Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

October 22, 2025 10:36 AM
SehajTimes

ਚੰਡੀਗੜ੍ਹ : ਭ੍ਰਿਸ਼ਟਾਚਾਰ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਨੂੰ ਹਾਲ ਹੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਸੂਬਾ ਸਰਕਾਰ ਦੀਆਂ ਨੈਤਿਕ ਕਦਰਾਂ ਕੀਮਤਾਂ ਦਾ ਮੂਲ ਹੈ, ਜੋ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਦੀਆਂ ਕਾਰਵਾਈਆਂ ਤੋਂ ਸਾਫ਼ ਝਲਕਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ੀ ਪਾਏ ਗਏ ਕਿਸੇ ਵੀ ਵਿਅਕਤੀ ਨੂੰ ਨਾ ਬਖਸ਼ ਕੇ ਜ਼ੀਰੋ-ਟੌਲਰੈਂਸ ਪਹੁੰਚ ਨੂੰ ਬਰਕਰਾਰ ਰੱਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੀਤੀ ਤਹਿਤ ਹਾਲ ਹੀ ਵਿੱਚ ਇੱਕ ਕੇਂਦਰੀ ਏਜੰਸੀ ਦੁਆਰਾ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ ਆਈ.ਪੀ.ਐਸ. ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਰਵਾਈ ਜਨਤਕ ਸੇਵਾ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਕਾਰਵਾਈਆਂ ਨਾਲ ਜਨਤਾ ਦੇ ਵਿਸ਼ਵਾਸ ਨੂੰ ਖੋਰਾ ਲੱਗਦਾ ਹੈ ਅਤੇ ਦੇਸ਼ ਦੀ ਤਰੱਕੀ ਵਿੱਚ ਖੜੋਤ ਆਉਂਦੀ ਹੈ। ਇਸ ਲਈ ਸਰਕਾਰ ਨੇ ਇਸ ਖ਼ਤਰੇ ਨੂੰ ਖਤਮ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 16 ਅਕਤੂਬਰ, 2025 ਤੋਂ ਮੁਅੱਤਲ ਮੰਨਿਆ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ ਭਾਵੇਂ ਉਸ ਦਾ ਕੋਈ ਵੀ ਅਹੁਦਾ ਜਾਂ ਪ੍ਰਭਾਵ ਹੋਵੇ, ਸਮਾਜ ਵਿਰੁੱਧ ਇਸ ਗੰਭੀਰ ਅਪਰਾਧ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਦੀ ਕਾਰਵਾਈ ਇੱਕ ਵਾਰ ਫਿਰ ਸਪੱਸ਼ਟ ਸੰਦੇਸ਼ ਦਿੰਦੀ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਕਿਸੇ ਮੁਲਜ਼ਮ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਭ੍ਰਿਸ਼ਟ ਗਤੀਵਿਧੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਕੰਮਾਂ ਵਿੱਚ ਸ਼ਾਮਲ ਲੋਕਾਂ ਨਾਲ ਕੋਈ ਨਰਮੀ ਨਹੀਂ ਦਿਖਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 2022 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਨਿਰੰਤਰ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤੋਂ ਪੰਜਾਬ ਵਿੱਚ ਸਾਫ਼ ਅਤੇ ਪਾਰਦਰਸ਼ੀ ਸ਼ਾਸਨ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਹੁੰਦੀ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ