Wednesday, December 10, 2025

Chandigarh

ਪੰਜਾਬ ਦੀਆਂ ਮੰਡੀਆਂ ਵਿੱਚੋਂ 61.96 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ

October 23, 2025 08:48 PM
SehajTimes

ਮੋਹਾਲੀ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸੂਬੇ ਦੀਆਂ ਮੰਡੀਆਂ ਵਿੱਚ ਚੱਲ ਰਹੇ ਝੋਨੇ ਦੀ ਫਸਲ ਦੇ ਖਰੀਦ ਕਾਰਜਾਂ ਦਾ ਜਾਇਜਾ ਲਿਆ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਦੇ ਕਾਰਜ਼ ਨਿਰਵਿਘਨ ਚੱਲ ਰਹੇ ਹਨ ਅਤੇ ਲਿਫਟਿੰਗ ਵੀ ਤੇਜੀ ਨਾਲ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ 22 ਅਕਤੂਬਰ ਤੱਕ ਸੂਬੇ ਦੀਆਂ ਮੰਡੀਆਂ ਵਿੱਚ 64.20 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 61.96 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦੀ ਗਈ ਫਸਲ ਦੀ ਲੱਗਭੱਗ 71 ਫੀਸਦੀ ਲਿਫਟਿੰਗ ਹੋ ਚੁੱਕੀ ਹੈ। ਸ. ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ 1822 ਨੋਟੀਫਾਇਡ ਮੰਡੀਆਂ ਅਤੇ 651 ਆਰਜੀ ਖਰੀਦ ਕੇਂਦਰ ਬਣਾਏ ਗਏ ਹਨ। ਸੂਬੇ ਦੀਆਂ ਮੰਡੀਆਂ ਵਿੱਚ 22 ਅਕਤੂਬਰ ਤੱਕ 64.20 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ ਅਤੇ 61.96 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿੱਚੋਂ ਸਰਕਾਰੀ ਏਜੰਸੀਆਂ ਵੱਲੋਂ 61.80 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਹੁਣ ਤੱਕ ਮੰਡੀਆਂ ਵਿੱਚੋਂ 43.72 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।

            ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 25,94,072 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 14,985 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 16,12,128 ਮੀਟ੍ਰਿਕ ਟਨ, ਪਨਸਪ ਵੱਲੋਂ 12,43,777 ਮੀਟ੍ਰਿਕ ਟਨ, ਵੇਅਰ ਹਾਉਸ ਵੱਲੋਂ 7,14,899 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 16,307 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਤਰਨਤਾਰਨ ਜਿਲ੍ਹੇ ਵਿੱਚ ਸਭ ਤੋਂ ਵੱਧ 6,98,864 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ, ਜਦਕਿ ਦੂਜੇ ਨੰਬਰ ਤੇ ਪਟਿਆਲਾ ਵਿੱਚ 6,52,727 ਮੀਟ੍ਰਿਕ ਟਨ ਅਤੇ ਤੀਜੇ ਨੰਬਰ ਤੇ ਫਿਰੋਜਪੁਰ ਵਿੱਚ 4,95,922 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ। ਬੀਤੇ ਬੁੱਧਵਾਰ ਨੂੰ ਮੰਡੀਆਂ ਵਿੱਚ 5.30 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ, ਜਦਕਿ 5.09 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਹੈ ਅਤੇ 4.65 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ।

ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂਆੜ੍ਹਤੀਆਂ ਅਤੇ ਮਜਦੂਰਾਂ ਦੇ ਨਾਲ ਖੜ੍ਹੀ ਹੈ। ਮੰਡੀਆਂ ਵਿੱਚ ਝੋਨਾ ਲੈ ਕੇ ਪਹੁੰਚੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇਇਸਦੇ ਲਈ ਸੂਬੇ ਦੀਆਂ ਮੰਡੀਆਂ ਵਿੱਚ ਸਾਫ਼-ਸਫਾਈਬਿਜਲੀਪੀਣ ਯੋਗ ਪਾਣੀਬਾਥਰੂਮਾਂਛਾਂ ਅਤੇ ਬੈਠਣ ਆਦਿ ਦੇ ਪੁਖਤਾਂ ਪ੍ਰਬੰਧ ਕੀਤੇ ਗਏ ਹਨ, ਤਾਂ ਕਿ ਕਿਸਾਨ ਆਪਣੀ ਫਸਲ ਨੂੰ ਬਿਨਾਂ ਕਿਸੇ ਦੇਰੀ ਤੋਂ ਵੇਚ ਸਕਣ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈਤਾਂ ਜੋ ਮੰਡੀਆਂ ਵਿੱਚ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾ ਸਕੇ। ਮੰਡੀ ਬੋਰਡ ਦੇ ਮੁੱਖ ਦਫ਼ਤਰ ਪੱਧਰ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣਤਾਂ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।

Have something to say? Post your comment

 

More in Chandigarh

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

'ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ

ਸ਼ਹੀਦ ਭਗਤ ਸਿੰਘ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ