇਕਾਂ ਦੀ ਵਿਰਾਸਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਆਂ, ਸੱਚਾਈ ਦੇ ਰਾਹ ‘ਤੇ ਚੱਲਣ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕਰਦੀ ਰਹੇ।

Have something to say? Post your comment

 

More in Chandigarh

ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

‘ਯੁੱਧ ਨਸਿ਼ਆਂ ਵਿਰੁੱਧ’: 234ਵੇਂ ਦਿਨ ਪੰਜਾਬ ਪੁਲਿਸ ਨੇ 11 ਨਸ਼ਾ ਤਸਕਰਾਂ ਨੂੰ 4.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ

ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਚ ਇਲਾਜ ਕਰਵਾ ਰਹੇ ਨੌਜੁਆਨਾਂ ਨੂੰ ਮਠਿਆਈਆਂ ਅਤੇ ਕੰਬਲ ਵੰਡੇ