ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਸ਼ਾਮ ਆਪਣੇ ਜੱਦੀ ਪਿੰਡ ਮਿਰਜਾਪੁਰ ਮਾਜਰਾ ਪਹੁੰਚੇ। ਉਨ੍ਹਾਂ ਦੇ ਪਿੰਡ ਆਉਣ 'ਤੇ ਪ੍ਰਸਾਸ਼ਨਿਕ ਅਧਿਕਾਰੀਆਂ, ਭਾਜਪਾ ਕਾਰਜਕਰਤਾਵਾਂ ਅਤੇ ਪਿੰਡ ਵਾਸੀਆਂ ਨੇ ਫੁੱਲਾਂ ਨਾਲ ਵਰਖਾ ਕਰ ਜੋਰਦਾਰ ਸਵਾਗਤ ਕੀਤਾ। ਮੁੱਖ ਮੰਤਰੀ ਨੇ ਪਿੰਡਵਾਸੀਆਂ ਤੇ ਹੋਰ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦੀਵਾਲੀ ਦਾ ਉਤਸਵ ਖੁਸ਼ੀਆਂ ਅਤੇ ਚਾਨਣ ਦਾ ਪ੍ਰਤੀਕ ਹੈ, ਇਹ ਸਾਨੂੰ ਏਕਤਾ ਅਤੇ ਸਮਾਜਿਕ ਸਮਰਸਤਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਸਾਰਿਆਂ ਨੂੰ ਦੀਵਾਲੀ, ਭਗਵਾਨ ਵਿਸ਼ਵਕਰਮਾ ਦਿਵਸ ਅਤੇ ਭਰਾ ਦੂਜ ਦੀ ਸ਼ੁਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਨੇ ਬੱਚਿਆਂ ਨੂੰ ਪਿਆਰ ਤੇ ਆਸ਼ੀਰਵਾਦ ਦਿੰਦੇ ਹੋਏ ਉਨ੍ਹਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੈ ਆਪਣੀ ਮਾਤਾ ਸ੍ਰੀਮਤੀ ਕੁਲਵੰਤ ਕੌਰ ਅਤੇ ਤਾਊ ਸ੍ਰੀ ਤੇਜਾ ਰਾਮ ਸੈਣੀ ਤੋਂ ਵੀ ਆਸ਼ੀਰਵਾਦ ਲਿਆ। ਇਸ ਦੇ ਬਾਅਦ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਘਰ 'ਤੇ ਪੂਜਾ -ਅਰਚਣਾ ਕਰ ਸੂਬਾਵਾਸੀਆਂ ਦੀ ਸੁੱਖ-ਖੁਸ਼ਹਾਲੀ ਦੀ ਕਾਮਨਾ ਕੀਤੀ। ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਅਜੈ ਸਿੰਘ ਤੋਮਰ, ਭਾਜਪਾ ਜਿਲ੍ਹਾ ਪ੍ਰਧਾਨ ਮਨਦੀਪ ਰਾਣਾ, ਨੰਬਰਦਾਰ ਸੁਰੇਸ਼ ਪਾਲ ਸੈਣੀ, ਪਿੰਡਵਾਸੀ ਅਤੇ ਅਧਿਕਾਰੀ ਵੀ ਮੌਜੂਦ ਰਹੇ।