Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

October 22, 2025 06:09 PM
SehajTimes

ਮੁੱਖ ਦੋਸ਼ੀ ਜੁਗਰਾਜ ਸਿੰਘ ਨੂੰ ਪਹਿਲਾਂ ਵੀ ਜੂਨ 2025 ਵਿੱਚ ਨਸ਼ਿਆਂ ਸਬੰਧੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ: ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਮਾਨ

ਅੰਮ੍ਰਿਤਸਰ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਚਾਰ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੇ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਆਧੁਨਿਕ .30 ਬੋਰ ਸਟਾਰ ਮਾਰਕ ਪਿਸਤੌਲਾਂ ਦੇ ਨਾਲ-ਨਾਲ ਗੋਲੀ ਸਿੱਕਾ ਵੀ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਜੁਗਰਾਜ ਸਿੰਘ ਉਰਫ਼ ਚਿਰੀ ਵਾਸੀ ਪਿੰਡ ਭਗਵਾਨਪੁਰਾ, ਕੁਲਬੀਰ ਸਿੰਘ ਉਰਫ਼ ਨੰਨੂ ਉਰਫ਼ ਕਾਲੂ ਵਾਸੀ ਪਿੰਡ ਦਲੀਰੀ, ਅਰਸ਼ਦੀਪ ਸਿੰਘ ਵਾਸੀ ਪਿੰਡ ਦਲੀਰੀ ਅਤੇ ਨਛੱਤਰ ਸਿੰਘ ਵਾਸੀ ਪਿੰਡ ਦਿਆਲਪੁਰ ਵਜੋਂ ਹੋਈ ਹੈ।

ਇਹ ਕਾਰਵਾਈ ਐਸਐਸਓਸੀ ਅੰਮ੍ਰਿਤਸਰ ਵੱਲੋਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਗਲੌਕ ਪਿਸਤੌਲਾਂ ਤੇ 2 ਕਿਲੋ ਹੈਰੋਇਨ ਬਰਾਮਦ ਕਰਕੇ ਇਸੇ ਤਰ੍ਹਾਂ ਦੇ ਇੱਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨ ਉਪਰੰਤ ਸਾਹਮਣੇ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਜੋ ਡਰੋਨ ਰਾਹੀਂ ਸਰਹੱਦੀ ਰਾਜ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਆਵਾਜਾਈ ਦਾ ਪ੍ਰਬੰਧ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇਸ ਨੂੰ ਨਸ਼ਟ ਕੀਤਾ ਜਾ ਸਕੇ।

ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਕੁਝ ਵਿਅਕਤੀਆਂ ਵੱਲੋਂ ਹਥਿਆਰਾਂ ਦੀ ਖੇਪ ਦੀ ਪ੍ਰਾਪਤੀ ਬਾਰੇ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਚਾਰੋਂ ਸ਼ੱਕੀ ਮੁਲਜ਼ਮਾਂ ਦੇ ਕਬਜ਼ੇ 'ਚੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕਰਨ ਉਪਰੰਤ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਏਆਈਜੀ ਨੇ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਮੁੱਖ ਦੋਸ਼ੀ ਜੁਗਰਾਜ ਸਿੰਘ ਨੂੰ ਪਹਿਲਾਂ ਵੀ ਜੂਨ 2025 ਵਿੱਚ ਨਸ਼ਿਆਂ ਸਬੰਧੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਨੇ ਲਗਭਗ ਦੋ ਮਹੀਨੇ ਜੇਲ੍ਹ ਵਿੱਚ ਬਿਤਾਏ ਸਨ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਕੇਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 62 ਮਿਤੀ 21.10.2025 ਨੂੰ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ

ਬੇਸਿਕ ਕੰਪਿਊਟਰ ਤੇ ਵੈਬ ਡਿਜਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ

ਆਈ .ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਾਉਣੀ ਫ਼ਸਲ ਝੋਨੇ ਦੀ ਲਵਾਈ ਲਈ 86 ਫ਼ੀਸਦ ਨਹਿਰੀ ਪਾਣੀ ਸਿੰਚਾਈ ਦਾ ਮਾਨ ਸਰਕਾਰ ਸਿਰਜੇਗੀ ਇਤਿਹਾਸ: ਧਾਲੀਵਾਲ

ਫਰੀਦਕੋਟ ਸ਼ਹਿਰ ਦੀ ਵਾਟਰ ਸਪਲਾਈ ਮਜ਼ਬੂਤ ਕਰਨ ਲਈ 14.06 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ : ਵਿਧਾਇਕ ਸੇਖੋਂ

ਧਾਲੀਵਾਲ ਨੇ 85 ਲੱਖ ਰੁਪਏ ਦੀ ਲਾਗਤ ਨਾਲ 24 ਕਿਲੋਮੀਟਰ ਸੜਕਾਂ ਦੇ ਨਿਰਮਾਣ ਲਈ ਰੱਖੇ ਨੀਂਹ ਪੱਥਰ

ਐਫਆਈਆਰ ਨੰਬਰ 39 ਮਾਮਲਾ: ਅਮ੍ਰਿਤਪਾਲ ਸਿੰਘ ਦੀ ਵੀਸੀ ਰਾਹੀਂ ਪੇਸ਼ੀ ਰਿਮਾਂਡ ‘ਤੇ ਅਦਾਲਤ ‘ਚ ਤਿੱਖੀ ਬਹਿਸ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ