Saturday, November 15, 2025

National

ਪੰਜਾਬ ਕਾਂਗਰਸ ਕਲੇਸ਼ : ਹਾਈਕਮਾਂਡ ਦੀ ਰਿਪੋਰਟ ਕੀ ਆਖਦੀ ਹੈ ? ਪੜ੍ਹੋ

June 11, 2021 11:07 AM
SehajTimes

ਚੰਡੀਗੜ੍ਹ: ਕਾਂਗਰਸ ਕਲੇਸ ਖ਼ਤਮ ਕਰਨ ਲਈ ਹਾਈਕਮਾਂਡ ਵਲੋਂ ਬਣਾਈ ਗਈ ਕਮੇਟੀ ਨੇ ਆਪਣੀ ਰਿਪੋਰਟ ਸੌਂਪ ਦਿਤੀ ਹੈ। ਸੂਤਰਾਂ ਮੁਤਾਬਕ ਕਮੇਟੀ ਨੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਸਰਕਾਰ ਤੇ ਪਾਰਟੀ ’ਚ ਭੂਮਿਕਾ ਯਕੀਨੀ ਬਣਾਉਣ ਤੇ ਸਰਕਾਰ ਤੇ ਪਾਰਟੀ ਵਿਚਾਲੇ ਬਿਹਤਰ ਤਾਲਮੇਲ ਲਈ ਕਮੇਟੀ ਬਣਾਉਣ ਉੱਤੇ ਵੀ ਜ਼ੋਰ ਦਿੱਤਾ ਹੈ। ਸਿੱਧੂ ਦੀ ਸਰਕਾਰ ਜਾਂ ਪਾਰਟੀ ਕੀ ਭੂਮਿਕਾ ਹੋਵੇਗੀ, ਇਸ ਬਾਰੇ ਫ਼ੈਸਲਾ ਸੋਨੀਆ ਗਾਂਧੀ ਹੀ ਕਰਨਗੇ। ਕਾਂਗਰਸੀ ਸੂਤਰਾਂ ਦਾ ਕਹਿਣਾ ਹੈ ਕਿ ਤਾਲਮੇਲ ਕਮੇਟੀ ਦਾ ਕੰਟਰੋਲ ਵਧਣ ਨਾਲ ਕੈਪਟਨ ਦੀ ਪਾਵਰ ਵੀ ਘਟੇਗੀ ਤੇ ਸਾਰੇ ਧੜਿਆਂ ਨੂੰ ਸਹੀ ਨੁਮਾਇੰਦਗੀ ਮਿਲੇਗੀ। ਦੱਸ ਦਈਏ ਕਿ ਮਲਿਕਾਰਜੁਨ ਖੜਗੇ, ਹਰੀਸ਼ ਰਾਵਤ ਤੇ ਜੇਪੀ ਅਗਰਵਾਲ ਨੇ ਤਕਰੀਬਨ 150 ਨੇਤਾਵਾਂ ਨਾਲ 4 ਦਿਨਾਂ ਤਕ ਗੱਲਬਾਤ ਕੀਤੀ। ਕਮੇਟੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਰਕਾਰ ਨੂੰ ਹਰ ਪੱਧਰ 'ਤੇ ਨੇਤਾਵਾਂ ਤੇ ਜਨਤਾ ਦੀ ਗੱਲ ਸੁਣਨੀ ਚਾਹੀਦੀ ਹੈ ਤੇ ਕਮੀਆਂ ਦੂਰ ਕਰਨੀਆਂ ਚਾਹੀਦੀਆਂ ਹਨ। ਕਈ ਵਿਧਾਇਕਾਂ ਦੀ ਸ਼ਿਕਾਇਤ ਹੈ ਕਿ ਉਨ੍ਹਾਂ ਦੀ ਸਰਕਾਰ ਤੇ ਅਫ਼ਸਰਸ਼ਾਹੀ ਵਿੱਚ ਕੋਈ ਸੁਣਵਾਈ ਨਹੀਂ ਹੈ।
ਇਥੇ ਦਸਣਯੋਗ ਹੈ ਕਿ ਖੜਗੇ ਮੈਂਬਰੀ ਕਮੇਟੀ ਨੇ ਵੀਰਵਾਰ ਨੂੰ ਆਪਣੀ ਰਿਪੋਰਟ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੀ ਸੀ। ਖਬਰ ਏਜੰਸੀਆਂ ਅਨੁਸਾਰ ਖੜਗੇ ਪੈਨਲ ਨੇ ਰਿਪੋਰਟ ’ਚ ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਆਪਣਾ ਮੁਕੰਮਲ ਭਰੋਸਾ ਪ੍ਰਗਟਾਉਂਦਿਆਂ ਵਿਧਾਨ ਸਭਾ ਚੋਣਾਂ ਉਨ੍ਹਾਂ ਦੀ ਅਗਵਾਈ ਹੇਠ ਹੀ ਲੜਨ ਦੀ ਸਿਫ਼ਾਰਸ਼ ਕੀਤੀ ਹੈ ਪਰ ਨਾਲ ਹੀ ਸਾਰੇ ਧੜਿਆਂ ਵਿਚਾਲੇ ਤਾਲਮੇਲ ਬਿਠਾਉਣ 'ਤੇ ਜ਼ੋਰ ਦਿੱਤਾ ਹੈ।
ਕਿਸਾਨੀ ਤੇ ਦਲਿਤ ਨੇਤਾਵਾਂ ਦੀ ਨੁਮਾਇੰਦਗੀ ਵਧਾਉਣ ਤੇ ਕਤਲੇਆਮ ਦੀ ਜਾਂਚ ਤੇਜ਼ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਕਮੇਟੀ ਨੇ ਆਪਣਾ ਕੰਮ ਕੀਤਾ ਹੈ, ਹੁਣ ਅੰਤਿਮ ਫ਼ੈਸਲਾ ਸੋਨੀਆ ਗਾਂਧੀ ਕਰਨਗੇ। ਸੂਤਰਾਂ ਮੁਤਾਬਕ ਕਮੇਟੀ ਨੇ ਬੇਸ਼ੱਕ ਕੋਈ ਸਖਤ ਸਟੈਂਡ ਨਹੀਂ ਲਿਆ ਪਰ ਕਈ ਸਿਫ਼ਾਰਸ਼ਾਂ ਕੀਤੀਆਂ ਹਨ ਜਿਸ ਨਾਲ ਪਾਰਟੀ ਅੰਦਰ ਕਲੇਸ਼ ਖਤਮ ਹੋ ਸਕਦਾ ਹੈ।

Have something to say? Post your comment

 

More in National

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ