Wednesday, October 22, 2025

Chandigarh

ਝੋਨਾ ਖਰੀਦ ਸੀਜ਼ਨ 2025 ਹੁਣ ਤੱਕ 4.32 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ. ਐਸ. ਪੀ. ਦਾ ਲਾਭ ਮਿਲਿਆ

October 22, 2025 05:19 PM
SehajTimes

 

ਚੰਡੀਗੜ੍ਹ : ਝੋਨੇ ਦੇ ਖਰੀਦ ਸੀਜ਼ਨ ਨੂੰ ਸੁਚਾਰੂ ਬਨਾਉਣ ਲਈ ਕੋਈ ਕਸਰ ਬਾਕੀ ਨਾ ਛੱਡਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਪਣਾਈ ਸਰਗਰਮ ਪਹੁੰਚ ਸਦਕਾ 21 ਅਕਤੂਬਰ ਤੱਕ 4,32,458 ਲੱਖ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ) ਦਾ ਲਾਭ ਮਿਲਿਆ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਖਰੀਦ, ਲਿਫਟਿੰਗ ਅਤੇ ਭੁਗਤਾਨ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ। ਹੁਣ ਤੱਕ 57546 ਕਿਸਾਨਾਂ ਨੂੰ ਐਮ ਐਸ ਪੀ ਦਾ ਲਾਭ ਮਿਲਣ ਨਾਲ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ। ਜਦਕਿ ਹੜ੍ਹਾਂ ਨਾਲ ਪ੍ਰਭਾਵਿਤ ਹੋਇਆ ਤਰਨਤਾਰਨ 38578 ਕਿਸਾਨਾਂ ਨੂੰ ਲਾਭ ਮਿਲਣ ਨਾਲ ਦੂਜੇ ਸਥਾਨ 'ਤੇ ਹੈ ਅਤੇ ਫਿਰੋਜ਼ਪੁਰ 35501 ਕਿਸਾਨਾਂ ਨਾਲ ਤੀਜੇ ਸਥਾਨ 'ਤੇ ਹੈ।

ਜ਼ਿਕਰਯੋਗ ਹੈ ਕਿ 21 ਅਕਤੂਬਰ ਸ਼ਾਮ ਤੱਕ ਰਾਜ ਭਰ ਦੀਆਂ ਮੰਡੀਆਂ ਵਿੱਚ ਕੁੱਲ 5840618.72 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 5604976.76 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਇਸ ਤਰਾਂ ਇਹ ਅੰਕੜਾ 95 ਫੀਸਦ ਬਣਦਾ ਹੈ। ਦੱਸਣਯੋਗ ਹੈ ਕਿ ਹੁਣ ਤੱਕ 3985173.28 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ, ਜੋ ਹੁਣ ਤੱਕ ਖਰੀਦੀ ਗਈ ਕੁੱਲ ਫਸਲ ਦਾ 71 ਪ੍ਰਤੀਸ਼ਤ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

‘ਯੁੱਧ ਨਸਿ਼ਆਂ ਵਿਰੁੱਧ’: 234ਵੇਂ ਦਿਨ ਪੰਜਾਬ ਪੁਲਿਸ ਨੇ 11 ਨਸ਼ਾ ਤਸਕਰਾਂ ਨੂੰ 4.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ

ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ